Follow us

08/10/2024 1:42 am

Search
Close this search box.
Home » News In Punjabi » ਡਿਪਟੀ ਕਮਿਸ਼ਨਰ ਵੱਲੋਂ ਲੋਕਾਂ ਨੂੰ ਸੀ.ਐਮ. ਦੀ ਯੋਗਸ਼ਾਲਾ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ 

ਡਿਪਟੀ ਕਮਿਸ਼ਨਰ ਵੱਲੋਂ ਲੋਕਾਂ ਨੂੰ ਸੀ.ਐਮ. ਦੀ ਯੋਗਸ਼ਾਲਾ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ 

ਐੱਸ.ਏ.ਐੱਸ.ਨਗਰ, 10 ਅਕਤੂਬਰ
ਸੀ.ਐਮ.ਦੀ ਯੋਗਸ਼ਾਲਾ ਪੰਜਾਬ ਸਰਕਾਰ ਦੁਆਰਾ ਸੂਬੇ ਦੇ ਨਾਗਰਿਕਾਂ ਨੂੰ ਮੁਫ਼ਤ ਯੋਗ ਸਿੱਖਿਆ ਦੇਣ ਦੀ ਇੱਕ ਪਹਿਲ ਹੈ। ਇਸ ਪ੍ਰੋਗਰਾਮ ਤਹਿਤ ਜ਼ਿਲ੍ਹੇ ਵਿਚ ਵੱਖ ਵੱਖ ਥਾਂਵਾਂ ਉੱਤੇ ਰੋਜ਼ਾਨਾ 50 ਤੋਂ ਵੱਧ ਯੋਹਸ਼ਾਲਾਵਾਂ ਚੱਲ ਰਹੀਆਂ ਹਨ ਤੇ ਕਰੀਬ 1500 ਲੋਕ ਇਹਨਾਂ ਦਾ ਲਾਭ ਲੈ ਰਹੇ ਹਨ।
ਇਹ ਪ੍ਰਗਟਾਵਾ ਕਰਦਿਆਂ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਦੱਸਿਆ ਕਿ ਇਸ ਪ੍ਰੋਗਰਾਮ ਦਾ ਉਦੇਸ਼ ਨਾਗਰਿਕਾਂ ਦੀ ਸਰੀਰਕ ਅਤੇ ਮਾਨਸਿਕ ਸਿਹਤ ਨੂੰ ਬਿਹਤਰ ਬਣਾਉਣ ਵਿੱਚ ਧਿਆਨ ਅਤੇ ਯੋਗ ਦੇ ਮਹੱਤਵ ਨੂੰ ਉਜਾਗਰ ਕਰਨਾ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸੀ.ਐਮ.ਦੀ ਯੋਗਸ਼ਾਲਾ ਰਾਹੀਂ ਲੋਕਾਂ ਨੂੰ ਉਨ੍ਹਾਂ ਵੱਲੋਂ ਚੁਣੀਆਂ ਥਾਵਾਂ ਜਿਵੇਂ ਕਿ ਪਾਰਕ/ ਜਨਤਕ ਥਾਂ ‘ਤੇ ਮੁਫ਼ਤ ਯੋਗ ਸਿੱਖਿਆ ਦਿੱਤੀ ਜਾਂਦੀ ਹੈ। ਜੇ ਕਿਸੇ ਵੀ ਵਿਅਕਤੀ ਦੇ ਕੋਲ ਯੋਗ ਕਲਾਸ ਲਾਉਣ ਦੀ ਥਾਂ ਉਪਲਬਧ ਹੈ ਅਤੇ ਘੱਟ ਤੋਂ ਘੱਟ 25 ਲੋਕਾਂ ਦਾ ਸਮੂਹ ਹੈ ਤਾਂ ਪੰਜਾਬ ਸਰਕਾਰ ਯੋਗ ਟ੍ਰੇਂਡ ਇੰਸਟ੍ਰਕਟਰ ਭੇਜਦੀ ਹੈ।
ਜੇਕਰ ਲੋਕ ਚਾਹੁਣ ਤਾਂ ਉਹ ਖੁਦ/ਇੱਕ ਵਿਅਕਤੀ ਲਈ ਵੀ ਪੰਜੀਕਰਨ ਕਰ ਸਕਦੇ ਹਨ। ਜੋ ਲੋਕ ਇਨ੍ਹਾਂ ਕਲਾਸਾਂ ਦਾ ਲਾਭ ਲੈਣਾ ਚਾਹੁੰਦੇ ਹਨ ਉਹ ਟੋਲ ਫ੍ਰੀ ਨੰਬਰ 7669400500 ‘ਤੇ ਮਿਸਡ ਕਾਲ ਦੇ ਸਕਦੇ ਹਨ ਜਾਂ ਸੀ.ਐਮ.ਦੀ ਯੋਗਸ਼ਾਲਾ ਪੋਰਟਲ cmdiyogshala.punjab.gov.in ‘ਤੇ ਲੌਗਿਇੰਨ ਕਰ ਸਕਦੇ ਹਨ। ਜੇਕਰ ਕਿਸੇ ਕਾਰਨ ਨਾਗਰਿਕ ਪੰਜੀਕਰਨ ਕਰਨ ਵਿੱਚ ਅਸਮਰਥ ਹੈ ਤਾਂ ਉਹ ਰਾਜ ਸਰਕਾਰ ਦੇ  ਹੈਲਪ ਲਾਈਨ ਨੰਬਰ 1100 ‘ਤੇ ਸੰਪਰਕ ਕਰ ਸਕਦੇ ਹਨ ਜਾਂ cmdiyogshala@punjb.gov.in ‘ਤੇ ਈਮੇਲ ਭੇਜ ਸਕਦੇ ਹਨ।
ਸ਼੍ਰੀਮਤੀ ਜੈਨ ਨੇ ਕਿਹਾ ਕਿ ਇਸ ਯੋਜਨਾ ਤਹਿਤ ਪ੍ਰਮਾਣਿਤ ਯੋਗ ਟੀਚਰਾਂ ਦੀ ਇੱਕ ਟੀਮ ਸਥਾਪਤ ਕੀਤੀ ਗਈ ਹੈ ਤਾਂ ਜੋ ਯੋਗ ਨੂੰ ਘਰ ਘਰ ਤੱਕ ਪਹੁੰਚਾਇਆ ਜਾ ਸਕੇ ਅਤੇ ਜਨਤਾ ਨੂੰ ਯੋਗ ਟੀਚਰਾਂ ਦੀ ਸੁਵਿਧਾ ਦੇ ਕੇ ਇਸ ਨੂੰ ਇੱਕ ਜਨ ਅੰਦੋਲਨ ਵਿੱਚ ਬਦਲਿਆ ਜਾ ਸਕੇ।
ਇਕ ਪ੍ਰਾਚੀਨ ਅਭਿਆਸ ਦੇ ਰੂਪ ਵਿੱਚ, ਯੋਗ ਕਿਸੇ ਦੇ ਜੀਵਨ ਦੀ ਗੁਣਵੱਤਾ ਵਿੱਚ ਸੁਧਾਰ ਕਰਨ ਦਾ ਇੱਕ ਪ੍ਰਭਾਵੀ ਸਾਧਨ ਸਾਬਤ ਹੋਇਆ ਹੈ। ਰੋਜ਼ਾਨਾ ਅਭਿਆਸ ਦੁਆਰਾ, ਵਿਅਕਤੀ ਇਕਾਗਰਤਾ ਦਾ ਵਿਕਾਸ ਕਰ ਸਕਦਾ ਹੈ ਅਤੇ ਵਾਤਾਵਰਣ ਨਾਲ ਵੱਧ ਤੋਂ ਵੱਧ ਇਕਸੁਰਤਾ ਸਥਾਪਿਤ ਕਰ ਸਕਦਾ ਹੈ।
ਯੋਗ ਦੀ ਮਹੱਤਤਾ ਉੱਤੇ ਚਾਨਣਾ ਪਾਉਂਦੇ ਹੋਏ ਉਨ੍ਹਾਂ ਦੱਸਿਆ ਕਿ ਸਵਸਥ ਸਰੀਰ ਤੇ ਮਨ ਦੇ ਲਈ ਯੋਗ ਬਹੁਤ ਜ਼ਰੂਰੀ ਹੈ। ਇਸ ਲਈ ਹਰੇਕ ਵਿਅਕਤੀ ਨੂੰ ਤੰਦਰੁਸਤ ਰਹਿਣ ਲਈ ਯੋਗ ਨੂੰ ਆਪਣੇ ਰੋਜ਼ਾਨਾ ਜੀਵਨ ਦਾ ਅਨਿੱਖੜਵਾਂ ਅੰਗ ਬਣਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ‘ਸੀਐਮ ਦੀ ਯੋਗਸ਼ਾਲਾ’ ਮੁਹਿੰਮ ਲੋਕਾਂ ਵਿੱਚ ਯੋਗ ਅਭਿਆਸ ਕਰ ਕੇ ਚੰਗੀ ਸਿਹਤ ਅਤੇ ਸਵੱਛਤਾ ਨੂੰ ਯਕੀਨੀ ਬਣਾਉਣ ਲਈ ਜਾਗਰੂਕਤਾ ਪੈਦਾ ਕਰਨ ਲਈ ਇੱਕ ਅਹਿਮ ਭੂਮਿਕਾ ਨਿਭਾ ਰਹੀ ਹੈ।
ਡਿਪਟੀ ਕਮਿਸ਼ਨਰ ਨੇ ਅੱਗੇ ਕਿਹਾ ਕਿ ਇਹ ਸਮੇਂ ਦੀ ਲੋੜ ਹੈ ਕਿ ਨਾ ਸਿਰਫ਼ ਚੰਗੀ ਸਿਹਤ ਬਣਾਈ ਰੱਖੀ ਜਾਵੇ ਸਗੋਂ ਉਨ੍ਹਾਂ ਲੋਕਾਂ ਨੂੰ ਤਣਾਅ ਤੋਂ ਵੀ ਦੂਰ ਕੀਤਾ ਜਾਵੇ, ਜਿਨ੍ਹਾਂ ਨੂੰ ਆਪਣੇ ਜੀਵਨ ਵਿੱਚ ਹਰ ਰੋਜ਼ ਅਨੇਕਾਂ ਚੁਣੌਤੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਵਿੱਚ ਤਣਾਅ ਦਾ ਵਧ ਰਿਹਾ ਪੱਧਰ ਹਰ ਕਿਸੇ ਲਈ ਚਿੰਤਾ ਦਾ ਮੁੱਖ ਕਾਰਨ ਹੈ ਅਤੇ ਯੋਗ ਲੋਕਾਂ ਨੂੰ ਇਸ ਤੋਂ ਬਚਾਉਣ ਵਿੱਚ ਅਹਿਮ ਭੂਮਿਕਾ ਨਿਭਾ ਸਕਦਾ ਹੈ।
ਸ਼੍ਰੀਮਤੀ ਜੈਨ ਨੇ ਕਿਹਾ ਕਿ ਜੀਵਨਸ਼ੈਲੀ ਵਿੱਚ ਕੁਝ ਬਦਲਾਅ ਕਰਕੇ ਅਤੇ ਯੋਗ ਅਭਿਆਸ ਕਰ ਕੇ ਮਿਆਰੀ ਜੀਵਨ ਬਤੀਤ ਕਰਕੇ ਮਾਨਸਿਕ ਅਤੇ ਸਰੀਰਕ ਸੰਤੁਲਨ ਬਣਾਈ ਰੱਖਣਾ ਜ਼ਰੂਰੀ ਹੈ। ਉਹਨਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਇਸ ਯੋਜਨਾ ਦਾ ਵੱਧ ਤੋਂ ਵੱਧ ਲਾਭ ਲਿਆ ਜਾਵੇ।
dawn punjab
Author: dawn punjab

Leave a Comment

RELATED LATEST NEWS

Top Headlines

ਭਾਜਪਾ ਦਾ ਕਾਰਾ ਸ਼ਰਮਨਾਕ, ਬਲਾਤਕਾਰੀ ਅਤੇ ਕਾਤਲ ਸੌਦਾ ਸਾਧ ਦੇ ਸਤਿਸੰਗ ਵਿਚ ਮੰਗੀਆਂ ਗਈਆਂ ਭਾਜਪਾ ਲਈ ਵੋਟਾਂ : ਕੁਲਜੀਤ ਸਿੰਘ ਬੇਦੀ

ਇਕ ਅੰਗਰੇਜੀ ਅਖਬਾਰ ਦੀ ਰਿਪੋਰਟ ਦੇ ਖੁਲਾਸੇ ਉੱਤੇ ਡਿਪਟੀ ਮੇਅਰ ਨੇ ਭਾਜਪਾ ਨੂੰ ਜਵਾਬ ਦੇਣ ਲਈ ਕਿਹਾ ਐਸ.ਏ.ਐਸ. ਨਗਰ: ਮੋਹਾਲੀ

Live Cricket

Rashifal