ਚੰਡੀਗੜ੍ਹ : ਆਮ ਆਦਮੀ ਪਾਰਟੀ ਨੇ ਸਾਰੇ ਬਲਾਕ ਪ੍ਰਧਾਨਾਂ ਤੇ ਸਰਕਲ ਇੰਚਾਰਜਾਂ ਨੂੰ ਉਨ੍ਹਾਂ ਦੇ ਅਹੁਦਿਆਂ ਤੋਂ ਹਟਾ ਦਿੱਤਾ ਹੈ। ਜਲਦੀ ਹੀ ਸਾਰੇ ਅਹੁਦਿਆਂ ‘ਤੇ ਨਵੀਆਂ ਨਿਯੁਕਤੀਆਂ ਕੀਤੀਆਂ ਜਾਣਗੀਆਂ।
ਪਾਰਟੀ ਦੇ ਕੌਮੀ ਜਨਰਲ ਸਕੱਤਰ ਸੰਗਠਨ ਡਾ. ਸੰਦੀਪ ਪਾਠਕ, ਪਾਰਟੀ ਦੇ ਸੂਬਾ ਪ੍ਰਧਾਨ ਭਗਵੰਤ ਮਾਨ ਤੇ ਕਾਰਜਕਾਰੀ ਪ੍ਰਧਾਨ ਪ੍ਰਿੰ. ਬੁੱਧਰਾਮ ਨੇ ਇਹ ਹੁਕਮ ਜਾਰੀ ਕੀਤੇ ਹਨ |
