Follow us

07/10/2024 4:56 am

Search
Close this search box.
Home » News In Punjabi » ਸੰਸਾਰ » ਗੁਰਦੁਆਰਾ ਅਕਾਲ ਆਸ਼ਰਮ ਸੋਹਾਣਾ ਵਿਖੇ ਅੱਜ ਤੋਂ ਸ਼ੁਰੂ ਹੋਣ ਜਾ ਰਹੇ ਤਿੰਨ ਦਿਨਾਂ ਸਾਲਾਨਾ ਸਮਾਗਮ ਦੀਆਂ ਤਿਆਰੀਆਂ ਮੁਕੰਮਲ

ਗੁਰਦੁਆਰਾ ਅਕਾਲ ਆਸ਼ਰਮ ਸੋਹਾਣਾ ਵਿਖੇ ਅੱਜ ਤੋਂ ਸ਼ੁਰੂ ਹੋਣ ਜਾ ਰਹੇ ਤਿੰਨ ਦਿਨਾਂ ਸਾਲਾਨਾ ਸਮਾਗਮ ਦੀਆਂ ਤਿਆਰੀਆਂ ਮੁਕੰਮਲ


ਭਾਈ ਸਾਹਿਬ ਖੰਨੇ ਵਾਲਿਆਂ ਦੀ ਯਾਦ ‘ਚ ਕਰਵਾਏ ਜਾ ਰਹੇ ਸਾਲਾਨਾ ਗੁਰਮਤਿ ਸਮਾਗਮ ਦੇਸ਼ ਵਿਦੇਸ਼ ਤੋਂ ਪਹੁੰਚ ਰਹੀਆਂ ਸੰਗਤਾਂ


ਮੋਹਾਲੀ :
ਗੁਰਦੁਆਰਾ ਗੁਰਸ਼ਬਦ ਪ੍ਰਕਾਸ਼ ਅਕਾਲ ਆਸ਼ਰਮ, ਸੋਹਾਣਾ ਦਾ ਤਿੰਨ ਦਿਨਾਂ ਸਾਲਾਨਾ ਗੁਰਮ ਸਮਾਗਮ ਅੱਜ ਤੋਂ ਸ਼ੁਰੂ ਹੋਣ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਸਾਂਝੀ ਦੇ ਹੋਏ ਭਾਈ ਦਵਿੰਦਰ ਸਿੰਘ ਖ਼ਾਲਸਾ ਅਤੇ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਚੈਰੀਟੇਬਲ ਟਰੱਸਟ’ ਦੇ ਟਰੱਸਟੀ ਗੁਰਮੀਤ ਸਿੰਘ ਨੇ ਦੱਸਿਆਂ ਮਾਨਵਤਾ ਦੀ ਸੇਵਾ ਲਈ ਜੋ ਕਾਰਜ ਭਾਈ ਜਸਵੀਰ ਸਿੰਘ ਖ਼ਾਲਸਾ ਖੰਨੇ ਵਾਲਿਆਂ ਨੇ ਆਰੰਭ ਕੀਤਾ ਸੀ ਉਸ ਤੇ ਚਲਦੇ ਹੋਏ ਸੋਹਾਣਾ ਹਸਪਤਾਲ ਵੱਡੇ ਪੱਧਰ ਤੇ ਲੋਕਾਂ ਦੀ ਸੇਵਾ ਕਰ ਰਿਹਾ ਹੈ। ਉਨ੍ਹਾਂ ਦੱਸਿਆਂ ਕਿ ਗੁਰਦੁਆਰਾ ਗੁਰਸ਼ਬਦ ਪ੍ਰਕਾਸ਼ ਅਕਾਲ ਆਸ਼ਰਮ ਸੋਹਾਣਾ ਵਿਖੇ ਪੰਥ ਰਤਨ ਭਾਈ ਜਸਵੀਰ ਸਿੰਘ ਜੀ ਖ਼ਾਲਸਾ ਖੰਨੇ ਵਾਲਿਆਂ ਦੀ ਯਾਦ ‘ਚ 13-14-15 ਅਕਤੂਬਰ ਨੂੰ ਕਰਵਾਏ ਜਾ ਰਹੇ ਮਹਾਨ ਗੁਰਮਤਿ ਸਮਾਗਮ ਦੀਆਂ ਤਿਆਰੀਆਂ ਮੁਕੰਮਲ ਹੋ ਚੁੱਕੀਆਂ ਹਨ। ਇਸ ਸਮਾਗਮ ਨਾਲ ਸਬੰਧਿਤ ਧਾਰਮਿਕ ਸਮਾਗਮ ਸ਼ਾਮ ਪੰਜ ਵਜੇ ਸ਼ੁਰੂ ਹੋ ਕੇ ਰਾਤ 11.00 ਵਜੇ ਤਕ ਚੱਲੇਗਾ, ਜਿਸ ‘ਚ ਪੰਥ ਦੇ ਪ੍ਰਸਿੱਧ ਰਾਗੀ ਅਤੇ ਢਾਡੀਆਂ ਤੋਂ ਇਲਾਵਾ ਕਥਾ ਵਾਚਕ ਸੰਗਤਾਂ ਨੂੰ ਪਵਿੱਤਰ ਗੁਰਬਾਣੀ ਨਾਲ ਜੋੜਨਗੇ।
ਭਾਈ ਦਵਿੰਦਰ ਸਿੰਘ ਖ਼ਾਲਸਾ ਨੇ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆਂ ਕਿ ਇਸ ਧਾਰਮਿਕ ਸਮਾਗਮ ਵਿਚ ਦੇਸ਼-ਵਿਦੇਸ਼ ਤੋਂ ਸਿੱਖ ਪੰਥ ਨਾਲ ਜੁੜੀਆਂ ਪ੍ਰਸਿੱਧ ਵਿਦਵਾਨ ਹਸਤੀਆਂ ਵੱਡੀ ਗਿਣਤੀ ਵਿਚ ਸ਼ਿਰਕਤ ਕਰ ਰਹੀਆਂ ਹਨ। ਇਸ ਦੇ ਨਾਲ ਹੀ ਤਿੰਨ ਦਿਨਾਂ ਸਮਾਗਮ ਦੌਰਾਨ ਸਿੰਘ ਸਾਹਿਬ ਗਿਆਨੀ ਰਘੁਬੀਰ ਸਿੰਘ ਜੀ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ, ਸਿੰਘ ਸਾਹਿਬ ਗਿਆਨ ਸੁਲਤਾਨ ਸਿੰਘ ਜਥੇਦਾਰ ਸ਼੍ਰੀ ਕੇਸਗੜ੍ਹ ਸਾਹਿਬ, ਸਿੰਗ ਸਾਹਿਬ ਗਿਆਨੀ ਅਮਰਜੀਤ ਸਿੰਘ ਜੀ ਐਡੀਸ਼ਨਲ ਹੈੱਡ ਗ੍ਰੰਥੀ ਸ੍ਰੀ ਦਰਬਾਰ ਸਾਹਿਬ, ਭਾਈ ਕਰਨੈਲ ਸਿੰਘ, ਭਾਈ ਜਬਰ ਤੋੜ ਸਿੰਘ, ਭਾਈ ਅਮਨਦੀਪ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਹਾਜ਼ਰੀ ਭਰਨਗੇ।
ਗੁਰਮੀਤ ਸਿੰਘ ਜੀ ਨੇ ਜਾਣਕਾਰੀ ਸਾਂਝੀ ਕਰਦੇ ਹੋਏ ਕਿਹਾ ਕਿ ਸਮੂਹ ਸਾਧ ਸੰਗਤ ਨੂੰ ਗੁਰਬਾਣੀ ਨਾਲ ਜੋੜਨ ਲਈ ਤਿੰਨੋਂ ਦਿਨ ਰੋਜ਼ਾਨਾ ਭੈਣ ਰਵਿੰਦਰ ਕੌਰ ਵੱਲੋਂ ਸਿਮਰਨ ਸਾਧਨਾ ਕੀਤੀ ਜਾਵੇਗੀ। ਜਦ ਕਿ ਭਾਈ ਦਵਿੰਦਰ ਸਿੰਘ ਜੀ ਖ਼ਾਲਸਾ ਖੰਨਾ ਵਾਲੇ ਅਤੇ ਭਾਈ ਅਨੰਤ ਵੀਰ ਸਿੰਘ ਯੂ ਐੱਸ ਏ ਵਾਲੇ ਸੰਗਤਾਂ ਨੂੰ ਇਲਾਹੀ ਬਾਣੀ ਦੇ ਕੀਰਤਨ ਨਾਲ ਨਿਹਾਲ ਕਰਨਗੇ। ਜਦ ਕਿ ਇਨ੍ਹਾਂ ਸਾਰੇ ਸਮਾਗਮਾਂ ਦਾ ਸਿੱਧਾ ਪ੍ਰਸਾਰਨ ਫਤਿਹ ਟੀ ਵੀ ਚੈਨਲ, ਚੜ੍ਹਦੀ ਕਲਾ ਟਾਈਮ ਟੀ ਵੀ , ਸੰਗਤ ਟੀ ਵੀ ਅਤੇ ਯੂ ਟਿਊਬ ਤੇ ਬਾਣੀ ਡੋਟ ਨੈੱਟ ਤੇ ਕੀਤਾ ਜਾਵੇਗਾ। ਜਿਸ ਨਾਲ ਦੇਸ਼ ਵਿਦੇਸ਼ ਦੂਰ ਥਾਵਾਂ ਤੇ ਬੈਠੇ ਲੋਕ ਗੁਰੁ ਕੀ ਇਲਾਹੀ ਬਾਣੀ ਦਾ ਅਨੰਦ ਮਾਣ ਸਕਣ।

dawn punjab
Author: dawn punjab

Leave a Comment

RELATED LATEST NEWS

Top Headlines

ਭਾਜਪਾ ਦਾ ਕਾਰਾ ਸ਼ਰਮਨਾਕ, ਬਲਾਤਕਾਰੀ ਅਤੇ ਕਾਤਲ ਸੌਦਾ ਸਾਧ ਦੇ ਸਤਿਸੰਗ ਵਿਚ ਮੰਗੀਆਂ ਗਈਆਂ ਭਾਜਪਾ ਲਈ ਵੋਟਾਂ : ਕੁਲਜੀਤ ਸਿੰਘ ਬੇਦੀ

ਇਕ ਅੰਗਰੇਜੀ ਅਖਬਾਰ ਦੀ ਰਿਪੋਰਟ ਦੇ ਖੁਲਾਸੇ ਉੱਤੇ ਡਿਪਟੀ ਮੇਅਰ ਨੇ ਭਾਜਪਾ ਨੂੰ ਜਵਾਬ ਦੇਣ ਲਈ ਕਿਹਾ ਐਸ.ਏ.ਐਸ. ਨਗਰ: ਮੋਹਾਲੀ

Live Cricket

Rashifal