Follow us

26/07/2026 11:40 am

Search
Close this search box.
Home » News In Punjabi » ਚੰਡੀਗੜ੍ਹ » ਭਾਰਤੀ ਜਨਤਾ ਪਾਰਟੀ ਦੇ ਝੂਠ ਦਾ ਪਰਦਾਫਾਸ਼ : ਹਰਮੇਲ ਕੇਸਰੀ

ਭਾਰਤੀ ਜਨਤਾ ਪਾਰਟੀ ਦੇ ਝੂਠ ਦਾ ਪਰਦਾਫਾਸ਼ : ਹਰਮੇਲ ਕੇਸਰੀ

ਚੰਡੀਗੜ੍ਹ:  ਸੰਸਦ ਮੈਂਬਰ ਮਨੀਸ਼ ਤਿਵਾਰੀ ਨੇ ਸੰਸਦ ਵਿੱਚ ਇਹ ਸਵਾਲ ਉਠਾਇਆ ਕਿ ਕੀ ਭਾਰਤ ਸਰਕਾਰ ਚੰਡੀਗੜ੍ਹ ਵਿੱਚ ਕਾਲੋਨੀਆਂ ਵਿੱਚ ਦਿੱਤੇ ਗਏ ਘਰਾਂ ਦਾ ਮਾਲਕਾਨਾ ਹੱਕ ਉਨ੍ਹਾਂ ਨੂੰ ਦੇ ਸਕਦੀ ਹੈ, ਤਾਂ ਇਸ ‘ਤੇ ਮੰਤਰਾਲੇ ਨੇ ਸਿੱਧੇ ਸ਼ਬਦਾਂ ਵਿੱਚ ਜਵਾਬ ਦਿੱਤਾ ਕਿ ਕਾਲੋਨੀ ਵਿੱਚ ਰਹਿਣ ਵਾਲੇ ਸਿਰਫ਼ ਲਾਇਸੈਂਸੀ ਹਨ ਜਾਂ ਇਹ ਘਰ ਉਨ੍ਹਾਂ ਨੂੰ ਪੱਟੇ/ਲੀਜ਼ ਹੋਲਡ ਅਧਾਰ ‘ਤੇ ਦਿੱਤੇ ਗਏ ਹਨ। ਇਸ ਕਰਕੇ ਉਨ੍ਹਾਂ ਨੂੰ ਇਨ੍ਹਾਂ ਘਰਾਂ ਦਾ ਮਾਲਕਾਨਾ ਹੱਕ ਨਹੀਂ ਮਿਲੇਗਾ।

ਅੱਜ ਭਾਰਤੀ ਜਨਤਾ ਪਾਰਟੀ ਦੇ ਝੂਠ ਦਾ ਪਰਦਾਫਾਸ਼ ਹੋ ਗਿਆ, ਜਦੋਂ ਕੁਝ ਸਾਲ ਪਹਿਲਾਂ ਪੂਰਵ ਸੰਸਦ ਮੈਂਬਰ ਕਿਰਨ ਖੇਰ ਅਤੇ ਭਾਜਪਾ ਦੇ ਆਗੂਆਂ ਨੇ ਲੱਡੂ ਵੰਡ ਕੇ ਪੂਰੇ ਸ਼ਹਿਰ ਵਿੱਚ ਇਹ ਘੋਸ਼ਣਾ ਕਰ ਦਿੱਤੀ ਸੀ ਕਿ ਹੁਣ ਕਾਲੋਨੀ ਵਿੱਚ ਰਹਿਣ ਵਾਲੇ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦਾ ਮਾਲਕਾਨਾ ਹੱਕ ਮਿਲ ਗਿਆ ਹੈ। ਪਰ ਅੱਜ ਸੰਸਦ ਵਿੱਚ ਭਾਰਤ ਸਰਕਾਰ ਦੇ ਦਿੱਤੇ ਗਏ ਜਵਾਬ ਤੋਂ ਇਹ ਸਾਫ਼ ਹੋ ਗਿਆ ਕਿ ਭਾਜਪਾ ਨੇ ਕੇਵਲ ਲੋਕਾਂ ਨੂੰ ਗੁੰਮਰਾਹ ਕਰਕੇ ਝੂਠਾ ਪ੍ਰਚਾਰ ਕੀਤਾ।

ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਨੇ ਆਪਣੇ ਜਵਾਬ ਵਿੱਚ ਕਿਹਾ ਕਿ ਐਸਾ ਕੋਈ ਵੀ ਪ੍ਰਾਵਧਾਨ ਨਹੀਂ ਹੈ, ਜਿਸ ਵਿੱਚ ਲੋਕਾਂ ਨੂੰ ਕਾਲੋਨੀ ਵਿੱਚ ਦਿੱਤੇ ਗਏ ਘਰਾਂ ਦਾ ਮਾਲਕਾਨਾ ਹੱਕ ਮਿਲੇ।

ਚੰਡੀਗੜ੍ਹ ਭਾਜਪਾ ਨੇ ਹਮੇਸ਼ਾ ਲੋਕਾਂ ਨੂੰ ਠੱਗਣ ਅਤੇ ਝੂਠੀ ਵਾਹਵਾਹੀ ਲੈਣ ਦਾ ਕੰਮ ਕੀਤਾ ਹੈ।
ਅਸੀਂ ਇਸਦੀ ਤੀਬਰ ਨਿੰਦਾ ਕਰਦੇ ਹਾਂ। ਭਾਜਪਾ ਦੇ ਆਗੂਆਂ ਅਤੇ ਕਾਰਕੁਨਾਂ ਵਲੋਂ ਪਿਛਲੇ ਸਮੇਂ ਵਿੱਚ ਕੀਤਾ ਗਿਆ ਇਹ ਕਾਰਜ ਬਹੁਤ ਹੀ ਨਿੰਦਨਯੋਗ ਹੈ।

dawnpunjab
Author: dawnpunjab

Leave a Comment

RELATED LATEST NEWS

Top Headlines

ਪ੍ਰਧਾਨ ਮੰਤਰੀ ਮੋਦੀ ਨੇ ਚੰਡੀਗੜ੍ਹ ਵਿੱਚ 4,700 ਕਰੋੜ ਰੁਪਏ ਤੋਂ ਵੱਧ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਚੰਡੀਗੜ੍ਹ ਵਿੱਚ 4,700 ਕਰੋੜ ਰੁਪਏ ਤੋਂ ਵੱਧ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ

Live Cricket

Rashifal