Follow us

03/10/2026 4:54 am

Search
Close this search box.
Home » News In Punjabi » ਚੰਡੀਗੜ੍ਹ » ਮੋਹਾਲੀ ’ਚ ਨਸ਼ਿਆਂ ਖ਼ਿਲਾਫ਼ ਕਾਂਗਰਸ ਦਾ ਧਰਨਾ, ਬਲਬੀਰ ਸਿੱਧੂ ਨੇ ਪੰਜਾਬ ਸਰਕਾਰ ਨੂੰ ਘੇਰਿਆ

ਮੋਹਾਲੀ ’ਚ ਨਸ਼ਿਆਂ ਖ਼ਿਲਾਫ਼ ਕਾਂਗਰਸ ਦਾ ਧਰਨਾ, ਬਲਬੀਰ ਸਿੱਧੂ ਨੇ ਪੰਜਾਬ ਸਰਕਾਰ ਨੂੰ ਘੇਰਿਆ

ਮੋਹਾਲੀ ’ਚ ਨਸ਼ਿਆਂ ਖ਼ਿਲਾਫ਼ ਕਾਂਗਰਸ ਦਾ ਧਰਨਾ, ਬਲਬੀਰ ਸਿੱਧੂ ਨੇ ਪੰਜਾਬ ਸਰਕਾਰ ਨੂੰ ਘੇਰਿਆ

ਮੋਹਾਲੀ : ਕਾਂਗਰਸ ਪਾਰਟੀ ਵੱਲੋਂ ਨਸ਼ਿਆਂ ਦੇ ਮੁੱਦੇ ਅਤੇ ਸੂਬਾ ਸਰਕਾਰ ਦੀ ਮਾੜੀ ਕਾਰਗੁਜ਼ਾਰੀ ਦੇ ਖਿਲਾਫ ਅੱਜ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦੀ ਅਗਵਾਈ ਹੇਠ ਮੁਹਾਲੀ ਵਿਖੇ ਐਸ ਐਸ ਪੀ ਦਫਤਰ ਦੇ ਬਾਹਰ ਧਰਨਾ ਦਿੱਤਾ ਗਿਆ।

ਇਸਮੌਕੇ ਸੰਬੋਧਨ ਕਰਦਿਆਂ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਿਹਾਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ ਵਿੱਢੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਤੇ ਭਾਜਪਾ ਦੀ ‘ਨਸ਼ਾ ਮੁਕਤ ਯਾਤਰਾ’ ਜ਼ਮੀਨੀ ਹਕੀਕਤ ਤੋਂ ਕੋਹਾਂ ਦੂਰ ਹੈ। ਉਨ੍ਹਾਂ ਕਿਹਾ ਕਿ ਸਿਰਫ ਨਾਅਰੇ ਲਗਾਉਣ ਅਤੇ ਯਾਤਰਾਵਾਂ ਕੱਢਣ ਨਾਲਨਸ਼ਾ ਖਤਮਨਹੀਂ ਹੋਵੇਗਾ, ਸਰਕਾਰ ਨੂੰ ਨਸ਼ੇ ਦੀ ਸਪਲਾਈ ਲਾਈਨ ਤੋੜਨ ਲਈ ਪੰਜਾਬ ਵਾਸੀਆਂ ਨੂੰ ਨਸ਼ਿਆਂ ਖਿਲਾਫ ਇਕਜੁੱਟ ਹੋਣ ਦੀ ਅਪੀਲ ਕਰਦਿਆਂ ਸਿੱਧੂ ਨੇ ਕਿਹਾ ਕਿ ਨੌਜਵਾਨਾਂ ਦੀਆਂ ਜ਼ਿੰਦਗੀਆਂ ਬਚਾਉਣ ਲਈ ਹਰ ਪੰਜਾਬੀ ਨੂੰ ਇਸ ਲੜਾਈ ਵਿੱਚ ਆਵਾਜ਼ ਬੁਲੰਦ ਕਰਨੀ ਪਵੇਗੀ। ਇਸੇ ਮੰਤਵ ਨਾਲ ਅੱਜ ਮੁਹਾਲੀ ਵਿਖੇ ਐਸਐਸਪੀ ਦਫਤਰ ਦੇ ਬਾਹਰ ਨਸ਼ਿਆਂ ਅਤੇ ਪੰਜਾਬ ਸਰਕਾਰ ਦੀ ਮਾੜੀ ਕਾਰਗੁਜ਼ਾਰੀ ਖਿਲਾਫ ਧਰਨਾ ਦਿੱਤਾ ਗਿਆ ਹੈ। ਇਸ ਮੌਕੇ ਜ਼ਿਲ੍ਹਾ ਕਾਂਗਰਸ ਕਮੇਟੀ ਮੁਹਾਲੀ ਦੇ ਪ੍ਰਧਾਨ ਕਮਲ ਕਿਸ਼ੋਰ ਸ਼ਰਮਾ, ਹਰਕੇਸ਼ ਚੰਦ ਸ਼ਰਮਾ, ਕਮਲਜੀਤ ਸਿੰਘ ਚਾਵਲਾ, ਜਸਪ੍ਰੀਤ ਸਿੰਘ ਗਿੱਲ,ਸੁਖਦੀਪ ਸਿੰਘ ਨਿਆਂ ਸ਼ਹਿਰ ਬਡਾਲਾ, ਜਤਿੰਦਰ ਸਿੰਘ ਸੋਢੀ, ਪਰਮਜੀਤ ਸਿੰਘ ਚੌਹਾਨ, ਬੂਟਾ ਸਿੰਘ ਸੋਹਾਣਾ, ਦਵਿੰਦਰ ਕੌਰ ਵਾਲੀਆ, ਪਰਮਜੀਤ ਸਿੰਘ ਹੈਪੀ, ਸੁੱਚਾ ਸਿੰਘ ਕਲੌੜ ਸਮੇਤ ਹੋਰ ਆਗੂ ਅਤੇ ਵਰਕਰ ਹਾਜ਼ਰ ਸਨ।

dawn punjab
Author: dawn punjab

Leave a Comment

RELATED LATEST NEWS