Follow us

23/10/2026 10:13 pm

Search
Close this search box.
Home » News In Punjabi » ਚੰਡੀਗੜ੍ਹ » ਸਨੇਟਾ ਮੰਡੀ ’ਚ ਪਿਛਲੇ ਸਾਲ ਦੀ ਕਣਕ ਦੀ ਲਿਫਟਿੰਗ ਨਾ ਹੋਣ ਕਾਰਨ ਜਗ੍ਹਾ ਦੀ ਕਿੱਲਤ, ਬੇਦੀ ਨੇ ਚੁੱਕਿਆ ਮੁੱਦਾ

ਸਨੇਟਾ ਮੰਡੀ ’ਚ ਪਿਛਲੇ ਸਾਲ ਦੀ ਕਣਕ ਦੀ ਲਿਫਟਿੰਗ ਨਾ ਹੋਣ ਕਾਰਨ ਜਗ੍ਹਾ ਦੀ ਕਿੱਲਤ, ਬੇਦੀ ਨੇ ਚੁੱਕਿਆ ਮੁੱਦਾ

ਸਨੇਟਾ ਮੰਡੀ ’ਚ ਪਿਛਲੇ ਸਾਲ ਦੀ ਕਣਕ ਦੀ ਲਿਫਟਿੰਗ ਨਾ ਹੋਣ ਕਾਰਨ ਜਗ੍ਹਾ ਦੀ ਕਿੱਲਤ, ਕੁਲਜੀਤ ਬੇਦੀ ਨੇ ਚੁੱਕਿਆ ਮੁੱਦਾ

ਸਨੇਟਾ ਤੇ ਭਾਗੋ ਮਾਜਰਾ ਦੀਆਂ ਅਨਾਜ ਮੰਡੀਆਂ ਦਾ ਦੌਰਾ ਕਰਕੇ ਕਿਸਾਨਾਂ ਦੀਆਂ ਸਮੱਸਿਆਵਾਂ ਸੁਣੀਆਂ; ਅਧਿਕਾਰੀਆਂ ਨੂੰ ਤੁਰੰਤ ਹੱਲ ਦੇ ਨਿਰਦੇਸ਼ ਦੇਣ ਦੀ ਮੰਗ

ਮੋਹਾਲੀ, 23 ਅਕਤੂਬਰ: ਸਨੇਟਾ ਅਨਾਜ ਮੰਡੀ ਵਿੱਚ ਪਿਛਲੇ ਸਾਲ ਦੀ ਕਣਕ ਦੀ ਲਿਫਟਿੰਗ ਨਾ ਹੋਣ ਕਾਰਨ ਨਵੀਂ ਫ਼ਸਲ ਲਈ ਜਗ੍ਹਾ ਦੀ ਭਾਰੀ ਕਮੀ ਪੈਦਾ ਹੋ ਗਈ ਹੈ। ਇਸ ਸਮੱਸਿਆ ਨੂੰ ਲੈ ਕੇ ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਸਨੇਟਾ ਅਤੇ ਭਾਗੋ ਮਾਜਰਾ ਦੀਆਂ ਅਨਾਜ ਮੰਡੀਆਂ ਦਾ ਦੌਰਾ ਕੀਤਾ ਅਤੇ ਕਿਸਾਨਾਂ, ਆੜ੍ਹਤੀਆਂ ਤੇ ਸਬੰਧਤ ਅਧਿਕਾਰੀਆਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀਆਂ ਮੁਸ਼ਕਲਾਂ ਦਾ ਜਾਇਜ਼ਾ ਲਿਆ।

ਬੇਦੀ ਨੇ ਕਿਹਾ ਕਿ ਮੰਡੀ ਵਿੱਚ ਬੈਠੇ ਕਿਸਾਨਾਂ ਨੇ ਦੱਸਿਆ ਹੈ ਕਿ ਪਿਛਲੇ ਸਾਲ ਦੀ ਕਣਕ ਦੀ ਸਮੇਂ ਸਿਰ lifting of wheat ਨਾ ਹੋਣ ਕਾਰਨ ਸਨੇਟਾ ਮੰਡੀ ਵਿੱਚ ਜਗ੍ਹਾ ਦੀ ਸਮੱਸਿਆ ਗੰਭੀਰ ਬਣੀ ਹੋਈ ਹੈ। ਜੇਕਰ ਬਾਕੀ ਪਈ ਕਣਕ ਨੂੰ ਤੁਰੰਤ ਨਹੀਂ ਚੁੱਕਿਆ ਜਾਂਦਾ ਤਾਂ ਨਵੀਂ ਫ਼ਸਲ ਦੀ ਆਮਦ ਦੌਰਾਨ ਕਿਸਾਨਾਂ ਨੂੰ ਆਪਣੀ ਉਪਜ ਰੱਖਣ ਅਤੇ ਵੇਚਣ ਵਿੱਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

ਕੁਲਜੀਤ ਸਿੰਘ ਬੇਦੀ ਨੇ ਕਿ ਸਰਕਾਰ ਅਤੇ ਸਬੰਧਤ ਖਰੀਦ ਏਜੰਸੀਆਂ ਨੂੰ ਚਾਹੀਦਾ ਹੈ ਕਿ ਮੰਡੀਆਂ ਵਿੱਚ ਪਈ ਪੁਰਾਣੀ ਕਣਕ ਦੀ ਲਿਫਟਿੰਗ ਜਲਦੀ ਯਕੀਨੀ ਬਣਾਈ ਜਾਵੇ। ਫ਼ਸਲ ਦੀ ਸਮੇਂ ਸਿਰ ਚੁਕਾਈ ਨਾ ਹੋਣ ਕਾਰਨ ਮੰਡੀਆਂ ਵਿੱਚ ਭੀੜ ਵਧਦੀ ਹੈ ਅਤੇ ਕਿਸਾਨਾਂ ਦੀ ਖੱਜਲ-ਖੁਆਰੀ ਹੁੰਦੀ ਹੈ। ਮੌਜੂਦਾ ਸਮੇਂ ਮੌਸਮ ਠੀਕ ਹੋਣ ਦੇ ਬਾਵਜੂਦ ਮੀਂਹ ਪੈਣ ਦੀ ਸਥਿਤੀ ਵਿੱਚ ਖੁੱਲ੍ਹੇ ਵਿੱਚ ਪਈ ਫ਼ਸਲ ਨੂੰ ਨੁਕਸਾਨ ਪਹੁੰਚਣ ਦਾ ਖ਼ਦਸ਼ਾ ਵੀ ਬਣਿਆ ਰਹਿੰਦਾ ਹੈ।

ਕਿਸਾਨਾਂ ਦੀ ਫ਼ਸਲ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਮੰਗ

ਸਾਬਕਾ ਡਿਪਟੀ ਮੇਅਰ ਨੇ ਅਧਿਕਾਰੀਆਂ ਨੂੰ ਕਿਸਾਨਾਂ ਦੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਲੈਣ ਅਤੇ ਮੰਡੀਆਂ ਵਿੱਚ ਲੋੜੀਂਦੇ ਪ੍ਰਬੰਧ ਯਕੀਨੀ ਬਣਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ grain market facilities, ਫ਼ਸਲ ਦੀ ਸੁਰੱਖਿਆ ਅਤੇ ਸਮੇਂ ਸਿਰ ਲਿਫਟਿੰਗ ਕਿਸਾਨਾਂ ਲਈ ਬੇਹੱਦ ਅਹਿਮ ਹਨ। ਇਨ੍ਹਾਂ ਪ੍ਰਬੰਧਾਂ ਵਿੱਚ ਦੇਰੀ ਕਾਰਨ ਕਿਸਾਨਾਂ ਨੂੰ ਆਰਥਿਕ ਨੁਕਸਾਨ ਅਤੇ ਬੇਲੋੜੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

ਉਨ੍ਹਾਂ ਕਿਹਾ ਕਿ ਕਿਸਾਨ ਦੇਸ਼ ਦੀ ਆਰਥਿਕਤਾ ਅਤੇ ਖੇਤੀਬਾੜੀ ਦੀ ਰੀੜ੍ਹ ਦੀ ਹੱਡੀ ਹਨ। ਉਨ੍ਹਾਂ ਨੂੰ ਆਪਣੀ ਫ਼ਸਲ ਵੇਚਣ ਲਈ ਮੰਡੀਆਂ ਵਿੱਚ ਖੱਜਲ-ਖੁਆਰ ਨਹੀਂ ਹੋਣਾ ਚਾਹੀਦਾ। ਸਰਕਾਰ ਅਤੇ ਸਬੰਧਤ ਵਿਭਾਗਾਂ ਦੀ ਜ਼ਿੰਮੇਵਾਰੀ ਹੈ ਕਿ ਕਿਸਾਨਾਂ ਨੂੰ ਬੁਨਿਆਦੀ ਸਹੂਲਤਾਂ ਦੇਣ ਦੇ ਨਾਲ-ਨਾਲ ਫ਼ਸਲ ਦੀ ਖਰੀਦ ਅਤੇ ਲਿਫਟਿੰਗ ਦੀ ਪ੍ਰਕਿਰਿਆ ਸੁਚਾਰੂ ਬਣਾਈ ਜਾਵੇ।

ਬੇਦੀ ਨੇ ਕਿਹਾ ਕਿ ਉਹ ਕਿਸਾਨਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਉਨ੍ਹਾਂ ਦੇ ਨਾਲ ਖੜ੍ਹੇ ਹਨ ਅਤੇ ਸਬੰਧਤ ਅਧਿਕਾਰੀਆਂ ਨੂੰ ਇਨ੍ਹਾਂ ਮਸਲਿਆਂ ਦੇ ਤੁਰੰਤ ਹੱਲ ਲਈ ਕਦਮ ਚੁੱਕਣੇ ਚਾਹੀਦੇ ਹਨ।

ਇਸ ਮੌਕੇ ਰਾਮ ਆਸਰਾ ਸਨੇਟਾ, ਗੁਰਮੀਤ ਸਿੰਘ ਸਿਆਂਨ, ਗੁਰਪ੍ਰੀਤ ਸਿੰਘ, ਅਜਾਇਬ ਸਿੰਘ ਬਾਕਰਪੁਰ, ਮੋਹਨ ਲਾਲ ਸੋਹਾਣਾ, ਲਖਵਿੰਦਰ ਸਿੰਘ ਸਮੇਤ ਪਿੰਡਾਂ ਦੇ ਮੋਹਤਬਰ ਕਿਸਾਨ ਅਤੇ ਆੜ੍ਹਤੀ ਭਾਈਚਾਰੇ ਦੇ ਨੁਮਾਇੰਦੇ ਹਾਜ਼ਰ ਸਨ।

————

 

 

 

Saneta Grain Market, Kuljit Singh Bedi, Wheat Lifting Punjab, Bhago Majra Mandi, Farmers’ Problems Mohali, Punjab Grain Markets

 

Mohali News, Punjab Farmers, Wheat Procurement

dawn punjab
Author: dawn punjab

Leave a Comment

RELATED LATEST NEWS