Follow us

29/10/2026 3:48 am

Search
Close this search box.
Home » News In Punjabi » ਚੰਡੀਗੜ੍ਹ » ਹਰਸਿਮਰਤ ਕੌਰ ਬਾਦਲ ਨੇ ਮਾਵਾਂ ਧੀਆਂ ਦੀ ਫੌਜ ਨੂੰ ਨਸ਼ੇ ਦਾ ਵਪਾਰ ਰੋਕਣ ਵਾਸਤੇ ਪਿੰਡਾਂ ਤੇ ਮੁਹੱਲਿਆਂ ਵਿਚ ’ਠੀਕਰੀ ਪਹਿਰੇ’ ਲਾਉਣ ਦੀ ਕੀਤੀ ਅਪੀਲ

ਹਰਸਿਮਰਤ ਕੌਰ ਬਾਦਲ ਨੇ ਮਾਵਾਂ ਧੀਆਂ ਦੀ ਫੌਜ ਨੂੰ ਨਸ਼ੇ ਦਾ ਵਪਾਰ ਰੋਕਣ ਵਾਸਤੇ ਪਿੰਡਾਂ ਤੇ ਮੁਹੱਲਿਆਂ ਵਿਚ ’ਠੀਕਰੀ ਪਹਿਰੇ’ ਲਾਉਣ ਦੀ ਕੀਤੀ ਅਪੀਲ

ਹਰਸਿਮਰਤ ਕੌਰ ਬਾਦਲ ਨੇ ਮਾਵਾਂ ਧੀਆਂ ਦੀ ਫੌਜ ਨੂੰ ਨਸ਼ੇ ਦਾ ਵਪਾਰ ਰੋਕਣ ਵਾਸਤੇ ਪਿੰਡਾਂ ਤੇ ਮੁਹੱਲਿਆਂ ਵਿਚ ’ਠੀਕਰੀ ਪਹਿਰੇ’ ਲਾਉਣ ਦੀ ਕੀਤੀ ਅਪੀਲ

ਮਾਨਸਾ ਰੋਸ ਪ੍ਰਦਰਸ਼ਨ ਵਾਲੀ ਥਾਂ ਲਿਜਾਈ ਜਾ ਰਹੀ ਦਲਜੀਤ ਸਿੰਘ ਦੀ ‌ਮ੍ਰਿਤਕ ਦੇਹ ਨੂੰ ਪੁਲਿਸ ਵੱਲੋਂ ’ਅਗਵਾ’ ਕਰਨ ਦੀ ਕੀਤੀ ਨਿਖੇਧੀ

ਖਰੜ ’ਚ ਮਾਵਾਂ ਧੀਆਂ ਦੀ ਰੈਲੀ ਵਿਚ ਵੱਡੀ ਗਿਣਤੀ ਵਿਚ ਪਹੁੰਚਣ ’ਤੇ ਔਰਤਾਂ ਦਾ ਕੀਤਾ ਧੰਨਵਾਦ

ਖਰੜ, 28 ਅਕਤੂਬਰ: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਰਦਾਰਨੀ ਹਰਸਿਮਰਤ ਕੌਰ ਬਾਦਲ ਨੇ ਅੱਜ ਪਾਰਟੀ ਵੱਲੋਂ ਬਣਾਈ ਮਾਵਾਂ ਧੀਆਂ ਦੀ ਫੌਜ ਨੂੰ ਅਪੀਲ ਕੀਤੀ ਕਿ ਨਸ਼ੇ ਦਾ ਵਪਾਰ ਰੋਕਣ ਵਾਸਤੇ ਸਾਰੇ ਪਿੰਡਾਂ ਤੇ ਮੁਹੱਲਿਆਂ ਵਿਚ ’ਠੀਕਰੀ ਪਹਿਰੇ’ ਲਗਾਏ ਜਾਣ।

ਬਠਿੰਡਾ ਦੇ ਐਮ ਪੀ ਜਿਹਨਾਂ ਨੇ ਇਥੇ ਮਹਿਲਾਵਾਂ ਦੇ ਵਿਸ਼ਾਲ ਇਕੱਠ ਨੂੰ ਸੰਬੋਧਨ ਕੀਤਾ, ਨੇ ਕਿਹਾ ਕਿ ਪੰਜਾਬ ਦੀਆਂ ਔਰਤਾਂ ਵਾਸਤੇ ਨਸ਼ੇ ਦਾ ਵਪਾਰ ਰੋਕਣਾ ਨੰਬਰ ਇਕ ਤਰਜੀਹ ਹੈ। ਉਹਨਾਂ ਕਿਹਾ ਕਿ ਇਹੀ ਕਾਰਨ ਹੈ ਕਿ ਅਕਾਲੀ ਦਲ ਨੇ ਨਸ਼ਿਆਂ ਖਿਲਾਫ ਔਰਤਾਂ ਦੀ ਅਗਵਾਈ ਹੇਠ ਇਹ ਮੁਹਿੰਮ ਚਲਾਈ ਹੈ ਜਿਹਨਾਂ ਨੇ ਸਭ ਤੋਂ ਵੱਧ ਸੰਤਾਪ ਹੰਢਾਇਆ ਹੈ।

ਉਹਨਾਂ ਨੇ ਖਰੜ ਵਿਚ ਮਾਵਾਂ ਧੀਆਂ ਦੀ ਰੈਲੀ ਵਿਚ ਵੱਡੀ ਗਿਣਤੀ ਵਿਚ ਪਹੁੰਚਣ ’ਤੇ ਔਰਤਾਂ ਦਾ ਧੰਨਵਾਦ ਕੀਤਾ ਤੇ ਹਲਕਾ ਇੰਚਾਰਜ ਰਵਿੰਦਰ ਸਿੰਘ ਖੇੜਾ ਦੀ ਸ਼ਲਾਘਾ ਕੀਤੀ ਜਿਹਨਾਂ ਨੇ ਪ੍ਰੋਗਰਾਮ ਦਾ ਆਯੋਜਨ ਕੀਤਾ।

ਨਸ਼ਿਆਂ ਦੇ ਵਪਾਰ ਦਾ ਜ਼ੋਰਦਾਰ ਵਿਰੋਧ ਕਰਨ ਦੀ ਔਰਤਾਂ ਨੂੰ ਅਪੀਲ ਕਰਦਿਆਂ ਸਰਦਾਰਨੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਅਕਾਲੀ ਦਲ 2027 ਵਿਚ ਸੂਬੇ ਵਿਚ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਇਸ ਨਸ਼ੇ ਦੀ ਬੁਰਾਈ ਦਾ ਹਮੇਸ਼ਾ ਲਈ ਖ਼ਾਤਮਾ ਕਰਨ ਵਾਸਤੇ ਦ੍ਰਿੜ੍ਹ ਸੰਕਲਪ ਹੈ। ਉਹਨਾਂਕਿਹਾ ਕਿ ਪਾਰਟੀ ਨਸ਼ਿਆਂ ਦੇ ਵਪਾਰ ਖਿਲਾਫ ਇਕ ਮਹਿਲਾ ਡੀ ਜੀ ਪੀ ਦੀ ਅਗਵਾਈ ਹੇਠ ਵਿਸ਼ੇਸ਼ ਟਾਸਕ ਫੋਰਸ ਦਾ ਗਠਨ ਕਰੇਗੀ। ਉਹਨਾਂ ਕਿਹਾ ਕਿ ਮੈਂ ਤੁਹਾਨੂੰ ਸਾਰਿਆਂ ਨੂੰ ਅਪੀਲ ਕਰਦੀ ਹਾਂ ਕਿ ਨਸ਼ੇ ਵੇਚਣ ਵਾਲਿਆਂ ਤੇ ਉਹਨਾਂ ਦੀ ਪੁਸ਼ਤ ਪਨਾਹੀ ਕਰਨ ਵਾਲਿਆਂ ਖਿਲਾਫ ਕਾਰਵਾਈ ਦੇ ਵਾਸਤੇ ਤੁਸੀਂ ਇਹਨਾਂ ਦੇ ਵੇਰਵੇ ਇਕੱਠੇ ਕਰੋ। ਉਹਨਾਂ ਇਹ ਵੀ ਦੱਸਿਆ ਕਿ ਅਗਲੀ ਅਕਾਲੀ ਦਲ ਦੀ ਸਰਕਾਰ ਕਾਨੂੰਨ ਵਿਚ ਤਬਦੀਲੀ ਕਰ ਕੇ ਨਸ਼ਾ ਤਸਕਰਾਂ ਨੂੰ 10 ਸਾਲਾਂ ਤੱਕ ਜ਼ਮਾਨਤ ਨਾ ਮਿਲਣੀ ਤੇ ਉਹਨਾਂ ਦੀ ਸਾਰੀ ਜਾਇਦਾਦ ਜ਼ਬਤ ਕਰਨੀ ਵੀ ਯਕੀਨੀ ਬਣਾਏਗੀ।

ਮੈਂਬਰ ਪਾਰਲੀਮੈਂਟ ਨੇ ਕਿਹਾ ਕਿ ਹੁਣ ਪੰਜਾਬ ਵਿਚ ਸਭ ਤੋਂ ਵਸੋਂ ਬਾਹਰ ਹੋ ਗਿਆ ਹੈ ਕਿਉਂਕਿ ਮਾਨਸਾ ਰੋਸ ਪ੍ਰਦਰਸ਼ਨ ਵਾਲੀ ਥਾਂ ਜਿਥੇ ਪਰਵਿੰਦਰ ਝੋਟਾ ਦਾ ਪਰਿਵਾਰ ਇਨਸਾਫ ਦੀ ਲੜਾਈ ਲੜ ਰਿਹਾ ਹੈ, ’ਤੇ ਲਿਜਾਈ ਜਾ ਰਹੀ ਦਲਜੀਤ ਸਿੰਘ ਦੀ ਲਾਸ਼ ਨੂੰ ਪੰਜਾਬ ਪੁਲਿਸ ਨੇ ’ਅਗਵਾ’ ਕਰ ਲਿਆ।

ਉਹਨਾਂ ਜ਼ੋਰ ਦੇ ਕੇ ਕਿਹਾ ਕਿ ਸੂਬੇ ਦੇ ਇਤਿਹਾਸ ਵਿਚ ਪਹਿਲਾਂ ਅਜਿਹਾ ਕਦੇ ਨਹੀਂ ਹੋਇਆ। ਉਹਨਾਂ ਕਿਹਾ ਕਿ ਦਲਜੀਤ ਸਿੰਘ ਦੇ ਪਰਿਵਾਰਕ ਮੈਂਬਰਾਂ ਨੇ ਜਦੋਂ ਲਾਸ਼ ਲਿਜਾਣ ਤੋਂ ਰੋਕਿਆ ਤਾਂ ਉਹਨਾਂ ਨਾਲ ਕੁੱਟਮਾਰ ਕੀਤੀ ਗਈ।

ਉਹਨਾਂ ਕਿਹਾਕਿ ਅਜਿਹੀਆਂ ਘਟਨਾਵਾਂ ਇਸ ਕਰ ਕੇ ਵਾਪਰ ਰਹੀਆਂ ਹਨ ਕਿਉਂਕਿ ਆਮ ਆਦਮੀ ਪਾਰਟੀ (ਆਪ) ਸਰਕਾਰ ਨਾ ਸਿਰਫ ਨਸ਼ਾ ਤਸਕਰਾਂ ਨੂੰ ਰੋਕਣ ਵਿਚ ਨਾਕਾਮ ਸਾਬਤ ਹੋਈ ਬਲਕਿ ਉਸਨੇ ਇਹਨਾਂ ਦੀ ਪੁਸ਼ਤ ਪਨਾਹੀ ਵੀ ਕੀਤੀ ਤੇ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਸ਼ਿਕਾਇਤਕਰਤਾਵਾਂ ਅਤੇ ਇਸ ਨਸ਼ਾ ਤਸਕਰੀ ਖਿਲਾਫ ਆਵਾਜ਼ ਚੁਕਣ ਵਾਲਿਆਂ ਨੂੰ ਹੀ ਡਰਾ ਧਮਕਾ ਰਹੀਆਂ ਹਨ ਤੇ ਉਹਨਾਂ ਖਿਲਾਫ ਕਾਰਵਾਈ ਕਰ ਰਹੀਆਂ ਹਨ। ਉਹਨਾਂ ਕਿਹਾ ਕਿ ਹਾਲੇ ਬੀਤੇ ਕੱਲ੍ਹ ਹੀ ਲੋਕਾਂ ਨੇ ਵੇਖਿਆ ਹੈ ਕਿ ਕਿਵੇਂ ਸੀ ਆਈ ਐਸ ਐਫ ਦੇ ਕਾਂਸਟੇਬਲ ਨੇ ਦੱਸਿਆ ਹੈ ਕਿ ਸਰਕਾਰੀ ਰਾਜਿੰਦਰਾ ਹਸਪਤਾਲ ਵਿਚ ਕਿਵੇਂ ਨਸ਼ੇ ਦਾ ਕੰਮ ਚਲ ਰਿਹਾ ਸੀ ਤੇ ਉਸ ਕਾਂਸਟੇਬਲ ਨੂੰ ਵੀ ਪੁਲਿਸ ਨੇ ਚੁੱਕ ਲਿਆ।

ਸਰਦਾਰਨੀ ਬਾਦਲ ਨੇ ਕਿਹਾ ਕਿ ਇਹ ਬਹੁਤ ਹੀ ਸ਼ਰਮ ਵਾਲੀ ਗੱਲ ਹੈ ਕਿ ਮੁੱਖ ਮੰਤਰੀ ਨੇ ਪਰਵਿੰਦਰ ਝੋਟਾ ਦੇ ਪਰਿਵਾਰ ਨਾਲ ਮੁਲਾਕਾਤ ਕਰਨ ਤੋਂ ਇਨਕਾਰ ਕਰ ਦਿੱਤਾ ਅਤੇ ਉਲਟਾ ਆਪਣੀ ਪਤਨੀ ਦਾ ਜਨਮ ਦਿਨ ਮਨਾਉਣ ਵਾਸਤੇ ਪੈਰਿਸ ਜਾਣ ਨੂੰ ਤਰਜੀਹ ਦਿੱਤੀ। ਉਹਨਾਂ ਕਿਹਾ ਕਿ ਪਹਿਲਾਂ ਵੀ ਮੁੱਖ ਮੰਤਰੀ ਨੇ ਉਹਨਾਂ ਨੂੰ ਨਸ਼ਿਆਂ ਦੀ ਤਸਕਰੀ ਖਿਲਾਫ ਕਾਲੀ ਝੰਡੀ ਵਿਖਾਉਣ ’ਤੇ ਮੋਹਣਜੀਤ ਸਿੰਘ ਸ਼ੇਰੋਂ ਦੀ ਕੁੱਟਮਾਰ ਕਰਵਾਈ ਸੀ। ਉਹਨਾਂ ਕਿਹਾ ਕਿ ਇਹੀ ਕੁਝ ਤੂਰ ਵਣਜਾਰਾ ਦੇ ਗੁਲਜ਼ਾਰ ਸਿੰਘ ਨਾਲ ਵਾਪਰਿਆ ਸੀ ਜਿਸਨੂੰ ਚਿੱਟੇ ਖਿਲਾਫ ਕਾਰਵਾਈ ਨਾ ਹੋਣ ਦਾ ਸਵਾਲ ਵਿੱਤ ਮੰਤਰੀ ਹਰਪਾਲ ਚੀਮਾ ਨੂੰ ਪੁੱਛਣ ਮਗਰੋਂ ਖੁਦਕੁਸ਼ੀ ਲਈ ਮਜਬੂਰ ਹੋਣਾ ਪਿਆ ਸੀ। ਉਹਨਾਂ ਕਿਹਾ ਕਿ ਅਜਿਹੇ ਕੇਸਾਂ ਨੇ ਸਪਸ਼ਟ ਸੁਨੇਹਾ ਦਿੱਤਾ ਹੈ ਕਿ ਜੇਹੜਾ ਕੋਈ ਨਸ਼ਿਆਂ ਖਿਲਾਫ ਆਵਾਜ਼ ਬੁਲੰਦ ਕਰੇਗਾ, ਉਸਦਾ ਕੀ ਹਸ਼ਰ ਹੋਵੇਗਾ ਤੇ ਮੌਤ ਦੇ ਸੌਦਾਗਰ ਇਹ ਦੱਸ ਦੇਣਗੇ ਕਿ ਅਸਲ ਸ਼ਾਸਕ ਕੌਣ ਹੈ ਤੇ ਨਸ਼ਿਆਂ ਦੇ ਕਾਰੋਬਾਰ ਵਿਚ ਦਿਨ ਬ ਦਿਨ ਵਾਧਾ ਕਿਉਂ ਹੋ ਰਿਹਾ ਹੈ।

ਇਸ ਮੌਕੇ ਰਵਿੰਦਰ ਸਿੰਘ ਖਹਿਰਾ, ਪਰਮਜੀਤ ਕੌਰ ਲਾਂਡਰਾਂ, ਸੁਖਵੀਰ ਕੌਰ ਖੇੜਾ ਤੇ ਹੋਰਾਂ ਨੇ ਵੀ ਸੰਬੋਧਨ ਕੀਤਾ।

dawnpunjab
Author: dawnpunjab

Leave a Comment

RELATED LATEST NEWS