Follow us

23/11/2024 8:52 pm

Search
Close this search box.
Home » News In Punjabi » ਚੰਡੀਗੜ੍ਹ » ਵੋਟਰ ਪੰਜੀਕਰਣ ਕੈਂਪ ਦੌਰਾਨ ਸੀਨੀਅਰ ਸਿਟੀਜ਼ਨ ਅਤੇ 18 ਸਾਲ ਵਾਲੇ 107 ਵੋਟਰ ਰਜਿਸਟਰ 

ਵੋਟਰ ਪੰਜੀਕਰਣ ਕੈਂਪ ਦੌਰਾਨ ਸੀਨੀਅਰ ਸਿਟੀਜ਼ਨ ਅਤੇ 18 ਸਾਲ ਵਾਲੇ 107 ਵੋਟਰ ਰਜਿਸਟਰ 

ਹਰ ਇੱਕ ਵੋਟਰ, ਵੋਟਰ ਹੈਲਪਲਾਈਨ ਐਪ ਡਾਊਨਲੋਡ ਕਰੇ-ਜ਼ਿਲ੍ਹਾ ਨੋਡਲ ਅਫਸਰ ਸਵੀਪ 

ਜ਼ੀਰਕਪੁਰ /ਸਾਹਿਬਜ਼ਾਦਾ ਅਜੀਤ ਸਿੰਘ ਨਗਰ :  ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਦੇ ਪਿਛਲੀਆਂ ਚੋਣਾਂ ਵਿਚ ਘੱਟ ਮਤਦਾਨ ਪ੍ਰਤੀਸ਼ਤਤਾ ਵਾਲੇ ਖੇਤਰਾਂ ਦੀ ਸ਼ਨਾਖ਼ਤ ਕਰਨ ਉਪਰੰਤ ਇਨ੍ਹਾਂ ਖੇਤਰਾਂ ਦੇ ਚੋਣ ਬੂਥਾਂ ਵਿੱਚ ਇਸ ਵਾਰ ਮਤਦਾਨ ਪ੍ਰਤੀਸ਼ਤਤਾ ਵਧਾਉਣ ਲਈ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੀ ਅਗਵਾਈ ਵਿਚ ਲਗਾਤਾਰ ਸਵੀਪ ਗਤੀਵਿਧੀਆਂ ਉਲੀਕੀਆਂ ਜਾ ਰਹੀਆਂ ਹਨ।

ਇਸ ਸਬੰਧੀ ਜ਼ਿਲ੍ਹਾ ਸਵੀਪ ਟੀਮ ਵੱਲੋਂ ਵੱਖ-ਵੱਖ ਵਿਦਿਅਕ ਸੰਸਥਾਵਾਂ ਅਤੇ ਐਨ ਜੀ ਓਜ਼ ਦੇ ਸਹਿਯੋਗ ਨਾਲ ਬੂਥ ਪੱਧਰ ਉੱਪਰ ਗਤੀਵਿਧੀਆਂ ਉਲੀਕੀਆਂ ਜਾ ਰਹੀਆਂ ਹਨ ਤਾਂ ਜੋ ਲੋਕ ਸਭਾ ਚੋਣਾਂ-2024 ਵਿੱਚ ਵੋਟਰ ਪ੍ਰਤੀਸ਼ਤ 80 ਫ਼ੀਸਦੀ ਤੋਂ ਵੱਧ ਹੋ ਸਕੇ।

ਅੱਜ ਜ਼ਿਲ੍ਹਾ ਸਵੀਪ ਨੋਡਲ ਅਫਸਰ ਪ੍ਰੋ. ਗੁਰਬਖਸ਼ੀਸ਼ ਸਿੰਘ ਅਨਟਾਲ ਅਤੇ ਚੋਣ ਤਹਿਸੀਲਦਾਰ ਸੰਜੇ ਕੁਮਾਰ ਵੱਲੋਂ ਸੋਸ਼ਲ ਲਾਈਫ਼ ਹੈਲਪ ਐਂਡ ਕੇਅਰ ਫਾਊਂਡੇਸ਼ਨ ਦੇ ਸਹਿਯੋਗ ਨਾਲ ‘ਮੈਟਰੋ ਟਰੇਡ ਸੈਂਟਰ ਵੀ ਆਈ ਪੀ ਰੋਡ ਜ਼ੀਰਕਪੁਰ’ ਵਿਖੇ ਵੋਟਰ ਪੰਜੀਕਰਣ ਅਤੇ ਵੋਟਰ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ।

ਇਸ ਕੈਂਪ ਦੌਰਾਨ ਜ਼ਿਲ੍ਹਾ ਸਵੀਪ ਨੋਡਲ ਅਫਸਰ ਪ੍ਰੋ. ਗੁਰਬਖਸ਼ੀਸ਼ ਸਿੰਘ ਅਨਟਾਲ ਨੇ ਚੋਣਾਂ ਨਾਲ ਸਬੰਧਤ ਵੱਖ-ਵੱਖ ਮੋਬਾਈਲ ਐਪਸ (ਵੋਟਰ ਹੈਲਪਲਾਈਨ ਐਪ, ਦਿਵਿਆਂਗਜਨ ਲਈ ਸਕਸ਼ਮ ਐਪ ਅਤੇ ਜਾਗਰੂਕ ਅਤੇ ਚੇਤੰਨ ਵੋਟਰਾਂ ਲਈ ਸੀ ਵੀਜਲ ਐਪ) ਬਾਰੇ ਜਾਣਕਾਰੀ ਦਿੱਤੀ ਗਈ ਅਤੇ ਦੱਸਿਆ ਗਿਆ ਕਿ ਜ਼ਿਲ੍ਹੇ ਵਿਚ 12 ਗੈਰ-ਸਰਕਾਰੀ ਸੰਗਠਨਾਂ (ਐਨ ਜੀ ਓਜ਼) ਦੀ ਸ਼ਨਾਖਤ ਕੀਤੀ ਗਈ ਹੈ ਜੋ ਕਿ ਸੀਨੀਅਰ ਸਿਟੀਜ਼ਨ, ਪ੍ਰਵਾਸੀ ਮਜ਼ਦੂਰਾਂ ਅਤੇ ਦਿਵਿਆਂਗਜਨ ਵੋਟਰਾਂ ਨੂੰ ਵੋਟ ਪਾਉਣ ਲਈ ਜਾਗਰੂਕ ਕਰ ਰਹੇ ਹਨ।

ਡਾ ਕਰਨ ਕਾਮਰਾ, ਚੈਅਰਮੈਨ, ਸੋਸ਼ਲ ਲਾਈਫ਼ ਅਤੇ ਹੈਲਪ ਕੇਅਰ ਫਾਊਂਡੇਸ਼ਨ ਨੇ ਦੱਸਿਆ ਕਿ ਅੱਜ ਦੇ ਕੈਂਪ ਦੌਰਾਨ 107 ਨਵੀਆਂ ਵੋਟਾਂ ਜਾਂ ਵੋਟ ਤਬਦੀਲ ਦੇ ਫਾਰਮ ਪ੍ਰਾਪਤ ਕੀਤੇ ਗਏ।

ਡਾ. ਰਾਸ਼ੀ ਆਈਅਰ ਨੇ ਦੱਸਿਆ ਕਿ ਇਸ ਕੈਂਪ ਦੌਰਾਨ ਜੈਪੁਰੀਆ ਸਨਰਾਈਜ਼ ਗ੍ਰੀਨ ਟਾਵਰਜ਼, ਮਾਇਆ ਗਾਰਡਨ ਅਤੇ ਵੀ ਆਈ ਪੀ ਰੋਡ ਦੇ ਰਿਹਾਇਸ਼ੀ ਇਲਾਕੇ ਦੇ ਯੋਗ ਵੋਟਰਾਂ ਨੇ ਹਿੱਸਾ ਲਿਆ, ਜਿਨ੍ਹਾਂ ਦੀਆਂ ਨਵੀਆਂ ਵੋਟਾਂ ਦੇ ਨਾਲ-ਨਾਲ ਸੀਨੀਅਰ ਸਿਟੀਜ਼ਨ ਦੀਆਂ ਵੋਟਾਂ ਫਾਰਮ ਨੰਬਰ 8 ਭਰਕੇ ਤਬਦੀਲ ਵੀ ਕੀਤੀਆਂ ਗਈਆਂ।

ਜ਼ਿਲ੍ਹਾ ਪ੍ਰਸਾਸ਼ਨ ਦੇ ਇਸ ਉਪਰਾਲੇ ਲਈ ਇਲਾਕਾ ਨਿਵਾਸੀਆਂ ਨੇ ਵਿਸ਼ੇਸ਼ ਧੰਨਵਾਦ ਕੀਤਾ ਅਤੇ ਵਿਸ਼ਵਾਸ਼ ਦਿਵਾਇਆ ਕਿ ਇਨ੍ਹਾਂ ਖੇਤਰਾਂ ਦੇ ਸਾਰੇ ਵੋਟਰਾਂ ਦੀ ਵੋਟ ਯਕੀਨੀ ਪਵਾਈ ਜਾਵੇਗੀ ਬਲਕਿ ਬਤੌਰ ਵਲੰਟੀਅਰ ਚੋਣ ਅਮਲੇ ਨੂੰ ਸਹਿਯੋਗ ਵੀ ਦਿੱਤਾ ਜਾਵੇਗਾ।

ਇਸ ਕੈਂਪ ਦੌਰਾਨ ਵੋਟਰਾਂ ਵੱਜੋਂ ਰਜਿਸਟਰ ਹੋਣ ਵਾਲੇ ਯੋਗ ਵੋਟਰਾਂ ਨੂੰ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਦਫ਼ਤਰ ਵੱਲੋਂ ਕੌਫ਼ੀ ਮੱਗ, ਕੈਪਸ ਅਤੇ ਟੀ-ਸ਼ਰਟਾਂ ਵੀ ਤਕਸੀਮ ਕੀਤੀਆਂ ਗਈਆਂ।

ਅੱਜ ਦੇ ਕੈਂਪ ਦੌਰਾਨ ਸੋਸ਼ਲ ਲਾਈਫ ਹੈਲਪ ਕੇਅਰ ਫਾਉਂਡੇਸ਼ਨ ਦੇ ਵਲੰਟੀਅਰ ਵਿਸ਼ਵਜੀਤ ਪਰੀਦਾ, ਨਮਿਤਾ, ਅਨੁਸ਼ਕਾ, ਗਗਨਦੀਪ ਕਵਾਤਰਾ, ਬਬੀਤਾ ਅਤੇ ਕੁਲਦੀਪ ਨੇ ਸਰਗਰਮ ਭੂਮਿਕਾ ਨਿਭਾਉਂਦੇ ਹੋਏ ਡੋਰ-ਟੂ-ਡੋਰ ਦਸਤਕ ਦੇ ਕੇ ਵੋਟਰਾਂ ਨੂੰ ਵੋਟ ਪਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਚੋਣ ਤਹਿਸੀਲਦਾਰ ਸੰਜੇ ਕੁਮਾਰ ਵੀ ਮੌਜੂਦ ਸਨ।

dawn punjab
Author: dawn punjab

Leave a Comment

RELATED LATEST NEWS

Top Headlines

ਜ਼ਿਲ੍ਹਾ ਹਸਪਤਾਲ ‘ਚ ਕਿਡਨੀ ਬਾਇਓਪਸੀ ਸੇਵਾਵਾਂ ਸ਼ੁਰੂ  ਸਰਕਾਰੀ ਸਿਹਤ ਸੰਭਾਲ ਖੇਤਰ ‘ਚ ਅਹਿਮ ਪ੍ਰਾਪਤੀ – ਡਾ. ਚੀਮਾ  ਐਸ.ਏ.ਐਸ.ਨਗਰ : ਸਿਹਤ

Live Cricket

Rashifal