Follow us

19/06/2024 3:17 am

Search
Close this search box.
Home » News In Punjabi » ਚੰਡੀਗੜ੍ਹ » ਜ਼ਿਲ੍ਹੇ ਤੋਂ 11ਵਾਂ ਜੱਥਾ ਸ੍ਰੀ ਅਨੰਦਪੁਰ ਸਾਹਿਬ ਤੇ ਮਾਤਾ ਨੈਣਾ ਦੇਵੀ ਮੰਦਰ ਦੇ ਦਰਸ਼ਨਾਂ ਲਈ ਰਵਾਨਾ

ਜ਼ਿਲ੍ਹੇ ਤੋਂ 11ਵਾਂ ਜੱਥਾ ਸ੍ਰੀ ਅਨੰਦਪੁਰ ਸਾਹਿਬ ਤੇ ਮਾਤਾ ਨੈਣਾ ਦੇਵੀ ਮੰਦਰ ਦੇ ਦਰਸ਼ਨਾਂ ਲਈ ਰਵਾਨਾ 

 ਕੁਰਾਲੀ :

 ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਜ਼ਿਲ੍ਹਾ ਵਾਸੀਆਂ ਦੀ ਸਹੂਲਤ ਲਈ ਬੁੱਧਵਾਰ ਨੂੰ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਸ਼ਹਿਰ ਕੁਰਾਲੀ ਦੇ ਮਹਾਰਾਣਾ ਪ੍ਰਤਾਪ ਕਮਿਊਨਿਟੀ ਸੈਂਟਰ ਤੋਂ ਜ਼ਿਲ੍ਹੇ ਦਾ 11ਵਾਂ ਜੱਥਾ ਸ੍ਰੀ ਅਨੰਦਪੁਰ ਸਾਹਿਬ ਤੇ ਮਾਤਾ ਨੈਣਾ ਦੇਵੀ ਮੰਦਰ ਦੇ ਦਰਸ਼ਨਾਂ ਲਈ ਰਵਾਨਾ ਹੋਇਆ।

ਸ਼ਰਧਾਲੂਆਂ ਦੀ ਬੱਸ ਨੂੰ ਕਾਰਜ ਸਾਧਕ ਅਫਸਰ, ਨਗਰ ਕੌਂਸਲ ਸ. ਪਰਵਿੰਦਰ ਭੱਟੀ ਤੇ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਦੇ ਪਿਤਾ ਜੋਧਾ ਸਿੰਘ ਮਾਨ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ।  ਉਹਨਾਂ ਨੇ ਪਵਿੱਤਰ ਅਸਥਾਨ ਦੀ ਯਾਤਰਾ ‘ਤੇ ਜਾਣ ਵਾਲੇ ਸ਼ਰਧਾਲੂਆਂ ਨੂੰ ਸ਼ੁਭਕਾਮਨਾਵਾਂ ਦਿੰਦੇ ਹੋਏ ਕਿਹਾ ਕਿ ਭਗਵੰਤ ਸਿੰਘ ਮਾਨ ਸਰਕਾਰ ਪੰਜਾਬ ਦੇ ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਪੂਰਾ ਕਰਨ ਲਈ ਵਚਨਬੱਧ ਹੈ। 

ਉਨ੍ਹਾਂ ਕਿਹਾ ਕਿ ਧਾਰਮਿਕ ਯਾਤਰਾ ਸਿਰਫ਼ ਮੁਫ਼ਤ ਬੱਸਾਂ ਦੇਣ ਤੱਕ ਹੀ ਸੀਮਤ ਨਹੀਂ ਹੈ, ਅਸਲ ਵਿੱਚ ਯਾਤਰਾ ਲਈ ਲੋੜੀਂਦਾ ਸਮਾਨ ਵੀ ਪੰਜਾਬ ਸਰਕਾਰ ਵੱਲੋਂ ਸਦਭਾਵਨਾ ਦੇ ਪ੍ਰਤੀਕ ਵਜੋਂ ਯਾਤਰੀਆਂ ਨੂੰ ਮੁਹੱਈਆ ਕਰਵਾਇਆ ਜਾ ਰਿਹਾ ਹੈ। ਇਸ ਕਿੱਟ ਵਿੱਚ ਇੱਕ ਕੰਬਲ, ਇੱਕ ਬੈੱਡਸ਼ੀਟ, ਇੱਕ ਸਿਰਹਾਣਾ ਅਤੇ ਟਾਇਲਟਰੀ ਦਾ ਸਮਾਨ ਸ਼ਾਮਲ ਹੈ।     

  ਉਨ੍ਹਾਂ ਕਿਹਾ ਕਿ ਸ਼ਰਧਾਲੂਆਂ ਨੂੰ ਇਸ ਤੀਰਥ ਯਾਤਰਾ ਦੇ ਰਸਤੇ ਵਿਚ ਖਾਣ-ਪੀਣ ਦੀਆਂ ਸਹੂਲਤਾਂ ਤੋਂ ਇਲਾਵਾ ਸ੍ਰੀ ਅਨੰਦਪੁਰ ਸਾਹਿਬ ਵਿਖੇ ਰਾਤ ਦੇ ਠਹਿਰਨ ਦੀ ਸਹੂਲਤ ਵੀ ਦਿੱਤੀ ਜਾਵੇਗੀ। ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦਾ ਉਦੇਸ਼ ਔਰਤਾਂ, ਬਜ਼ੁਰਗਾਂ ਅਤੇ ਹੋਰਾਂ ਨੂੰ ਉਨ੍ਹਾਂ ਦੇ ਧਾਰਮਿਕ ਸਥਾਨਾਂ ‘ਤੇ ਜਾਣ ਲਈ ਆਉਂਦੀਆਂ ਵੱਖ-ਵੱਖ ਮੁਸ਼ਕਲਾਂ ਅਤੇ ਰੁਕਾਵਟਾਂ ਨੂੰ ਦੂਰ ਕਰਨਾ ਹੈ। 

     ਅੱਜ ਬੱਸ ਵਿੱਚ ਸਵਾਰ ਸ਼ਰਧਾਲੂਆਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਮੁਫਤ ਤੀਰਥ ਯਾਤਰਾ ਦੀ ਸਹੂਲਤ ਦਾ ਪ੍ਰਬੰਧ ਕਰਨ ਲਈ ਤਹਿ ਦਿਲੋਂ ਧੰਨਵਾਦ ਕੀਤਾ।

dawn punjab
Author: dawn punjab

Leave a Comment

RELATED LATEST NEWS