ਡੀਜੀਪੀ ਗੌਰਵ ਯਾਦਵ ਨੇ ਪੰਜਾਬ ਪੁਲਿਸ ਦੀਆਂ ਸੇਵਾਵਾਂ ਨੂੰ ਮਾਨਤਾ ਦੇਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਕੀਤਾ ਧੰਨਵਾਦ
ਚੰਡੀਗੜ੍ਹ :
ਪੰਜਾਬ ਸਰਕਾਰ ਦੀਆਂ ਸਿਫ਼ਾਰਸ਼ਾਂ ‘ਤੇ ਪੰਜਾਬ ਦੇ ਰਾਜਪਾਲ ਨੇ ਗਣਤੰਤਰ ਦਿਵਸ-2024 ਮੌਕੇ ਡਿਊਟੀ ਪ੍ਰਤੀ ਸ਼ਾਨਦਾਰ ਸਮਰਪਣ ਲਈ ਮੁੱਖ ਮੰਤਰੀ ਮੈਡਲ ਨਾਲ ਸਨਮਾਨਿਤ ਕੀਤੇ ਜਾਣ ਵਾਲੇ ਪੰਜਾਬ ਪੁਲਸ ਅਧਿਕਾਰੀਆਂ/ਕਰਮਚਾਰੀਆਂ ਦੇ ਨਾਵਾਂ ਦਾ ਐਲਾਨ ਕੀਤਾ ਹੈ।
ਡਿਊਟੀ ਪ੍ਰਤੀ ਸ਼ਾਨਦਾਰ ਸਮਰਪਣ ਲਈ ਮੁੱਖ ਮੰਤਰੀ ਮੈਡਲ ਨਾਲ ਸਨਮਾਨਿਤ ਕੀਤੇ ਜਾਣ ਵਾਲੇ 14 ਪੰਜਾਬ ਪੁਲਸ ਅਧਿਕਾਰੀਆਂ/ਕਰਮਚਾਰੀਆਂ ਵਿੱਚ ਤਿੰਨ ਪੀਪੀਐਸ ਅਧਿਕਾਰੀ ਐਸਐਸਪੀ ਜਲੰਧਰ ਦਿਹਾਤੀ ਮੁਖਵਿੰਦਰ ਸਿੰਘ ਭੁੱਲਰ, ਕਮਾਂਡੈਂਟ ਆਰਟੀਸੀ ਜਲੰਧਰ ਮਨਦੀਪ ਸਿੰਘ ਅਤੇ ਡੀਐਸਪੀ ਡਿਟੈਕਟਿਵ ਐਸਏਐਸ ਨਗਰ ਗੁਰਸ਼ੇਰ ਸਿੰਘ ਸ਼ਾਮਲ ਹਨ ਅਤੇ ਬਾਕੀ ਅਧਿਕਾਰੀ/ਕਰਮਚਾਰੀਆਂ ਵਿੱਚ ਇੰਸਪੈਕਟਰ ਹਰਵਿੰਦਰ ਸਿੰਘ, ਇੰਸਪੈਕਟਰ ਸਿਮਰਜੀਤ ਸਿੰਘ, ਐਸਆਈ ਸੁਖਵਿੰਦਰ ਸਿੰਘ, ਐਸਆਈ ਭੁਪਿੰਦਰ ਸਿੰਘ, ਐਸਆਈ ਮੇਜਰ ਸਿੰਘ, ਐਸਆਈ ਜਸਜੀਤ ਸਿੰਘ, ਐਸਆਈ ਗੁਰਵਿੰਦਰ ਸਿੰਘ, ਐਸਆਈ ਗੁਰਮੁੱਖ ਸਿੰਘ, ਐਸਆਈ ਅਮਨਦੀਪ ਵਰਮਾ, ਏਐਸਆਈ ਮਹਿੰਦਰਪਾਲ ਸਿੰਘ ਅਤੇ ਸੀਨੀਅਰ ਕਾਂਸਟੇਬਲ ਪ੍ਰਭਦੀਪ ਸਿੰਘ ਸ਼ਾਮਲ ਹਨ।
ਐਵਾਰਡ ਜੇਤੂਆਂ ਨੂੰ ਵਧਾਈ ਦਿੰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਪੰਜਾਬ ਪੁਲਿਸ ਦੇ ਅਧਿਕਾਰੀਆਂ/ਕਰਮਚਾਰੀਆਂ ਦੀਆਂ ਸੇਵਾਵਾਂ ਨੂੰ ਮਾਨਤਾ ਦੇਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਅਜਿਹੀ ਮਾਨਤਾ ਪੁਲਿਸ ਬਲ ਨੂੰ ਹੋਰ ਸਮਰਪਣ ਅਤੇ ਲਗਨ ਨਾਲ ਕੰਮ ਕਰਨ ਲਈ ਉਤਸ਼ਾਹਿਤ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੀ ਹੈ।