Follow us

18/04/2026 4:43 pm

Search
Close this search box.
Home » Uncategorized » Mohali ਦੇ 16 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਸਕੂਲ ਖਾਲੀ ਕਰਵਾਏ

Mohali ਦੇ 16 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਸਕੂਲ ਖਾਲੀ ਕਰਵਾਏ

ਮੁਹਾਲੀ ਦੇ 16 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਸਕੂਲ ਖਾਲੀ ਕਰਵਾਏ

DPB, Mohali, 11 ਫਰਵਰੀ : ਅੱਜ ਸਵੇਰੇ ਮੁਹਾਲੀ Mohali ਸ਼ਹਿਰ ਦੇ ਕਰੀਬ 16 ਸਕੂਲਾਂ ਅਤੇ ਜ਼ੀਰਕਪੁਰ ਤੇ ਖਰੜ ਦੇ ਇੱਕ-ਇੱਕ ਸਕੂਲ ਨੂੰ ਭੇਜੇ ਗਏ ਬੰਬ ਹੋਣ ਦੀ ਧਮਕੀ ਭਰੇ ਈਮੇਲ ਮਿਲਣ ਤੋਂ ਬਾਅਦ Mohali police ਮੁਹਾਲੀ ਪੁਲੀਸ ਵਲੋਂ ਸਕੂਲਾਂ ਨੂੰ ਖਾਲੀ ਕਰਵਾ ਕੇ ਸਕੂਲਾਂ ਦੀ ਪੂਰੀ ਤਰ੍ਹਾਂ ਜਾਂਚ ਕੀਤੀ ਗਈ। ਇਸ ਦੌਰਾਨ ਬੰਬ ਨਿਰੋਧਕ ਦਸਤੇ ਅਤੇ ਡਾਗ ਸਕੁਐਡ ਦੀ ਵੀ ਮਦਦ ਲਈ ਗਈ । ਹਾਲਾਂਕਿ ਕੁੱਝ ਵੀ ਬਰਾਮਦ ਨਹੀਂ ਹੋਇਆ।

ਸ਼ਿਵਾਲਿਕ ਪਬਲਿਕ ਸਕੂਲ ਫੇਸ 6 ਤੋਂ ਆਪਣੇ ਬੱਚਿਆਂ ਨੂੰ ਸਕੂਲਾਂ ਤੋਂ ਕਰ ਲਿ ਜਾਂਦੇ ਹੋਏ ਮਾਪੇ।

ਇਸ ਦੌਰਾਨ ਐਸ.ਐਸ.ਪੀ.ਹਰਮਨਦੀਪ ਸਿੰਘ ਹਾਂਸ ਸਮੇਤ ਐਸ.ਪੀ. ਅਤੇ ਡੀ.ਐਸ.ਪੀ. ਪੱਧਰ ਦੇ ਅਧਿਕਾਰੀਆਂ ਵਲੋਂ ਸਰਚ ਟੀਮਾਂ ਦੀ ਅਗਵਾਈ ਕੀਤੀ ਅਤੇ ਸਕੂਲਾਂ ਦੀ ਮੁਕੰਮਲ ਜਾਂਚ ਕੀਤੀ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਧਮਕੀ ਭਰੀ ਈਮੇਲ ਵਿੱਚ ਇਸ ਕਾਰਵਾਈ ਦੀ ਜ਼ਿੰਮੇਵਾਰੀ ਖਾਲਿਸਤਾਨ ਨੈਸ਼ਨਲ ਆਰਮੀ ਵੱਲੋਂ ਲਈ ਗਈ ਹੈ।

ਇਸ ਦੌਰਾਨ ਸੈਕਟਰ-67 ਦੇ ਇੱਕ ਸਕੂਲ ਦੇ ਬਾਹਰ ਮੀਡੀਆ ਨਾਲ ਗੱਲ ਕਰਦਿਆਂ ਐਸ.ਐਸ.ਪੀ. ਹਰਮਨਦੀਪ ਸਿੰਘ ਹਾਂਸ ਨੇ ਦੱਸਿਆ ਕਿ ਇਹ ਧਮਕੀ ਭਰੇ ਈਮੇਲ ਸਵੇਰੇ ਲਗਭਗ 7:30 ਤੋਂ 8:00 ਵਜੇ ਦਰਮਿਆਨ ਨਿੱਜੀ ਸਕੂਲਾਂ ਨੂੰ ਮਿਲੇ । ਈ ਮੇਲ ਤੇ ਧਮਕੀ ਮਿਲਣ ਦੀ ਜਾਣਕਾਰੀ ਮਿਲਦਿਆਂ ਹੀ ਪੁਲੀਸ ਟੀਮਾਂ, ਐਂਟੀ-ਸਾਬੋਟਾਜ ਟੀਮਾਂ ਅਤੇ ਬੰਬ ਨਿਰੋਧਕ ਦਸਤਿਆਂ ਸਮੇਤ ਤੁਰੰਤ ਸਕੂਲਾਂ ਵਿੱਚ ਪਹੁੰਚ ਗਈਆਂ।

ਉਨ੍ਹਾਂ ਕਿਹਾ ਕਿ ਗੁਆਂਢੀ ਜ਼ਿਲ੍ਹਿਆਂ ਫਤਹਿਗੜ੍ਹ ਸਾਹਿਬ ਅਤੇ ਰੋਪੜ ਤੋਂ ਵਾਧੂ ਫੋਰਸ ਮੰਗਵਾਈ ਗਈ ਅਤੇ ਇਸਦੇ ਇਲਾਵਾ ਚੰਡੀਗੜ੍ਹ ਮੁੱਖ ਦਫਤਰ ਤੋਂ ਆਈਆਂ ਵਿਸ਼ੇਸ਼ ਟੀਮਾਂ ਦੇ ਸਹਿਯੋਗ ਨਾਲ ਲਗਭਗ ਢਾਈ ਘੰਟਿਆਂ ਵਿੱਚ ਸਾਰੇ ਸਕੂਲਾਂ ਦੀ ਚੈਕਿੰਗ ਮੁਕੰਮਲ ਕਰ ਲਈ ਗਈ। ਸਰਚ ਓਪਰੇਸ਼ਨ ਐਸ.ਪੀ. ਸਿਟੀ ਦਿਲਪ੍ਰੀਤ ਸਿੰਘ ਐਸ.ਪੀ. ਨਵਨੀਤ ਸਿੰਘ ਮਾਹਲ, ਮੋਹਿਤ ਅਗਰਵਾਲ, ਸੁਖਨਾਜ ਸਿੰਘ, ਰਮਨਦੀਪ ਸਿੰਘਅਤੇ ਤਲਵਿੰਦਰ ਸਿੰਘ ਗਿੱਲ; ਡੀ.ਐਸ.ਪੀ. ਸਿਟੀ-1 ਪ੍ਰਿਥਵੀ ਸਿੰਘ ਚਾਹਲ, ਡੀ.ਐਸ.ਪੀ. ਸਿਟੀ-2 ਹਰਸਿਮਰਨ ਸਿੰਘ ਬੱਲ ਅਤੇ ਸਾਰੇ

ਐਸ.ਐਚ.ਓਜ਼ ਵੱਲੋਂ ਕੀਤੀ ਗਈ। ਜਿਨ੍ਹਾਂ ਸਕੂਲਾਂ ਵਿੱਚ ਚੈਕਿੰਗ ਕੀਤੀ ਗਈ, ਉਨ੍ਹਾਂ ਵਿੱਚ ਐਮਿਟੀ ਸਕੂਲ, ਦੂਨ ਸਕੂਲ, ਲਰਨਿੰਗ ਪਾਥਸ, ਹੈ। ਗੁਰਕੁਲ ਸਕੂਲ, ਵਿਵੇਕ ਹਾਈ ਸਕੂਲ, ਪੈਰਾਗਨ ਸਕੂਲ, ਵਾਈ.ਪੀ.ਐਸ., ਸੇਂਟ ਮੇਰੀਜ਼ ਸਕੂਲ, ਮਾਨਵ ਰਚਨਾ ਸਕੂਲ, ਲਾਰੈਂਸ ਸਕੂਲ, ਜੈਮ ਪਬਲਿਕ ਸਕੂਲ, ਰਾਮ ਤੀਰਥ ਸਕੂਲ, ਸ਼ਿਵਾਲਿਕ ਪਬਲਿਕ ਸਕੂਲ ਅਤੇ ਸੰਤ ਈਸ਼ਰ ਸਿੰਘ ਸਕੂਲ ਸਮੇਤ ਹੋਰ ਸਕੂਲ ਸ਼ਾਮਲ ਸਨ। ਉਹਨਾਂ ਦੱਸਿਆ ਕਿ ਤਲਾਸ਼ੀ ਦੀ ਕਾਰਵਾਈ ਸ਼ੁਰੂ ਕਰਨ ਤੋਂ ਪਹਿਲਾਂ ਹੀ ਸਾਰੇ ਸਕੂਲਾਂ ਨੂੰ ਵਿਦਿਆਰਥੀਆਂ ਅਤੇ ਸਟਾਫ ਲਈ ਖਾਲੀ ਕਰਵਾ ਕੇ ਬੰਦ ਕਰ ਦਿੱਤਾ ਗਿਆ ਸੀ । ਪ੍ਰਮਾਤਮਾ ਦੀ ਕਿਰਪਾ ਨਾਲ ਕਿਸੇ ਵੀ ਥਾਂ ਤੋਂ ਕੋਈ ਵੀ ਧਮਾਕੇਖੇਜ਼ ਸਮੱਗਰੀ ਨਹੀਂ ਮਿਲੀ।

ਐਸ.ਐਸ.ਪੀ. ਨੇ ਕਿਹਾ ਕਿ ਮੁਹਾਲੀ ਪੁਲੀਸ ਅਜਿਹੀਆਂ ਘਟਨਾਵਾਂ ਪ੍ਰਤੀ ਪੂਰੀ ਤਰ੍ਹਾਂ ਚੌਕਸ ਹੈ। ਐਫ. ਆਈ. ਆਰ ਦਰਜ ਕੀਤੀ ਜਾ ਰਹੀ ਹੈ ਅਤੇ ਧਮਕੀ ਭਰੇ ਈਮੇਲ ਦੇ ਮੁਲ ਦਾ ਪਤਾ ਲਗਾਉਣ ਅਤੇ ਵਿਸਥਾਰਪੂਰਵਕ ਜਾਂਚ ਲਈ ਕੇਸ ਸਾਇਬਰ ਪੁਲੀਸ ਸਟੇਸ਼ਨ, ਫੇਜ਼-7, ਨੂੰ ਦੇ ਦਿੱਤਾ ਗਿਆ ਹੈ।

dawn punjab
Author: dawn punjab

Leave a Comment

RELATED LATEST NEWS