Follow us

26/07/2026 5:52 am

Search
Close this search box.
Home » News In Punjabi » ਚੰਡੀਗੜ੍ਹ » ਲੱਖਾਂ ਦੇ ਘਪਲੇ ਲਈ PSPCL ਦੇ 2 ਕਲਰਕ ਮੁਅੱਤਲ

ਲੱਖਾਂ ਦੇ ਘਪਲੇ ਲਈ PSPCL ਦੇ 2 ਕਲਰਕ ਮੁਅੱਤਲ

ਸਹਾਇਕ ਮਾਲ ਲੇਖਾਕਾਰ ਵਿਰੁੱਧ ਵਿਭਾਗੀ ਅਨੁਸ਼ਾਸ਼ਨੀ ਕਾਰਵਾਈ ਆਰੰਭ

ਚੰਡੀਗੜ੍ਹ:

ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ ਇਥੇ ਦੱਸਿਆ ਕਿ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਉਪ ਮੰਡਲ ਦਫਤਰ ਸ਼ਹਿਰੀ ਸਮਰਾਲਾ ਵਿਖੇ 2.74 ਲੱਖ ਰੁਪਏ ਦਾ ਵਿੱਤੀ ਘਪਲਾ ਕਰਨ ਲਈ 2 ਕਲਰਕਾਂ ਨੂੰ ਮੁੱਅਤਲ ਕਰ ਇੱਕ ਸਹਾਇਕ ਮਾਲ ਲੇਖਾਕਾਰ ਵਿਰੁੱਧ ਵਿਭਾਗੀ ਅਨੁਸ਼ਾਸ਼ਨੀ ਕਾਰਵਾਈ ਕੀਤੀ ਜਾ ਰਹੀ ਹੈ।

ਬਿਜਲੀ ਮੰਤਰੀ ਨੇ ਦੱਸਿਆ ਕਿ ਉਪ ਮੰਡਲ ਦਫਤਰ ਸ਼ਹਿਰੀ ਸਮਰਾਲਾ ਵਿਖੇ ਤੈਨਾਤ ਇੰਨ੍ਹਾ 2 ਕਲਰਕਾਂ ਅਤੇ ਇੱਕ ਮਾਲ ਲੇਖਾਕਾਰ ਵੱਲੋਂ ਬਿਜਲੀ ਖਪਤਕਾਰਾਂ ਦੁਆਰਾ ਜਮ੍ਹਾਂ ਕਰਵਾਏ ਗਏ ਬਿੱਲਾਂ ਦੀ ਰਸੀਦਾਂ ਨੂੰ ਰਿਵਰਸ ਕਰਨ ਉਪਰੰਤ ਖਪਤਕਾਰਾਂ ਨੂੰ ਗਲਤ ਰੀਡਿੰਗ ਦੇ ਬਿੱਲ ਜਾਰੀ ਕਰਕੇ ਪੀ.ਐਸ.ਪੀ.ਸੀ.ਐਲ ਦੇ ਮਾਲੀਏ ਦਾ ਵਿੱਤੀ ਨੁਕਸਾਨ ਕੀਤਾ ਗਿਆ ਸੀ। ਏਸ ਦੇ ਨਾਲ਼ ਹੀ ਪੀ.ਐਸ.ਪੀ.ਸੀ.ਐਲ ਵੱਲੋਂ ਮੁਸਤੈਦੀ ਨਾਲ ਕਾਰਵਾਈ ਕਰਦਿਆਂ ਉਕਤ ਕਰਮਚਾਰੀਆਂ ਪਾਸੋਂ ਬਣਦੀ ਰਕਮ ਵੀ ਜਮ੍ਹਾਂ ਕਰਵਾ ਲਈ ਗਈ ਹੈ।

ਬਿਜਲੀ ਮੰਤਰੀ ਨੇ ਦੱਸਿਆ ਕਿ ਦੋਵਾਂ ਕਲਰਕਾਂ ਨੂੰ ਪੀ.ਐਸ.ਪੀ.ਸੀ.ਐਲ ਕਰਮਚਾਰੀ ਸਜਾ ਤੇ ਅਪੀਲ ਦੇ ਰੈਗੂਲੇਸ਼ਨ 1971 ਦੇ ਵਿਨਿਯਮ 4(1) ਦੇ ਤਹਿਤ ਤੱਤਕਾਲ ਮੁਅੱਤਲ ਕਰ ਦੋਵਾਂ ਕਰਮਚਾਰੀਆਂ ਦਾ ਮੁਅੱਤਲੀ ਸਮੇਂ ਹੈੱਡ ਕੁਆਟਰ ਵਧੀਕ ਨਿਗਰਾਨ ਇੰਜੀਨੀਅਰ ਮੰਡਲ ਸ੍ਰੀ ਆਨੰਦਪੁਰ ਸਾਹਿਬ ਤੈਅ ਕਰਕੇ ਉਕਤ ਸਹਾਇਕ ਮਾਲ ਲੇਖਾਕਾਰ ਵਿਰੁੱਧ ਵਿਭਾਗੀ ਅਨੁਸ਼ਾਸ਼ਨੀ ਕਾਰਵਾਈ ਕੀਤੀ ਜਾ ਰਹੀ ਹੈ।

ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਦੇ ਸਿਰ ਤੋਂ ਮਹਿੰਗਾਈ ਦਾ ਬੋਝ ਘਟਾਉਣ ਲਈ 300 ਯੂਨਿਟ ਪ੍ਰਤੀ ਮਹੀਨਾ ਮੁਫਤ ਬਿਜਲੀ ਦੇਣ ਦੀ ਸਹੂਲਤ ਦਿੱਤੀ ਗਈ ਹੈ ਪਰ ਇਹ ਵਿਅਕਤੀ ਘਪਲਾ ਕਰਦਿਆਂ ਖ਼ਪਤਕਾਰਾਂ ਨੂੰ ਗਲਤ ਰੀਡਿੰਗ ਦੇ ਬਿੱਲ ਜਾਰੀ ਕਰਕੇ ਪੀ.ਐਸ.ਪੀ.ਸੀ.ਐਲ ਨੂੰ ਮਾਲੀ ਤੌਰ ਤੇ ਨੁਕਸਾਨ ਪਹੁੰਚਾ ਰਹੇ ਸਨ।

dawn punjab
Author: dawn punjab

Leave a Comment

RELATED LATEST NEWS

Top Headlines

ਪ੍ਰਧਾਨ ਮੰਤਰੀ ਮੋਦੀ ਨੇ ਚੰਡੀਗੜ੍ਹ ਵਿੱਚ 4,700 ਕਰੋੜ ਰੁਪਏ ਤੋਂ ਵੱਧ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਚੰਡੀਗੜ੍ਹ ਵਿੱਚ 4,700 ਕਰੋੜ ਰੁਪਏ ਤੋਂ ਵੱਧ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ

Live Cricket

Rashifal