Follow us

26/07/2026 12:54 pm

Search
Close this search box.
Home » Uncategorized » 67ਵੀਂ ਜ਼ਿਲ੍ਹਾ ਪੱਧਰੀ ਪੰਜਾਬ ਸਕੂਲ ਖੇਡਾਂ ਦੇ ਮੁਕਾਬਲੇ ਜਾਰੀ ਬਾਸਕਿਟਬਾਲ ਦੇ ਫਾਈਨਲ ਮੁਕਾਬਲੇ ਸਮਾਪਤ

67ਵੀਂ ਜ਼ਿਲ੍ਹਾ ਪੱਧਰੀ ਪੰਜਾਬ ਸਕੂਲ ਖੇਡਾਂ ਦੇ ਮੁਕਾਬਲੇ ਜਾਰੀ ਬਾਸਕਿਟਬਾਲ ਦੇ ਫਾਈਨਲ ਮੁਕਾਬਲੇ ਸਮਾਪਤ

ਐਸ.ਏ.ਐਸ.ਨਗਰ, 30 ਸਤੰਬਰ:

ਪੰਜਾਬ ਸਰਕਾਰ ਦੇ ਸਕੂਲ ਸਿੱਖਿਆ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਮੋਹਾਲੀ ਦੇ ਸੈਕੰਡਰੀ ਵਿੰਗ ਦੀਆਂ 67ਵੀਂ ਪੰਜਾਬ ਸਕੂਲ ਖੇਡਾਂ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਡਾ.ਗਿੰਨੀ ਦੁੱਗਲ ਦੀ ਅਗਵਾਈ ਵਿੱਚ ਜ਼ਿਲ੍ਹਾ ਸਪੋਰਟਸ ਕੰਪਲੈਕਸ ਸੈਕਟਰ 68 ਵਿੱਚ ਜਾਰੀ ਹਨ। ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖੇਡ ਕੋਆਰਡੀਨੇਟਰ ਡਾ.ਇੰਦੂ ਬਾਲਾ ਨੇ ਦੱਸਿਆ ਕਿ ਇਸੇ ਤਹਿਤ ਬਾਸਕਿਟਬਾਲ ਦੇ ਫਾਈਨਲ ਮੁਕਾਬਲੇ ਹੋਏ ਇਹਨਾਂ ਮੁਕਾਬਲਿਆਂ ਵਿੱਚ ਮੁੰਡਿਆਂ ਦੇ ਅੰਡਰ-19,ਅੰਡਰ-17 ਅਤੇ ਅੰਡਰ 14 ਵਿੱਚ ਸੋਹਾਣਾ ਨੇ ਪਹਿਲੇ ਸਥਾਨ ਪ੍ਰਾਪਤ ਕੀਤੇ। ਇਸੇ ਤਰ੍ਹਾਂ ਕੁੜੀਆਂ ਦੇ ਅੰਡਰ-19 ਅਤੇ ਅੰਡਰ-17 ਵਿੱਚ ਮੋਹਾਲੀ ਜਦਕਿ ਅੰਡਰ-14 ਵਿੱਚ ਸੋਹਾਣਾ ਨੇ ਪਹਿਲੇ ਸਥਾਨ ਪ੍ਰਾਪਤ ਕੀਤੇ। ਵਿੱਚ ਇਸ ਮੌਕੇ ਡੀਈਓ ਸੈਕੰਡਰੀ ਡਾ.ਗਿੰਨੀ ਦੁੱਗਲ ਅਤੇ ਡਿਪਟੀ ਡੀਈਓ ਸੈਕੰਡਰੀ ਅੰਗਰੇਜ਼ ਸਿੰਘ ਨੇ ਜੇਤੂ ਟੀਮਾਂ ਦੇ ਖਿਡਾਰੀਆਂ ਨੂੰ ਵਧਾਈ ਦਿੰਦਿਆਂ ਉਹਨਾਂ ਦੀ ਹੌਂਸਲਾ ਅਫਜ਼ਾਈ ਕੀਤੀ ਅਤੇ ਮੈਡਲ ਦੇ ਕੇ ਸਨਮਾਨਿਤ ਕੀਤਾ। ਉਹਨਾਂ ਵੱਲੋਂ ਦੂਜੇ ਅਤੇ ਤੀਜੇ ਸਥਾਨ ਤੇ ਆਏ ਖਿਡਾਰੀਆਂ ਨੂੰ ਵੀ ਹੱਲਾਸ਼ੇਰੀ ਦਿੱਤੀ। ਇਸ ਮੌਕੇ ਮੈਚ ਰੈਫਰੀ ਅਤੇ ਹੋਰਨਾਂ ਪੀਟੀਆਈ ਅਧਿਆਪਕਾਂ ਤੋਂ ਇਲਾਵਾ ਸਤਿੰਦਰ ਸਿੰਘ ਮੌਜੂਦ ਸਨ।

dawnpunjab
Author: dawnpunjab

Leave a Comment

RELATED LATEST NEWS

Top Headlines

ਪ੍ਰਧਾਨ ਮੰਤਰੀ ਮੋਦੀ ਨੇ ਚੰਡੀਗੜ੍ਹ ਵਿੱਚ 4,700 ਕਰੋੜ ਰੁਪਏ ਤੋਂ ਵੱਧ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਚੰਡੀਗੜ੍ਹ ਵਿੱਚ 4,700 ਕਰੋੜ ਰੁਪਏ ਤੋਂ ਵੱਧ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ

Live Cricket

Rashifal