Follow us

23/10/2024 4:47 am

Search
Close this search box.
Home » News In Punjabi » ਚੰਡੀਗੜ੍ਹ » ਕਾਊਂਟਰ ਸਾਈਨਾਂ ਦੇ ਕੰਮ ਨੂੰ ਆਨਲਾਈਨ ਕਰਨ ਲਈ ਈ-ਸਨਦ ਪੋਰਟਲ ਲਾਗੂ : ਪੜ੍ਹੋ ਫਾਇਦੇ

ਕਾਊਂਟਰ ਸਾਈਨਾਂ ਦੇ ਕੰਮ ਨੂੰ ਆਨਲਾਈਨ ਕਰਨ ਲਈ ਈ-ਸਨਦ ਪੋਰਟਲ ਲਾਗੂ : ਪੜ੍ਹੋ ਫਾਇਦੇ

ਕਾਊਂਟਰ ਸਾਈਨਾਂ ਦੇ ਕੰਮ ਨੂੰ ਆਨਲਾਈਨ ਕਰਨ ਲਈ ਈ-ਸਨਦ ਪੋਰਟਲ ਲਾਗੂ

ਡਿਪਟੀ ਕਮਿਸ਼ਨਰ ਵੱਲੋਂ ਪ੍ਰਵਾਸੀ ਭਾਰਤੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਆਨਲਾਈਨ ਪੋਰਟਲ ਦੀ ਵਰਤੋਂ ਦੀ ਅਪੀਲ

ਸਾਹਿਬਜ਼ਾਦਾ ਅਜੀਤ ਸਿੰਘ ਨਗਰ :

ਪੰਜਾਬ ਸਰਕਾਰ, ਪ੍ਰਵਾਸੀ ਭਾਰਤੀ ਮਾਮਲੇ ਵਿਭਾਗ (ਐਨ.ਆਰ.ਆਈ ਸੈੱਲ) ਵੱਲੋਂ ਕਾਊਂਟਰ ਸਾਈਨਾਂ ਦੇ ਕੰਮ ਲਈ ਈ ਸਨਦ ਪੋਰਟਲ ਲਾਗੂ ਕੀਤਾ ਗਿਆ ਹੈ।
     ਵਧੇਰੇ ਜਾਣਕਾਰੀ ਦਿੰਦਿਆਂ, ਡਿਪਟੀ ਕਮਿਸ਼ਨਰ ਸ਼੍ਰੀਮਤੀ ਆਸ਼ਿਕਾ ਜੈਨ ਨੇ ਦੱਸਿਆ ਕਿ
ਈ ਸਨਦ ਪ੍ਰੋਜੈਕਟ ਦਾ ਉਦੇਸ਼ ਭਾਰਤੀ ਨਾਗਰਿਕਾਂ, ਪ੍ਰਵਾਸੀ ਭਾਰਤੀਆਂ ਜਿਨ੍ਹਾਂ ਨੇ ਭਾਰਤ ਵਿੱਚ ਦਸਤਾਵੇਜ਼ ਜਾਰੀ ਕਰਨ ਵਾਲੀਆਂ ਅਥਾਰਟੀਆਂ ਤੋਂ ਦਸਤਾਵੇਜ਼ ਪ੍ਰਾਪਤ ਕਰਨੇ ਹਨ, ਲਈ ਕੰਟੈਕਟਲੈੱਸ ਅਤੇ ਕਾਗਜ਼ ਰਹਿਤ ਦਸਤਾਵੇਜ਼ ਵੈਰੀਫਿਕੇਸ਼ਨ/ਤਸਦੀਕ/ਅਪੋਸਟਾਈਲ (ਕਾਨੂੰਨੀ ਮਾਨਤਾ) ਸੇਵਾ ਲਈ ਇੱਕ ਕੇਂਦਰੀ ਪਲੇਟਫਾਰਮ ਪ੍ਰਦਾਨ ਕਰਨਾ ਹੈ। ਇਹਨਾਂ ਵਿੱਚ ਨਿੱਜੀ, ਵਿਦਿਅਕ ਅਤੇ ਵਪਾਰਕ ਹਰ ਕਿਸਮ ਦੇ ਦਸਤਾਵੇਜ਼ ਸ਼ਾਮਲ ਹਨ।
    ਇਸ ਸਮੇਂ ਪ੍ਰੋਜੈਕਟ ਦੇ ਪਹਿਲੇ ਪੜਾਅ ਵਜੋਂ ਈ-ਸਨਦ ਸੇਵਾ ਕੇਵਲ ਲੁਧਿਆਣਾ ਅਤੇ ਮੋਹਾਲੀ ਜ਼ਿਲੇ ਵਿੱਚ ਸ਼ੁਰੂ ਕੀਤੀ ਗਈ ਹੈ।
    ਇਸ ਪ੍ਰੋਜੈਕਟ ਨੂੰ ਪੜਾਅਵਾਰ ਲਾਗੂ ਕੀਤਾ ਜਾ ਰਿਹਾ ਹੈ। ਈ-ਸਨਦ ਪੋਰਟਲ ਦੀ ਵਰਤੋਂ ਤਹਿਤ ਬਿਨੈਕਾਰ ਆਪਣੇ ਆਪ ਨੂੰ ਈ-ਸਨਦ ਪੋਰਟਲ URL-https://esanad.nic.in ਤੇ ਰਜਿਸਟਰ ਕਰੇਗਾ ਅਤੇ ਲੌਗਇਨ ਕਰੇਗਾ, ਉਪਰੰਤ ਗੈਰ-ਪ੍ਰੀ-ਪ੍ਰਮਾਣਿਤ ਦਸਤਾਵੇਜ਼ਾਂ ਦੀ ਆਪਸ਼ਨ ਚੁਣੇਗਾ, ਦਸਤਾਵੇਜ਼ ਦੀ ਕਿਸਮ ਨੂੰ ਨਿੱਜੀ ਅਤੇ ਜਾਰੀ ਕਰਨ ਵਾਲੀ ਅਥਾਰਟੀ ਰਾਜ ਨੂੰ ਪੰਜਾਬ ਵਜੋਂ ਚੁਣੇਗਾ। ਉਪਰੰਤ ਡਿਪਟੀ ਕਮਿਸ਼ਨਰ ਦਫ਼ਤਰ ਦੀ ਚੋਣ ਕੀਤੀ ਜਾਵੇ, ਜਿਸ ਦੇ ਅਧੀਨ ਉਸ ਦੀ ਰਿਹਾਇਸ਼ ਆਉਂਦੀ ਹੈ, ਉਸ ਤੋਂ ਬਾਅਦ ਲੋੜੀਂਦੇ ਵੇਰਵੇ ਭਰੇ ਜਾਣ ਅਤੇ ਦਸਤਾਵੇਜ਼ ਅਪਲੋਡ ਕੀਤੇ ਜਾਣ, ਫਿਰ ਤਸਦੀਕ/ਅਪੋਸਟਿਲ ਲਈ ਔਨਲਾਈਨ ਭੁਗਤਾਨ ਲਈ ਅੱਗੇ ਵਧੋ, ਈ-ਸਨਦ ਪੋਰਟਲ ਸਫਲ ਭੁਗਤਾਨ ਤੋਂ ਬਾਅਦ ਇਸਦੀ ਪ੍ਰਾਪਤੀ ਰਸੀਦ ਤਿਆਰ ਕਰੇਗਾ। ਅਰਜ਼ੀ ਦੀ ਸਥਿਤੀ ਦੀ ਜਾਂਚ ਕਰਨ ਲਈ, https://esanad.nic.in/checkStatus ‘ਤੇ ਜਾਣਾ ਪਵੇਗਾ।

ਈ-ਸਨਦ ਦੇ ਫਾਇਦੇ:-
1. ਫੈਸਲੈੱਸ, ਨਕਦੀ ਰਹਿਤ ਅਤੇ ਕਾਗਜ਼ ਰਹਿਤ ਸੇਵਾ।
2. ਭਾਗੀਦਾਰਾਂ ਨੂੰ ਦਸਤਾਵੇਜ਼ਾਂ ਦੀ ਇਲੈਕਟ੍ਰਾਨਿਕ ਗਤੀਵਿਧੀ ਦੀ ਸਹੂਲਤ।
3. ਪੁਰਾਣੀ ਪ੍ਰਕਿਰਿਆ ਦੇ ਮੁਕਾਬਲੇ ਸਮੇਂ ਦੀ ਬਚਤ।
4. ਭਾਰਤੀ ਨਾਗਰਿਕਾਂ ਲਈ ਸੌਖ ਕਿਉਂਕਿ ਉਹ ਔਨਲਾਈਨ ਕਾਰਜਕੁਸ਼ਲਤਾ ਤੱਕ ਪਹੁੰਚ ਕਰ ਸਕਦੇ ਹਨ ਅਤੇ ਉਹਨਾਂ ਨੂੰ ਕਿਸੇ ਦਫਤਰ ਵਿੱਚ ਜਾਣ ਦੀ ਲੋੜ ਨਹੀਂ ਰਹੇਗੀ।
5. ਵਿਲੱਖਣ ਐਪਲੀਕੇਸ਼ਨ ਰੈਫਰੈਂਸ ਨੰਬਰ ਦੁਆਰਾ ਅਸਲ ਸਮੇਂ ਦੀ ਸਥਿਤੀ ਦੀ ਪੁੱਛਗਿੱਛ।
6. ਪ੍ਰੋਸੈਸਿੰਗ ਦੇ ਹਰੇਕ ਪੜਾਅ ‘ਤੇ ਬਿਨੈਕਾਰਾਂ ਨੂੰ ਐਸਐਮਐਸ/ਈ-ਮੇਲ ਸੁਨੇਹੇ ਰਾਹੀਂ ਆਪਣੀ ਅਰਜ਼ੀ ਦੀ ਸਥਿਤੀ ਪਤਾ ਲੱਗਦੀ ਰਹੇਗੀ।

dawn punjab
Author: dawn punjab

Leave a Comment

RELATED LATEST NEWS

Top Headlines

Live Cricket

Rashifal