Follow us

18/10/2024 9:55 am

Search
Close this search box.
Home » News In Punjabi » ਚੰਡੀਗੜ੍ਹ » ਆਪਣੀ ਸਰਕਾਰ ਨੂੰ ਡਿਗਣ ਤੋਂ ਬਚਾਉਣ ਲਈ ਭਾਜਪਾ ਵਲੋਂ ਸਾਥੀਆਂ ਨੂੰ ਖੁਸ਼ ਕਰਨ ਵਾਲਾ ਬਜਟ : ਕੁਲਜੀਤ ਸਿੰਘ ਬੇਦੀ

ਆਪਣੀ ਸਰਕਾਰ ਨੂੰ ਡਿਗਣ ਤੋਂ ਬਚਾਉਣ ਲਈ ਭਾਜਪਾ ਵਲੋਂ ਸਾਥੀਆਂ ਨੂੰ ਖੁਸ਼ ਕਰਨ ਵਾਲਾ ਬਜਟ : ਕੁਲਜੀਤ ਸਿੰਘ ਬੇਦੀ

ਪੰਜਾਬ ਨੇ ਭਾਜਪਾ ਨੂੰ ਬੁਰੀ ਤਰ੍ਹਾਂ ਨਕਾਰਿਆ ਇਸ ਲਈ ਪੰਜਾਬ ਤੋਂ ਲਿਆ ਜਾ ਰਿਹਾ ਹੈ ਬਦਲਾ

ਆਪਣੇ ਆਪ ਨੂੰ ਪੰਜਾਬ ਦਾ ਸਭ ਤੋਂ ਵੱਡਾ ਖੈਰਖਾਹ ਦੱਸਣ ਵਾਲੇ ਪ੍ਰਧਾਨ ਮੰਤਰੀ ਬਜਟ ਵਿਚ ਸੋਧ ਕਰਵਾ ਕੇ ਪੰਜਾਬ ਨੂੰ ਵਿਸ਼ੇਸ਼ ਪੈਕਜ ਦਿਵਾਉਣ : ਬੇਦੀ

ਮੋਹਾਲੀ: ਨਗਰ ਨਿਗਮ ਦੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਇਸ ਬਜਟ ਨੂੰ ਭਾਰਤੀ ਜਨਤਾ ਪਾਰਟੀ ਦੀ ਸੌੜੀ ਸਿਆਸਤ ਦਾ ਨਤੀਜਾ ਦੱਸਿਆ ਹੈ ਜਿਸ ਵਿਚ ਪੰਜਾਬ ਨਾਲ ਖਾਸ ਤੌਰ ਉੱਤੇ ਮਤਰੇਈ ਮਾਂ ਵਾਲਾ ਸਲੂਕ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਭਾਵੇਂ ਕਿਸਾਨ ਹੋਵੇ, ਜਵਾਨ ਹੋਵੇ, ਮਜਦੂਰ ਹੋਵੇ, ਮੱਧਮ ਵਰਗੀ ਵਪਾਰੀ ਹੋਵੇ ਜਾਂ ਨੌਕਰੀਪੇਸ਼ਾ ਹੋਵੇ, ਹਰੇਕ ਦਾ ਇਸ ਬਜਟ ਰਾਹੀਂ ਕਚੂਮਰ ਕੱਢਣ ਦਾ ਯਤਨ ਕੀਤਾ ਗਿਆ ਹੈ ਅਤੇ ਇਸ ਬਜਟ ਰਾਹੀਂ ਭਾਜਪਾ ਦੀ ਕੇਂਦਰੀ ਸਰਕਾਰ ਨੇ ਕਾਰਪੋਰੇਟ ਘਰਾਣਿਆਂ ਅਤੇ ਆਪਣੇ ਐਨ.ਡੀ.ਏ. ਦੇ ਦੋ ਸਹਿਯੋਗੀਆਂ ਦਾ ਘਰ ਭਰਿਆ ਹੈ ਤਾਂ ਜੋ ਇਹ ਸਰਕਾਰ ਬਚੀ ਰਹਿ ਸਕੇ।

ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਕਿਹਾ ਕਿ ਚੋਣਾਂ ਵੇਲੇ ਪੰਜਾਬ ਨਾਲ ਖਾਸ ਪਿਆਰ ਦੱਸਣ ਵਾਲੇ ਪ੍ਰਧਾਨ ਮੰਤਰੀ ਪੰਜਾਬ ਦੇ ਪਿਛਲੇ ਪੈਸੇ ਨਹੀਂ ਦੇ ਰਹੇ ਅਤੇ ਪੰਜਾਬ ਦਾ ਗਲਾ ਘੁੱਟਿਆ ਜਾ ਰਿਹਾ ਹੈ। ਕਿਸਾਨਾਂ ਨੂੰ ਦਿੱਲੀ ਜਾਣ ਦੇ ਰਾਹ ਨੂੰ ਬਲਾਕ ਕੀਤਾ ਹੋਇਆ ਹੈ। ਕਿਸਾਨਾਂ ਦੀ ਐਮ.ਐਸ.ਪੀ. ਦੀ ਕੋਈ ਗੱਲ ਨਹੀਂ ਕੀਤੀ ਗਈ। ਪੰਜਾਬ ਦੀ ਆਰਥਿਕਤਾ ਨੂੰ ਢਾਹ ਲਗਾਈ ਜਾ ਰਹੀ ਹੈ ਜਦੋਂ ਕਿ ਪੰਜਾਬ ਹੀ ਹਮੇਸ਼ਾਂ ਦੇਸ਼ ਦੀ ਆਜਾਦੀ ਲਈ ਕੁਰਬਾਨੀਆਂ ਦਿੰਦਾ ਰਿਹਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਨੂੰ ਪੰਜਾਬੀਆਂ ਵਲੋਂ ਬੁਰੀ ਤਰ੍ਹਾਂ ਨਕਾਰ ਦਿੱਤੇ ਜਾਣ ਕਾਰਨ ਭਾਜਪਾ ਵਲੋਂ ਪੰਜਾਬੀਆਂ ਨਾਲ ਬਦਲਾ ਲੈਣ ਦਾ ਕਾਰਾ ਇਸ ਬਜਟ ਵਿਚ ਕੀਤਾ ਗਿਆ ਹੈ ਜਿਸਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਇਸ ਬਜਟ ਵਿਚ ਸੋਧ ਕਰਕੇ ਪੰਜਾਬ ਨੂੰ ਵਿਸ਼ੇਸ਼ ਪੈਕਜ ਦਿੱਤਾ ਜਾਵੇ ਕਿਉਂਕਿ ਇਹ ਬਾਰਡਰ ਸੂਬਾ ਹੈ।…

dawn punjab
Author: dawn punjab

Leave a Comment

RELATED LATEST NEWS

Top Headlines

ਬਾਬਾ ਬੰਦਾ ਸਿੰਘ ਬਹਾਦਰ ਜੀ ਦਾ ਬੁੱਤ ਮੋਹਾਲੀ ਬੱਸ ਅੱਡੇ ਉੱਤੇ ਦੁਬਾਰਾ ਲਗਾਇਆ, ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਕੀਤਾ ਖੁਸ਼ੀ ਦਾ ਪ੍ਰਗਟਾਵਾ

ਡਿਪਟੀ ਮੇਅਰ ਨੇ ਬਾਬਾ ਬੰਦਾ ਸਿੰਘ ਬਹਾਦਰ ਬੱਸ ਅੱਡਾ ਵੀ ਛੇਤੀ ਹੀ ਆਰੰਭ ਹੋਣ ਦੀ ਆਸ ਪ੍ਰਗਟਾਈ ਬਾਬਾ ਬੰਦਾ ਸਿੰਘ

Live Cricket

Rashifal