ਮੋਹਾਲੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਇਹ ਜਾਣਕਾਰੀ ਮੁੱਖ ਮੰਤਰੀ ਦਫ਼ਤਰ ਵੱਲੋਂ ਦਿੱਤੀ ਗਈ ਹੈ।
ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੀ ਸਿਹਤ ਬਿਲਕੁਲ ਠੀਕ ਹੈ ਅਤੇ ਰੁਟੀਨ ਚੈਕਅੱਪ ਲਈ ਭਰਤੀ ਕੀਤਾ ਗਿਆ ਹੈ। ਕੁਝ ਹੋਰ ਜ਼ਰੂਰੀ ਟੈਸਟਾਂ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਜਾਵੇਗੀ।