ਮੋਹਾਲੀ ਦੇ ਚਹੁੰ ਪੱਖੀ ਵਿਕਾਸ ਨੂੰ ਨਵੀਂ ਦਿਸ਼ਾ ਦੇ ਰਹੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ
11 ਲੱਖ ਦੀ ਲਾਗਤ ਨਾਲ ਬੋਗਨ ਵਿਲਿਆ ਪਾਰਕ ‘ਚ ਯੋਗਾ ਸ਼ੈਡ ਅਤੇ ਵਾਰਡ 5 ‘ਚ 16 ਲੱਖ ਦੀ ਲਾਗਤ ਨਾਲ ਕਰਬ ਚੈਨਲ ਤੇ ਪੇਵਰ ਬਲਾਕ ਦੇ ਕੰਮ ਦੀ ਸ਼ੁਰੂਆਤ
ਮੋਹਾਲੀ, ਸਤੰਬਰ 16– Mohali Mayor Amarjit Singh Jitti Sidhu : ਮੋਹਾਲੀ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਸ਼ਹਿਰ ਦੇ ਵੱਖ-ਵੱਖ ਵਾਰਡਾਂ ਵਿੱਚ ਵਸਨੀਕਾਂ ਦੀਆਂ ਸਮੱਸਿਆਵਾਂ ਨੂੰ ਸੁਣਨ ਲਈ ਮੀਟਿੰਗਾਂ ਦੀ ਸ਼ੁਰੂਆਤ ਕਰ ਦਿੱਤੀ ਹੈ। ਮੇਅਰ ਖੁਦ ਵਿਕਾਸ ਕਾਰਜਾਂ ਦੀ ਨਿਗਰਾਨੀ ਕਰ ਰਹੇ ਹਨ, ਜਿਸ ਨਾਲ ਮੋਹਾਲੀ ਦੇ ਵਿਕਾਸ ਨੂੰ ਨਵੀਂ ਦਿਸ਼ਾ ਮਿਲ ਰਹੀ ਹੈ ਅਤੇ ਲੋਕਾਂ ਵਿੱਚ ਵਿਸ਼ਵਾਸ ਮਜ਼ਬੂਤ ਹੋ ਰਿਹਾ ਹੈ।
ਬੋਗਨ ਵਿਲਿਆ ਪਾਰਕ ‘ਚ ਯੋਗਾ ਸ਼ੈਡ
ਫੇਜ਼ 4 ਵਿੱਚ ਸਥਿਤ ਬੋਗਨ ਵਿਲਿਆ ਪਾਰਕ ਵਿੱਚ ਲੰਬੇ ਸਮੇਂ ਤੋਂ ਵਸਨੀਕਾਂ ਦੀ ਮੰਗ ਰਹੇ ਯੋਗਾ ਸ਼ੈਡ ਬਣਾਉਣ ਦੇ ਕੰਮ ਦਾ ਅੱਜ ਮੇਅਰ ਜੀਤੀ ਸਿੱਧੂ ਨੇ ਉਦਘਾਟਨ ਕੀਤਾ। ਉਹਨਾਂ ਕਿਹਾ ਕਿ ਮੀਂਹ ਦੇ ਮੌਸਮ ਵਿੱਚ ਲੋਕਾਂ ਨੂੰ ਯੋਗਾ ਕਰਨ ਵਿੱਚ ਦਿੱਕਤ ਆਉਂਦੀ ਸੀ, ਇਸ ਲਈ 11 ਲੱਖ ਰੁਪਏ ਦੀ ਲਾਗਤ ਨਾਲ ਇਹ ਸ਼ੈਡ ਬਣਾਇਆ ਜਾ ਰਿਹਾ ਹੈ। ਇਸ ਮੰਗ ਨੂੰ ਇਲਾਕੇ ਦੀ ਕੌਂਸਲਰ ਰੁਪਿੰਦਰ ਕੌਰ ਰੀਨਾ ਵੱਲੋਂ ਉਠਾਇਆ ਗਿਆ ਸੀ। ਦੇਸ਼ ਦੇ ਬੰਨਣ ਉਪਰੰਤ ਹੁਣ ਸਵੇਰੇ ਤੇ ਸ਼ਾਮ ਨੂੰ ਸੈਂਕੜੇ ਲੋਕ ਬਿਨਾਂ ਕਿਸੇ ਰੁਕਾਵਟ ਦੇ ਯੋਗਾ ਅਤੇ ਹੋਰ ਕਸਰਤ ਕਰ ਸਕਣਗੇ।
ਇਸੇ ਤਰ੍ਹਾਂ ਵਾਰਡ ਨੰਬਰ 5 ਵਿੱਚ 16 ਲੱਖ ਰੁਪਏ ਦੀ ਲਾਗਤ ਨਾਲ ਕਰਬ ਚੈਨਲ ਅਤੇ ਪੇਵਰ ਬਲਾਕ ਲਗਾਉਣ ਦੇ ਕੰਮ ਦੀ ਵੀ ਸ਼ੁਰੂਆਤ ਕੀਤੀ ਗਈ। ਮੇਅਰ ਨੇ ਇਸ ਮੌਕੇ ਅਧਿਕਾਰੀਆਂ ਨੂੰ ਆਦੇਸ਼ ਦਿੱਤਾ ਕਿ ਕੰਮ ਦੀ ਕੁਆਲਿਟੀ ਵਿੱਚ ਕਿਸੇ ਵੀ ਤਰ੍ਹਾਂ ਦੀ ਕਮੀ ਨਾ ਰਹੇ ਅਤੇ ਸਾਰੇ ਕੰਮ ਸਮੇਂ ਸਿਰ ਮੁਕੰਮਲ ਹੋਣ। ਉਹਨਾਂ ਕਿਹਾ ਕਿ ਇਹ ਕੰਮ ਲੋਕਾਂ ਨੂੰ ਸਹੂਲਤ ਦੇਣ ਦੇ ਨਾਲ-ਨਾਲ ਇਲਾਕੇ ਦੀ ਸੁੰਦਰਤਾ ਵਿੱਚ ਵੀ ਵਾਧਾ ਕਰੇਗਾ।
ਮੋਹਾਲੀ ਦੇ ਵਿਕਾਸ ਬਾਰੇ ਮੇਅਰ ਦੀ ਸੋਚ
ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਕਿਹਾ ਕਿ ਮੋਹਾਲੀ ਦੇ ਲੋਕਾਂ ਨੇ ਉਹਨਾਂ ਉੱਤੇ ਪੂਰਾ ਭਰੋਸਾ ਕਰਕੇ ਉਹਨਾਂ ਨੂੰ ਮੇਅਰ ਦੇ ਅਹੁਦੇ ‘ਤੇ ਬਿਠਾਇਆ ਹੈ। ਇਹ ਉਹਨਾਂ ਦਾ ਫਰਜ਼ ਹੈ ਕਿ ਲੋਕਾਂ ਦੀਆਂ ਉਮੀਦਾਂ ‘ਤੇ ਖਰੇ ਉਤਰਣ। ਉਹਨਾਂ ਜ਼ੋਰ ਦਿੰਦਿਆਂ ਕਿਹਾ ਕਿ ਮੋਹਾਲੀ ਦਾ ਚਹੁੰ ਪੱਖੀ ਵਿਕਾਸ ਹੀ ਉਹਨਾਂ ਦੀ ਸਭ ਤੋਂ ਵੱਡੀ ਪ੍ਰਾਇਰਟੀ ਹੈ।
ਉਹਨਾਂ ਦੱਸਿਆ ਕਿ ਸ਼ਹਿਰ ਵਿੱਚ ਸਫਾਈ ਪ੍ਰਬੰਧ ਨੂੰ ਮਜ਼ਬੂਤ ਬਣਾਉਣ ਲਈ ਨਵੇਂ ਕਦਮ ਚੁੱਕੇ ਜਾ ਰਹੇ ਹਨ, ਦਰੱਖਤਾਂ ਦੀ ਸੰਭਾਲ ਅਤੇ ਹਰੇ-ਭਰੇ ਪਾਰਕ ਬਣਾਉਣ ਲਈ ਖਾਸ ਮੁਹਿੰਮ ਚਲਾਈ ਜਾ ਰਹੀ ਹੈ ਅਤੇ ਸੜਕਾਂ-ਗਲੀਆਂ ਦੀ ਮੁਰੰਮਤ ਤੇ ਰੋਸ਼ਨੀ ਪ੍ਰਬੰਧ ਨੂੰ ਵੀ ਸੁਧਾਰਿਆ ਜਾ ਰਿਹਾ ਹੈ। ਨਾਲ ਹੀ, ਸ਼ਹਿਰ ਵਿੱਚ ਲੋਕਾਂ ਦੀ ਸਿਹਤ, ਖੇਡਾਂ ਅਤੇ ਮਨੋਰੰਜਨ ਲਈ ਵਧੀਆ ਸਹੂਲਤਾਂ ਮੁਹੱਈਆ ਕਰਵਾਉਣ ਦੀ ਯੋਜਨਾ ‘ਤੇ ਕੰਮ ਜਾਰੀ ਹੈ।
ਮੇਅਰ ਨੇ ਇਹ ਵੀ ਸਪੱਸ਼ਟ ਕੀਤਾ ਕਿ ਬੋਗਨ ਵਿਲਿਆ ਪਾਰਕ ਵਿੱਚ ਬਣਿਆ ਯੋਗਾ ਸ਼ੈਡ 11 ਲੱਖ ਰੁਪਏ ਦੀ ਲਾਗਤ ਨਾਲ ਪੂਰਾ ਹੋਇਆ ਹੈ ਜਦਕਿ ਵਾਰਡ ਨੰਬਰ 5 ਵਿੱਚ ਕਰਬ ਚੈਨਲ ਅਤੇ ਪੇਵਰ ਬਲਾਕ ਦਾ ਕੰਮ 16 ਲੱਖ ਰੁਪਏ ਦੀ ਲਾਗਤ ਨਾਲ ਸ਼ੁਰੂ ਕੀਤਾ ਗਿਆ ਹੈ। ਕੌਂਸਲਰ ਰੁਪਿੰਦਰ ਕੌਰ ਰੀਨਾ ਵੱਲੋਂ ਇਲਾਕੇ ਦੀਆਂ ਮੰਗਾਂ ਨੂੰ ਉਠਾਇਆ ਗਿਆ ਸੀ ਜਿਸਨੂੰ ਨਗਰ ਨਿਗਮ ਨੇ ਪੂਰਾ ਕਰ ਦਿੱਤਾ ਹੈ।
ਕੌਂਸਲਰ ਰੁਪਿੰਦਰ ਕੌਰ ਰੀਨਾ ਨੇ ਕੀਤਾ ਧੰਨਵਾਦ
ਇਲਾਕੇ ਦੀ ਕੌਂਸਲਰ ਰੁਪਿੰਦਰ ਕੌਰ ਰੀਨਾ ਨੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਦਾ ਖਾਸ ਧੰਨਵਾਦ ਕੀਤਾ ਕਿ ਉਹਨਾਂ ਵੱਲੋਂ ਇਲਾਕਾ ਵਸਨੀਕਾਂ ਦੀਆਂ ਮੰਗਾਂ ਨੂੰ ਤਰਜੀਹ ਦੇ ਕੇ ਇਹ ਦੋਵੇਂ ਵਿਕਾਸ ਕਾਰਜ ਸ਼ੁਰੂ ਕਰਵਾਏ ਗਏ ਹਨ। ਉਹਨਾਂ ਕਿਹਾ ਕਿ ਇਸ ਨਾਲ ਇਲਾਕੇ ਦੇ ਵਸਨੀਕਾਂ ਨੂੰ ਬਹੁਤ ਵੱਡੀ ਸਹੂਲਤ ਮਿਲੇਗੀ ਅਤੇ ਲੋਕਾਂ ਦੇ ਦਿਲਾਂ ਵਿੱਚ ਨਗਰ ਨਿਗਮ ਪ੍ਰਤੀ ਭਰੋਸਾ ਹੋਰ ਮਜ਼ਬੂਤ ਹੋਵੇਗਾ।





