Follow us

18/04/2026 8:22 pm

Search
Close this search box.
Home » News In Punjabi » ਚੰਡੀਗੜ੍ਹ » ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਸਾਹਿਬਜ਼ਾਦਾ ਅਜੀਤ ਸਿੰਘ ਜੀ ਦਾ ਜਨਮ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ

ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਸਾਹਿਬਜ਼ਾਦਾ ਅਜੀਤ ਸਿੰਘ ਜੀ ਦਾ ਜਨਮ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ

ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਧੰਨ ਧੰਨ ਸਾਹਿਬਜ਼ਾਦਾ ਬਾਬਾ ਅਜੀਤ ਸਿੰਘ ਜੀ ਦਾ ਜਨਮ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ

DPB , Mohali, Feburery 12; ਧੰਨ ਧੰਨ ਅਮਰ ਸ਼ਹੀਦ ਜ਼ੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਸ਼ਹੀਦੀ ਅਸਥਾਨ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਦਸਮ ਪਿਤਾ ਧੰਨ ਧੰਨ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ ਵੱਡੇ ਸਪੁੱਤਰ ਸਾਹਿਬਜ਼ਾਦਾ ਬਾਬਾ ਅਜੀਤ ਸਿੰਘ ਜੀ ਦਾ ਜਨਮ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ ਗਿਆ ।

ਜਨਮ ਦਿਹਾੜੇ ਦੇ ਖੁੱਸ਼ੀ ਵਿੱਚ ਸਵੇਰੇ 9:00 ਵਜੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ । ਇਸ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਧਾਰਮਿਕ ਸਮਾਗਮ ਵਿੱਚ ਬੀਬੀ ਰਾਜਵਿੰਦਰ ਕੌਰ ਖਾਲਸਾ ਅਤੇ ਸ੍ਰੀ ਅਨੰਦਪੁਰ ਸਾਹਿਬ ਵਾਲੀਆਂ ਬੀਬੀਆਂ ਦੇ ਇੰਟਰਨੈਸ਼ਨਲ ਢਾਡੀ ਜੱਥੇ ਨੇ ਧੰਨ ਧੰਨ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਵੱਡੇ ਸਪੁੱਤਰ ਸਾਹਿਬਜ਼ਾਦਾ ਬਾਬਾ ਅਜੀਤ ਸਿੰਘ ਜੀ ਦਾ ਜੀਵਨ ਬ੍ਰਿਤਾਂਤ ਸੰਗਤਾਂ ਨੂੰ ਢਾਡੀ ਵਾਰਾਂ ਵਿਸਥਾਰ ਸਹਿਤ ਸੁਣਾਇਆ।

ਸ਼੍ਰੋਮਣੀ ਪ੍ਰਚਾਰਕ ਭਾਈ ਹਰਵਿੰਦਰ ਸਿੰਘ ਜੀ ਜਵੱਦੀ ਟਕਸਾਲ ਵਾਲਿਆਂ ਨੇ ਆਪਣੇ ਪ੍ਰਵਚਨਾਂ ਰਾਹੀਂ ਸਾਹਿਬਜ਼ਾਦਾ ਅਜੀਤ ਸਿੰਘ ਜੀ ਦੁਆਰਾ ਧਰਮ ਦੀ ਆਜ਼ਾਦੀ ਖਾਤਰ ਛੋਟੀ ਉਮਰੇ ਪ੍ਰਾਪਤ ਕੀਤੀ, ਅਦੁੱਤੀ ਅਤੇ ਲਾਸਾਨੀ ਸ਼ਹਾਦਤ ਬਾਰੇ ਸੰਗਤਾਂ ਨੂੰ ਵਿਸਥਾਰ ਸਹਿਤ ਜਾਣੂ ਕਰਵਾਇਆ। ਭਾਈ ਲਖਵਿੰਦਰ ਸਿੰਘ ਜੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਨੇ ਆਪਣੇ ਰਸ ਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ ।

ਇਸ ਤੋਂ ਇਲਾਵਾ ਭਾਈ ਹਰਵਿੰਦਰ ਸਿੰਘ ਜੀ ਗੁਰਦੁਆਰਾ ਪੰਜ਼ੋਖਰਾ ਸਾਹਿਬ ਜੀ, ਭਾਈ ਗੁਰਵਿੰਦਰ ਸਿੰਘ ਜੀ ਜਗਾਧਰੀ ਵਾਲੇ, ਭਾਈ ਦਵਿੰਦਰ ਸਿੰਘ ਜੀ ਗੁਰਦਆਰਾ ਮੰਜੀ ਸਾਹਿਬ ਅੰਬਾਲਾ, ਬੀਬੀ ਸਿਮਰਨ ਕੌਰ ਜੀ ਲੁਧਿਆਣੇ ਵਾਲੇ, ਬਾਬਾ ਦੀਪ ਸਿੰਘ ਕਵੀਸ਼ਰੀ ਜੱਥਾ, ਸ਼ੇਰੇ ਪੰਜਾਬ ਕਵੀਸ਼ਰੀ ਜੱਥਾ, ਹਰਜੱਸ ਕੀਰਤਨੀ ਜੱਥਾ, ਭਾਈ ਕੁਲਦੀਪ ਸਿੰਘ ਜੀ, ਸੁਖਮਨੀ ਸੇਵਾ ਸੋਸਾਇਟੀ ਦੀਆਂ ਬੀਬੀਆਂ, ਭਾਈ ਅਮਿਤ ਸਿੰਘ ਜੀ ਦੇ ਜੱਥਿਆਂ ਤੋਂ ਇਲਾਵਾ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਹਜ਼ੂਰੀ ਜੱਥੇ ਭਾਈ ਜਰਨੈਲ ਸਿੰਘ, ਭਾਈ ਇੰਦਰਜੀਤ ਸਿੰਘ, ਭਾਈ ਗੁਰਮੀਤ ਸਿੰਘ, ਅਤੇ ਭਾਈ ਸੁਖਵਿੰਦਰ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕੀਤਾ ।

ਸਾਰੇ ਜੱਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਸੰਗਰਾਂਦ ਦੇ ਦਿਹਾੜੇ ਤੇ ਹਜ਼ਾਰਾ ਸੰਗਤਾਂ ਨੇ ਪਵਿੱਤਰ ਵਿੱਚ ਇਸ਼ਨਾਨ ਕੀਤਾ। ਜਨਮ ਦਿਹਾੜੇ ਦੇ ਖੁਸ਼ੀ ਵਿੱਚ ਦਰਬਾਰ ਸਾਹਿਬ ਜੀ ਦੀ ਅੰਦਰੋਂ ਫੁੱਲਾਂ ਨਾਲ ਵਿਸ਼ੇਸ਼ ਸਜਾਵਟ ਕੀਤੀ ਗਈ ਸੀ। ਗੁਰੂ ਕਾ ਲੰਗਰ ਇਸ ਮੌਕੇ ਅਤੁੱਟ ਵਰਤਾਇਆ ਗਿਆ ।

ਇਸ ਮੌਕੇ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਮੁੱਖ ਸੇਵਾਦਾਰ  ਹਰਜਿੰਦਰ ਸਿੰਘ ਜੀ ਨੇ ਦੱਸਿਆ ਕਿ ਦਸਮ ਪਿਤਾ ਧੰਨ ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਵੱਡੇ ਸਾਹਿਜ਼ਾਦੇ ਸਾਹਿਬਜ਼ਾਦਾ ਬਾਬਾ ਅਜੀਤ ਸਿੰਘ ਜੀ ਦੇ ਨਾਮ ਤੇ ਵਸਾਏ ਸ਼ਹਿਰ ਦਾ ਨਾਂ ਮੋਹਾਲੀ ਨਹੀ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਹੈ। ਸੋ ਸਮੂਹ ਸੰਗਤਾਂ ਨੂੰ ਬੇਨਤੀ ਹੈ ਕਿ ਮੋਹਾਲੀ ਨਹੀ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਪੜਿਆ ਲਿੱਖਿਆ ਅਤੇ ਉਚਾਰਿਆ ਜਾਵੇ ਜੀ।

dawn punjab
Author: dawn punjab

Leave a Comment

RELATED LATEST NEWS