Follow us

30/04/2026 10:43 pm

Search
Close this search box.
Home » News In Punjabi » ਚੰਡੀਗੜ੍ਹ » “ਪੰਜਾਬ ਵਿੱਚ ਨਿਵੇਸ਼ ਕਰੋ, ਸਰਕਾਰ ਪੂਰਾ ਸਹਿਯੋਗ ਤੇ ਰਿਆਇਤਾਂ ਦੇਵੇਗੀ” — ਮਾਨ

“ਪੰਜਾਬ ਵਿੱਚ ਨਿਵੇਸ਼ ਕਰੋ, ਸਰਕਾਰ ਪੂਰਾ ਸਹਿਯੋਗ ਤੇ ਰਿਆਇਤਾਂ ਦੇਵੇਗੀ” — ਮਾਨ

Investors Summit 2026 ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਵੱਡਾ ਸੱਦਾ — “ਪੰਜਾਬ ਵਿੱਚ ਨਿਵੇਸ਼ ਕਰੋ, ਸਰਕਾਰ ਪੂਰਾ ਕਰੇਗੀ ਫੁੱਲ ਸਹਿਯੋਗ

Mohali 3day Investors Summit 2026 : ਵਿੱਚ ਤਿੰਨ-ਰੋਜ਼ਾ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਸਮਾਪਤ • 30 ਸੈਸ਼ਨਾਂ ਰਾਹੀਂ ਉਦਯੋਗਿਕ ਵਿਕਾਸ ਤੇ ਰੋਜ਼ਗਾਰ ਦੇ ਨਵੇਂ ਮੌਕੇ • 6 ਮਹੀਨਿਆਂ ਬਾਅਦ ਨਿਵੇਸ਼ ਪ੍ਰੋਜੈਕਟਾਂ ਦੀ ਸਮੀਖਿਆ ਕਰਨ ਦਾ ਐਲਾਨ

DPB ਮੋਹਾਲੀ 15 ਮਾਰਚ: progressive punjab Investiors summit2026

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਉਦਯੋਗਪਤੀਆਂ ਨੂੰ ਸੂਬੇ ਵਿੱਚ ਵੱਡੇ ਪੱਧਰ ’ਤੇ ਨਿਵੇਸ਼ ਕਰਨ ਦਾ ਸੱਦਾ ਦਿੰਦਿਆਂ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਵੱਲੋਂ ਉਦਯੋਗਾਂ ਨੂੰ ਪੂਰਾ ਸਹਿਯੋਗ ਅਤੇ ਵੱਖ-ਵੱਖ ਰਿਆਇਤਾਂ ਮੁਹੱਈਆ ਕਰਵਾਈਆਂ ਜਾਣਗੀਆਂ। ਉਹ ਮੋਹਾਲੀ ਵਿੱਚ (3day Investors Summit 2026 ) ਕਰਵਾਏ ਗਏ ਤਿੰਨ-ਰੋਜ਼ਾ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਦੇ ਆਖਰੀ ਦਿਨ ਸੰਬੋਧਨ ਕਰ ਰਹੇ ਸਨ।

ਮੁੱਖ ਮੰਤਰੀ ਨੇ ਕਿਹਾ ਕਿ ਇਸ ਸੰਮੇਲਨ ਨੇ ਸੂਬੇ ਵਿੱਚ ਉਦਯੋਗਿਕ ਵਿਕਾਸ ਲਈ ਮਜ਼ਬੂਤ ਮਾਹੌਲ ਤਿਆਰ ਕੀਤਾ ਹੈ ਅਤੇ ਦੇਸ਼-ਵਿਦੇਸ਼ ਤੋਂ ਆਏ ਨਿਵੇਸ਼ਕਾਂ ਦੀ ਭਾਗੀਦਾਰੀ ਪੰਜਾਬ ਦੀ ਆਰਥਿਕ ਤਰੱਕੀ ਨੂੰ ਨਵੀਂ ਰਫ਼ਤਾਰ ਦੇਵੇਗੀ। ਉਨ੍ਹਾਂ ਦੱਸਿਆ ਕਿ ਤਿੰਨ ਦਿਨਾਂ ਦੌਰਾਨ ਕਰੀਬ 30 ਲੜੀਵਾਰ ਸੈਸ਼ਨ ਕਰਵਾਏ ਗਏ, ਜਿਨ੍ਹਾਂ ਵਿੱਚ ਉਦਯੋਗ, ਆਈਟੀ, ਫਾਰਮਾਸਿਊਟੀਕਲ ਅਤੇ ਨਿਰਮਾਣ ਖੇਤਰ ਨਾਲ ਜੁੜੇ ਵਿਸ਼ਿਆਂ ’ਤੇ ਵਿਸਥਾਰ ਨਾਲ ਚਰਚਾ ਹੋਈ।

ਭਗਵੰਤ ਮਾਨ ਨੇ ਐਲਾਨ ਕੀਤਾ ਕਿ ਸੰਮੇਲਨ ਦੌਰਾਨ ਮਿਲੇ ਨਿਵੇਸ਼ ਪ੍ਰਸਤਾਵਾਂ ਅਤੇ ਪ੍ਰੋਜੈਕਟਾਂ ਦੀ ਪ੍ਰਗਤੀ ਦੀ ਜਾਂਚ ਕਰਨ ਲਈ ਛੇ ਮਹੀਨਿਆਂ ਬਾਅਦ ਸਮੀਖਿਆ ਸੈਸ਼ਨ ਕੀਤਾ ਜਾਵੇਗਾ, ਤਾਂ ਜੋ ਹਰ ਪ੍ਰੋਜੈਕਟ ਨੂੰ ਸਮੇਂ ਸਿਰ ਅੱਗੇ ਵਧਾਇਆ ਜਾ ਸਕੇ। ਉਨ੍ਹਾਂ ਕਿਹਾ, “ਸਾਡਾ ਉਦੇਸ਼ ਪੰਜਾਬ ਨੂੰ ਦੇਸ਼ ਦਾ ਪ੍ਰਮੁੱਖ ਉਦਯੋਗਿਕ ਕੇਂਦਰ ਬਣਾਉਣਾ ਹੈ ਅਤੇ ਨਿਵੇਸ਼ਕਾਂ ਨੂੰ ਹਰ ਸੰਭਵ ਸਹੂਲਤ ਮੁਹੱਈਆ ਕਰਵਾਈ ਜਾਵੇਗੀ।”

ਮੁੱਖ ਮੰਤਰੀ ਨੇ ਕਿਹਾ ਕਿ ਮੌਜੂਦਾ ਸਰਕਾਰ ਨੂੰ ਪਿਛਲੀਆਂ ਸਰਕਾਰਾਂ ਤੋਂ ਕਰਜ਼ਾ, ਸ਼ਿਕਾਇਤਾਂ ਅਤੇ ਕਈ ਪ੍ਰਸ਼ਾਸਕੀ ਚੁਣੌਤੀਆਂ ਵਿਰਾਸਤ ਵਿੱਚ ਮਿਲੀਆਂ ਸਨ, ਪਰ ਸਰਕਾਰ ਨੇ ਸੁਧਾਰਕ ਕਦਮ ਚੁੱਕ ਕੇ ਸੂਬੇ ਨੂੰ ਦੁਬਾਰਾ ਵਿਕਾਸ ਦੀ ਲੀਹ ’ਤੇ ਲਿਆਉਣ ਲਈ ਕੰਮ ਕੀਤਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਧਿਆਨ ਉਦਯੋਗਿਕ ਵਾਧੇ ਦੇ ਨਾਲ-ਨਾਲ ਨੌਜਵਾਨਾਂ ਲਈ ਵੱਡੇ ਪੱਧਰ ’ਤੇ ਰੋਜ਼ਗਾਰ ਦੇ ਮੌਕੇ ਪੈਦਾ ਕਰਨ ’ਤੇ ਕੇਂਦ੍ਰਿਤ ਹੈ।

ਮਾਨ ਨੇ ਕਿਹਾ ਕਿ ਪੰਜਾਬ ਦੀ ਉੱਦਮੀ ਭਾਵਨਾ, ਮਿਹਨਤੀ ਲੋਕ ਅਤੇ ਮਜ਼ਬੂਤ ਬੁਨਿਆਦੀ ਢਾਂਚਾ ਇਸ ਨੂੰ ਨਿਵੇਸ਼ ਲਈ ਸਭ ਤੋਂ ਉਚਿਤ ਸਥਾਨ ਬਣਾਉਂਦੇ ਹਨ। ਉਨ੍ਹਾਂ ਨਿਵੇਸ਼ਕਾਂ ਨੂੰ ਪੰਜਾਬ ਦੇ “ਦੂਤ” ਵਜੋਂ ਕੰਮ ਕਰਨ ਅਤੇ ਸੂਬੇ ਦੇ ਅਨੁਕੂਲ ਵਪਾਰਕ ਮਾਹੌਲ ਬਾਰੇ ਹੋਰ ਉਦਯੋਗਪਤੀਆਂ ਤੱਕ ਸੁਨੇਹਾ ਪਹੁੰਚਾਉਣ ਦੀ ਅਪੀਲ ਵੀ ਕੀਤੀ।

ਇਸ ਮੌਕੇ ਕੈਬਨਿਟ ਮੰਤਰੀ ਸੰਜੀਵ ਅਰੋੜਾ, ਹਰਭਜਨ ਸਿੰਘ ਈਟੀਓ, ਬਰਿੰਦਰ ਗੋਇਲ, ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਅਤੇ ਕਈ ਉਦਯੋਗਿਕ ਆਗੂ ਵੀ ਮੌਜੂਦ ਸਨ। ਸਰਕਾਰ ਨੇ ਭਰੋਸਾ ਦਿੱਤਾ ਕਿ ਨਿਵੇਸ਼ ਅਤੇ ਉਦਯੋਗਿਕ ਵਿਕਾਸ ਰਾਹੀਂ ਪੰਜਾਬ ਨੂੰ ਖੁਸ਼ਹਾਲੀ ਅਤੇ ਰੋਜ਼ਗਾਰ ਦੇ ਨਵੇਂ ਯੁੱਗ ਵੱਲ ਲਿਜਾਇਆ ਜਾਵੇਗਾ

Also read👉 ਭਾਜਪਾ ਦੀ ਕੇਂਦਰ ਸਰਕਾਰ ਦੀ ਨਖਿੱਧ ਵਿਦੇਸ਼ ਨੀਤੀ ਨੇ ਦੇਸ਼ ਨੂੰ ਤੇਲ ਤੇ ਗੈਸ ਸੰਕਟ ਵਿੱਚ ਧੱਕਿਆ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

 

dawn punjab
Author: dawn punjab

Leave a Comment

RELATED LATEST NEWS