Follow us

26/07/2026 4:47 am

Search
Close this search box.
Home » News In Punjabi » ਚੰਡੀਗੜ੍ਹ » ਸਰਕਾਰੀ ਹਸਪਤਾਲਾਂ ਦਾ ਸਮਾਂ ਬਦਲਿਆ

ਸਰਕਾਰੀ ਹਸਪਤਾਲਾਂ ਦਾ ਸਮਾਂ ਬਦਲਿਆ

Government Hospitals’ Timings Revised, Will Now Open at 8 AM

ਸਰਕਾਰੀ ਹਸਪਤਾਲਾਂ ਦਾ ਸਮਾਂ ਬਦਲਿਆ, ਹੁਣ ਸਵੇਰੇ 8 ਵਜੇ ਖੁਲ੍ਹਣਗੇ ; ਰਜਿਸਟਰੇਸ਼ਨ ਕਾਊਂਟਰ ਅੱਧਾ ਘੰਟਾ ਪਹਿਲਾਂ ਖੁਲ੍ਹਣਗੇ

Mohali : Government Hospitals’ Will Now Open at 8 AM : ਜ਼ਿਲ੍ਹੇ ਦੀਆਂ ਸਰਕਾਰੀ ਸਿਹਤ ਸੰਸਥਾਵਾਂ ਦੇ ਖੁੱਲ੍ਹਣ ਅਤੇ ਬੰਦ ਹੋਣ ਦੇ ਸਮੇਂ ਵਿਚ 16 ਅਪ੍ਰੈਲ (ਵੀਰਵਾਰ) ਤੋਂ ਤਬਦੀਲੀ ਹੋ ਜਾਵੇਗੀ l

ਇਹ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਸੰਗੀਤਾ ਜੈਨ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਸਰਕਾਰੀ ਸਿਹਤ ਸੰਸਥਾਵਾਂ ਹੁਣ ਸਵੇਰੇ 8 ਵਜੇ ਖੁਲ੍ਹਣਗੀਆਂ ਅਤੇ ਦੁਪਹਿਰ 2 ਵਜੇ ਬੰਦ ਹੋਣਗੀਆਂ। ਇਨ੍ਹਾਂ ਸੰਸਥਾਵਾਂ ਵਿਚ ਜ਼ਿਲ੍ਹਾ ਹਸਪਤਾਲ ਮੋਹਾਲੀ, ਸਬ-ਡਵੀਜ਼ਨਲ ਹਸਪਤਾਲ ਖਰੜ ਤੇ ਡੇਰਾਬੱਸੀ, ਜ਼ਿਲ੍ਹੇ ਦੇ ਸਾਰੇ ਪ੍ਰਾਇਮਰੀ ਹੈਲਥ ਸੈਂਟਰ, ਕਮਿਊਨਿਟੀ ਹੈਲਥ ਸੈਂਟਰ, ਆਯੁਸ਼ਮਾਨ ਹੈਲਥ ਐਂਡ ਵੈੱਲਨੈਸ ਸੈਂਟਰ-ਸਬ-ਸੈਂਟਰ, ਆਮ ਆਦਮੀ ਕਲੀਨਿਕ, ਈ.ਐਸ.ਆਈ.ਹਸਪਤਾਲ ਆਦਿ ਸ਼ਾਮਲ ਹਨ।

ਜ਼ਿਕਰਯੋਗ ਹੈ ਕਿ ਜ਼ਿਲ੍ਹਾ ਹਸਪਤਾਲ ਫ਼ੇਜ਼-6 ਮੋਹਾਲੀ ਦਾ ਕੰਮਕਾਜੀ ਸਮਾਂ ਪਹਿਲਾਂ ਹੀ ਬਦਲ ਕੇ ਸਵੇਰੇ 8 ਵਜੇ ਤੋਂ ਦੁਪਹਿਰ 2.30 ਵਜੇ ਕਰ ਦਿਤਾ ਗਿਆ ਸੀ, ਜਿਹੜਾ 1 ਅਪ੍ਰੈਲ ਤੋਂ ਲਾਗੂ ਹੈ।

ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ’ਤੇ ਹਸਪਤਾਲਾਂ ਵਿਚਲੇ ਰਜਿਸਟਰੇਸ਼ਨ ਕਾਊਂਟਰ ਹਸਪਤਾਲ ਖੁੱਲ੍ਹਣ ਦੇ ਨਿਯਤ ਸਮੇਂ ਤੋਂ ਅੱਧਾ ਘੰਟਾ ਪਹਿਲਾਂ ਖੁਲ੍ਹਣਗੇ ਤਾਂ ਕਿ ਪਰਚੀ ਬਣਾਉਣ ਸਮੇਂ ਮਰੀਜ਼ਾਂ ਦੀਆਂ ਕਤਾਰਾਂ ਨਾ ਲੱਗ ਸਕਣ ਅਤੇ ਮਰੀਜ਼ ਅਪਣੀ ਜਾਂਚ ਤੇ ਇਲਾਜ ਦਾ ਕੰਮ ਆਰਾਮ ਨਾਲ ਸਮੇਂ ਸਿਰ ਕਰਵਾ ਸਕਣ।

ਡਾ. ਜੈਨ ਨੇ ਦੱਸਿਆ ਕਿ ਸਰਕਾਰੀ ਹਸਪਤਾਲਾਂ ਵਿਚ ਐਮਰਜੈਂਸੀ ਸੇਵਾਵਾਂ ਪਹਿਲਾਂ ਵਾਂਗ ਹੀ 24 ਘੰਟੇ ਜਾਰੀ ਰਹਿਣਗੀਆਂ। ਉਨ੍ਹਾਂ ਸਪੱਸ਼ਟ ਕੀਤਾ ਕਿ ਸਿਵਲ ਸਰਜਨ ਦਫ਼ਤਰ ਮੋਹਾਲੀ ਅਤੇ ਹਸਪਤਾਲਾਂ ਅੰਦਰਲੇ ਦਫ਼ਤਰਾਂ ਦੇ ਕੰਮ ਦਾ ਸਮਾਂ ਪਹਿਲਾਂ ਵਾਂਗ ਹੀ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤਕ ਰਹੇਗਾ, ਜਿਸ ਵਿਚ ਕੋਈ ਵੀ ਤਬਦੀਲੀ ਨਹੀਂ ਕੀਤੀ ਗਈ ਹੈ।

ਜ਼ਿਕਰਯੋਗ ਹੈ ਕਿ ਸਰਕਾਰੀ ਹਸਪਤਾਲਾਂ ਦਾ ਗਰਮੀਆਂ ਦਾ ਸਮਾਂ (16 ਅਪ੍ਰੈਲ ਤੋਂ 15 ਅਕਤੂਬਰ) ਸਵੇਰੇ 8 ਤੋਂ ਦੁਪਹਿਰ 2 ਵਜੇ ਤਕ ਹੁੰਦਾ ਹੈ ਜਦਕਿ ਸਰਦੀਆਂ ਦਾ ਸਮਾਂ (16 ਅਕਤੂਬਰ ਤੋਂ 15 ਅਪ੍ਰੈਲ) ਸਵੇਰੇ 9 ਵਜੇ ਤੋਂ ਦੁਪਹਿਰ 3 ਵਜੇ ਤਕ ਹੁੰਦਾ ਹੈ।

ਫ਼ੋਟੋ ਕੈਪਸ਼ਨ : ਸਿਵਲ ਸਰਜਨ ਡਾ. ਸੰਗੀਤਾ ਜੈਨ ਜਾਣਕਾਰੀ ਦਿੰਦੇ ਹੋਏ।

dawn punjab
Author: dawn punjab

Leave a Comment

RELATED LATEST NEWS

Top Headlines

ਪ੍ਰਧਾਨ ਮੰਤਰੀ ਮੋਦੀ ਨੇ ਚੰਡੀਗੜ੍ਹ ਵਿੱਚ 4,700 ਕਰੋੜ ਰੁਪਏ ਤੋਂ ਵੱਧ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਚੰਡੀਗੜ੍ਹ ਵਿੱਚ 4,700 ਕਰੋੜ ਰੁਪਏ ਤੋਂ ਵੱਧ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ

Live Cricket

Rashifal