Follow us

03/07/2026 2:30 am

Search
Close this search box.
Home » News In Punjabi » ਚੰਡੀਗੜ੍ਹ » ਪੰਜਾਬ ਸਰਕਾਰ ਵੱਲੋਂ Bank PO ਅਤੇ LIC/GIC ਪ੍ਰੀਖਿਆਵਾਂ ਲਈ ਮੁਫ਼ਤ ਕੋਚਿੰਗ, 30 ਜੂਨ ਤੱਕ ਕਰ ਸਕਦੇ ਹੋ ਅਪਲਾਈ

ਪੰਜਾਬ ਸਰਕਾਰ ਵੱਲੋਂ Bank PO ਅਤੇ LIC/GIC ਪ੍ਰੀਖਿਆਵਾਂ ਲਈ ਮੁਫ਼ਤ ਕੋਚਿੰਗ, 30 ਜੂਨ ਤੱਕ ਕਰ ਸਕਦੇ ਹੋ ਅਪਲਾਈ

Punjab Government Offers Free Coaching for Bank PO and LIC/GIC Exams 2026; Applications Open Till June 30

ਪੰਜਾਬ ਸਰਕਾਰ ਵੱਲੋਂ Bank PO ਅਤੇ LIC/GIC ਪ੍ਰੀਖਿਆਵਾਂ ਲਈ ਮੁਫ਼ਤ ਕੋਚਿੰਗ, 30 ਜੂਨ ਤੱਕ ਕਰ ਸਕਦੇ ਹੋ ਅਪਲਾਈ

 

Mohali : Punjab Government ਪੰਜਾਬ ਸਰਕਾਰ ਨੇ ਅਨੁਸੂਚਿਤ ਜਾਤੀਆਂ (SC), ਹੋਰ ਪੱਛੜੀਆਂ ਸ਼੍ਰੇਣੀਆਂ (OBC) ਅਤੇ ਘੱਟ ਗਿਣਤੀ ਭਾਈਚਾਰਿਆਂ ਦੇ ਨੌਜਵਾਨਾਂ ਲਈ ਬੈਂਕਿੰਗ ਅਤੇ ਬੀਮਾ ਖੇਤਰ ਵਿੱਚ ਰੁਜ਼ਗਾਰ ਦੇ ਮੌਕੇ ਵਧਾਉਣ ਦੇ ਉਦੇਸ਼ ਨਾਲ Bank Probationary Officer (PO) ਅਤੇ LIC/GIC Assistant Administrative Officer (AAO) ਪ੍ਰੀਖਿਆਵਾਂ-2026 ਲਈ ਮੁਫ਼ਤ ਕੋਚਿੰਗ ਦੀ ਸ਼ੁਰੂਆਤ ਕੀਤੀ ਹੈ। ਇਸ ਯੋਜਨਾ ਤਹਿਤ ਯੋਗ ਉਮੀਦਵਾਰਾਂ ਨੂੰ ਮਹਿੰਗੀਆਂ ਕੋਚਿੰਗ ਫੀਸਾਂ ਤੋਂ ਬਿਨਾਂ ਉੱਚ ਪੱਧਰੀ ਤਿਆਰੀ ਦਾ ਮੌਕਾ ਮਿਲੇਗਾ।

ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮਾਮਲਿਆਂ ਬਾਰੇ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਇਸ ਉਪਰਾਲੇ ਦਾ ਮਕਸਦ ਯੋਗ ਨੌਜਵਾਨਾਂ ਨੂੰ ਗੁਣਵੱਤਾ ਭਰਪੂਰ ਕੋਚਿੰਗ, ਮਾਹਿਰਾਂ ਦੀ ਰਹਿਨੁਮਾਈ ਅਤੇ ਬਰਾਬਰ ਦੇ ਮੌਕੇ ਪ੍ਰਦਾਨ ਕਰਨਾ ਹੈ, ਤਾਂ ਜੋ ਉਹ ਬੈਂਕਿੰਗ ਅਤੇ ਬੀਮਾ ਖੇਤਰ ਵਿੱਚ ਆਪਣਾ ਸਫ਼ਲ ਕਰੀਅਰ ਬਣਾ ਸਕਣ।

ਉਨ੍ਹਾਂ ਕਿਹਾ, “ਪ੍ਰਤਿਭਾ ਨੂੰ ਕਦੇ ਵੀ ਆਰਥਿਕ ਤੰਗੀ ਕਾਰਨ ਰੁਕਣਾ ਨਹੀਂ ਚਾਹੀਦਾ। ਪੰਜਾਬ ਸਰਕਾਰ ਹਰ ਯੋਗ ਨੌਜਵਾਨ ਨੂੰ ਉਹ ਮੌਕੇ ਅਤੇ ਸਹਾਇਤਾ ਦੇਣ ਲਈ ਵਚਨਬੱਧ ਹੈ, ਜਿਸ ਨਾਲ ਉਹ ਆਪਣੇ ਸੁਪਨਿਆਂ ਨੂੰ ਸਾਕਾਰ ਕਰ ਸਕੇ।”

ਡਾ. ਬਲਜੀਤ ਕੌਰ ਨੇ ਦੱਸਿਆ ਕਿ ਕੋਚਿੰਗ ਪ੍ਰੋਗਰਾਮ ਅੰਬੇਡਕਰ ਇੰਸਟੀਚਿਊਟ ਆਫ ਕਰੀਅਰਜ਼ ਐਂਡ ਕੋਰਸਿਜ਼, ਫੇਜ਼-3ਬੀ2, ਐੱਸ.ਏ.ਐੱਸ. ਨਗਰ (ਮੋਹਾਲੀ) ਵਿਖੇ ਕਰਵਾਇਆ ਜਾਵੇਗਾ। ਪੰਜਾਬ ਦੇ ਸਥਾਈ ਨਿਵਾਸੀ SC, OBC ਅਤੇ ਘੱਟ ਗਿਣਤੀ ਭਾਈਚਾਰਿਆਂ ਨਾਲ ਸਬੰਧਤ ਗ੍ਰੈਜੂਏਟ ਉਮੀਦਵਾਰ ਅਰਜ਼ੀ ਦੇ ਸਕਦੇ ਹਨ। ਬਿਨੈਕਾਰ ਦੀ ਪਰਿਵਾਰਕ ਸਾਲਾਨਾ ਆਮਦਨ 3 ਲੱਖ ਰੁਪਏ ਤੋਂ ਵੱਧ ਨਹੀਂ ਹੋਣੀ ਚਾਹੀਦੀ।

ਚੋਣ ਲਈ 3 ਜੁਲਾਈ 2026 ਨੂੰ ਸਵੇਰੇ 11 ਤੋਂ 12 ਵਜੇ ਤੱਕ ਉਦੇਸ਼ਾਤਮਕ ਪ੍ਰੀਖਿਆ ਕਰਵਾਈ ਜਾਵੇਗੀ, ਜਿਸ ਵਿੱਚ General English, Quantitative Aptitude, Reasoning ਅਤੇ Current Affairs ਦੇ ਸਵਾਲ ਸ਼ਾਮਲ ਹੋਣਗੇ।

ਇੱਛੁਕ ਉਮੀਦਵਾਰ 30 ਜੂਨ 2026 ਤੱਕ ਲੋੜੀਂਦੇ ਦਸਤਾਵੇਜ਼ਾਂ ਸਮੇਤ ਆਪਣੀਆਂ ਅਰਜ਼ੀਆਂ ਪ੍ਰਿੰਸੀਪਲ, ਅੰਬੇਡਕਰ ਇੰਸਟੀਚਿਊਟ ਆਫ ਕਰੀਅਰਜ਼ ਐਂਡ ਕੋਰਸਿਜ਼, ਮੋਹਾਲੀ ਦੇ ਦਫ਼ਤਰ ਵਿੱਚ ਜਮ੍ਹਾਂ ਕਰਵਾ ਸਕਦੇ ਹਨ ਜਾਂ ਈ-ਮੇਲ ਰਾਹੀਂ ਭੇਜ ਸਕਦੇ ਹਨ।

Also read: ਮੋਹਾਲੀ ਨੂੰ ਸਾਫ਼-ਸੁਥਰਾ ਬਣਾਉਣ ਲਈ ਨਗਰ ਨਿਗਮ ਦੀ ਅਪੀਲ, ਘਰ ਤੋਂ ਹੀ ਕਰੋ ਕੂੜੇ ਦੀ ਛਾਂਟੀ

Punjab Youth Congress Holds Massive Mashaal March Against NEET Paper Leak

Mohali: ਫੇਜ਼-1 ਮੋਹਾਲੀ ਵਿੱਚ ਖੂਨਦਾਨ ਕੈਂਪ, ਆਭਾ ਬੰਸਲ ਨੇ ਲੋਕਾਂ ਨੂੰ ਖੂਨਦਾਨ ਲਈ ਕੀਤਾ ਪ੍ਰੇਰਿਤ

dawn punjab
Author: dawn punjab

Leave a Comment

RELATED LATEST NEWS