Follow us

03/07/2026 12:34 am

Search
Close this search box.
Home » News In Punjabi » ਚੰਡੀਗੜ੍ਹ » ਭਗਵੰਤ ਮਾਨ ਟਕਰਾਅ ਦੀ ਥਾਂ ਅਕਾਲ ਤਖ਼ਤ ਸਾਹਿਬ ਅੱਗੇ ਨਿਮਾਣੇ ਸਿੱਖ ਵਾਂਗ ਪੇਸ਼ ਹੋ ਕੇ ਭੁੱਲ ਬਖਸ਼ਾਉਣ: ਬਲਬੀਰ ਸਿੱਧੂ

ਭਗਵੰਤ ਮਾਨ ਟਕਰਾਅ ਦੀ ਥਾਂ ਅਕਾਲ ਤਖ਼ਤ ਸਾਹਿਬ ਅੱਗੇ ਨਿਮਾਣੇ ਸਿੱਖ ਵਾਂਗ ਪੇਸ਼ ਹੋ ਕੇ ਭੁੱਲ ਬਖਸ਼ਾਉਣ: ਬਲਬੀਰ ਸਿੱਧੂ

Bhagwant Mann Should Seek Forgiveness Before Akal Takht Instead of Confrontation: Balbir Sidhu

ਭਗਵੰਤ ਮਾਨ ਟਕਰਾਅ ਦੀ ਥਾਂ ਅਕਾਲ ਤਖ਼ਤ ਸਾਹਿਬ ਅੱਗੇ ਨਿਮਾਣੇ ਸਿੱਖ ਵਾਂਗ ਪੇਸ਼ ਹੋ ਕੇ ਭੁੱਲ ਬਖਸ਼ਾਉਣ: ਬਲਬੀਰ ਸਿੱਧੂ

Mohali: ਪੰਜਾਬ ਦੇ ਸਾਬਕਾ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਬਲਬੀਰ ਸਿੰਘ ਸਿੱਧੂ ਨੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਜਥੇਦਾਰ ਸਾਹਿਬਾਨ ਪ੍ਰਤੀ ਅਪਣਾਏ ਜਾ ਰਹੇ ਰਵੱਈਏ ਦੀ ਆਲੋਚਨਾ ਕਰਦਿਆਂ ਕਿਹਾ ਹੈ ਕਿ ਉਨ੍ਹਾਂ ਨੂੰ ਟਕਰਾਅ ਦੀ ਰਾਜਨੀਤੀ ਛੱਡ ਕੇ ਸਿੱਖ ਮਰਿਆਦਾ ਅਨੁਸਾਰ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਣਾ ਚਾਹੀਦਾ ਹੈ।

ਜਾਰੀ ਬਿਆਨ ਵਿੱਚ ਸਿੱਧੂ ਨੇ ਕਿਹਾ ਕਿ ਗੁਰੂ ਸਾਹਿਬਾਨ ਦੀਆਂ ਤਸਵੀਰਾਂ ਨਾਲ ਸਬੰਧਤ ਵਾਇਰਲ ਵੀਡੀਓ ਮਾਮਲੇ ਵਿੱਚ ਖੁਦ ਭਗਵੰਤ ਮਾਨ ਨੇ ਫੋਰੈਂਸਿਕ ਜਾਂਚ ਦੀ ਮੰਗ ਕੀਤੀ ਸੀ। ਉਨ੍ਹਾਂ ਦਾਅਵਾ ਕੀਤਾ ਕਿ ਜਦੋਂ ਸਰਕਾਰੀ ਲੈਬਾਂ ਦੀਆਂ ਰਿਪੋਰਟਾਂ ਸਾਹਮਣੇ ਆਈਆਂ ਤਾਂ ਮੁੱਖ ਮੰਤਰੀ ਆਪਣੇ ਪਹਿਲਾਂ ਦੇ ਬਿਆਨਾਂ ਤੋਂ ਪਿੱਛੇ ਹਟਦੇ ਨਜ਼ਰ ਆ ਰਹੇ ਹਨ।

ਸਿੱਧੂ ਨੇ ਕਿਹਾ, “ਮੁੱਖ ਮੰਤਰੀ ਨੂੰ ਸਿਆਸੀ ਬਿਆਨਬਾਜ਼ੀ ਦੀ ਬਜਾਏ ਸਿੱਖ ਪੰਥ ਦੀਆਂ ਭਾਵਨਾਵਾਂ ਦਾ ਸਤਿਕਾਰ ਕਰਨਾ ਚਾਹੀਦਾ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ ਸਿਆਸਤ ਤੋਂ ਉੱਪਰ ਹੈ ਅਤੇ ਹਰ ਸਿੱਖ ਲਈ ਇਸ ਦਾ ਸਤਿਕਾਰ ਕਰਨਾ ਲਾਜ਼ਮੀ ਹੈ।”

ਉਨ੍ਹਾਂ ਦੋਸ਼ ਲਗਾਇਆ ਕਿ ਮੁੱਖ ਮੰਤਰੀ ਦੇ ਤਾਜ਼ਾ ਬਿਆਨ ਪਹਿਲਾਂ ਦਿੱਤੇ ਗਏ ਬਿਆਨਾਂ ਨਾਲ ਮੇਲ ਨਹੀਂ ਖਾਂਦੇ ਅਤੇ ਇਸ ਨਾਲ ਲੋਕਾਂ ਵਿੱਚ ਭੰਬਲਭੂਸਾ ਪੈਦਾ ਹੋ ਰਿਹਾ ਹੈ। ਸਿੱਧੂ ਨੇ ਕਿਹਾ ਕਿ ਪੰਜਾਬ ਦੀ ਜਨਤਾ ਸੱਚਾਈ ਨੂੰ ਚੰਗੀ ਤਰ੍ਹਾਂ ਸਮਝਦੀ ਹੈ ਅਤੇ ਸਮੇਂ ਆਉਣ ’ਤੇ ਆਪਣਾ ਫੈਸਲਾ ਦੇਵੇਗੀ।

ਕਾਂਗਰਸੀ ਆਗੂ ਨੇ ਅਪੀਲ ਕੀਤੀ ਕਿ ਭਗਵੰਤ ਮਾਨ ਜਥੇਦਾਰ ਸਾਹਿਬਾਨ ਖ਼ਿਲਾਫ਼ ਬਿਆਨਬਾਜ਼ੀ ਬੰਦ ਕਰਕੇ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਣ ਅਤੇ ਸਿੱਖ ਪਰੰਪਰਾਵਾਂ ਅਨੁਸਾਰ ਆਪਣਾ ਪੱਖ ਰੱਖਣ।

Also Read: Punjab to Post Women Employees Within 40 km of Home: CM Mann

 

dawn punjab
Author: dawn punjab

Leave a Comment

RELATED LATEST NEWS