Follow us

03/10/2026 4:54 am

Search
Close this search box.
Home » News In Punjabi » ਚੰਡੀਗੜ੍ਹ » Mohali Drone Show ਮੋਹਾਲੀ ’ਚ 500 ਡਰੋਨਾਂ ਨੇ ਅਸਮਾਨ ’ਤੇ ਉਕੇਰੀ ਗੁਰੂ ਰਵਿਦਾਸ ਜੀ ਦੀ ਬਾਣੀ

Mohali Drone Show ਮੋਹਾਲੀ ’ਚ 500 ਡਰੋਨਾਂ ਨੇ ਅਸਮਾਨ ’ਤੇ ਉਕੇਰੀ ਗੁਰੂ ਰਵਿਦਾਸ ਜੀ ਦੀ ਬਾਣੀ

Mohali Drone Show ਮੋਹਾਲੀ ’ਚ 500 ਡਰੋਨਾਂ ਨੇ ਅਸਮਾਨ ’ਤੇ ਉਕੇਰੀ ਗੁਰੂ ਰਵਿਦਾਸ ਜੀ ਦੀ ਬਾਣੀ

650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਰੋਨ ਸ਼ੋਅ; ਆਧੁਨਿਕ ਤਕਨੀਕ ਰਾਹੀਂ ਨੌਜਵਾਨ ਪੀੜ੍ਹੀ ਤੱਕ ਪਹੁੰਚਾਇਆ ਗੁਰੂ ਸਾਹਿਬ ਦਾ ਸੰਦੇਸ਼

ਮੋਹਾਲੀ, ਸਤੰਬਰ 29: Mohali Drone Show ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ਕਰਵਾਏ ਜਾ ਰਹੇ ਵਿਸ਼ੇਸ਼ ਸਮਾਗਮਾਂ ਦੀ ਲੜੀ ਤਹਿਤ ਸੋਮਵਾਰ ਦੇਰ ਸ਼ਾਮ ਸੈਕਟਰ 79 ਸਥਿਤ ਦੁਸਹਿਰਾ ਗਰਾਊਂਡ ਵਿਖੇ 500 ਡਰੋਨਾਂ ਦਾ ਸ਼ਾਨਦਾਰ ਸ਼ੋਅ ਕਰਵਾਇਆ ਗਿਆ। ਰੌਸ਼ਨੀਆਂ ਨਾਲ ਜਗਮਗਾਉਂਦੇ ਡਰੋਨਾਂ ਨੇ ਰਾਤ ਦੇ ਅਸਮਾਨ ਵਿੱਚ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਨ, ਬਾਣੀ, ਵਿਚਾਰਧਾਰਾ ਅਤੇ ਫ਼ਲਸਫ਼ੇ ਨੂੰ ਦਿਲਕਸ਼ ਅੰਦਾਜ਼ ਵਿੱਚ ਪੇਸ਼ ਕੀਤਾ।

ਵੱਡੀ ਗਿਣਤੀ ਵਿੱਚ ਪਹੁੰਚੀ ਸੰਗਤ ਨੇ ਇਸ ਵਿਲੱਖਣ Mohali Drone Show ਨੂੰ ਸ਼ਰਧਾ ਅਤੇ ਉਤਸ਼ਾਹ ਨਾਲ ਦੇਖਿਆ। ਆਧੁਨਿਕ ਡਿਜੀਟਲ ਤਕਨੀਕ ਰਾਹੀਂ ਗੁਰੂ ਸਾਹਿਬ ਦੀ ਬਾਣੀ ਅਤੇ ਸਿੱਖਿਆਵਾਂ ਨੂੰ ਨੌਜਵਾਨ ਪੀੜ੍ਹੀ ਤੱਕ ਪ੍ਰਭਾਵਸ਼ਾਲੀ ਢੰਗ ਨਾਲ ਪਹੁੰਚਾਉਣ ਦਾ ਉਪਰਾਲਾ ਕੀਤਾ ਗਿਆ।

ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਵੱਲੋਂ ਦਰਸਾਏ ਮਾਰਗ ’ਤੇ ਚੱਲਦਿਆਂ ਸਮਾਜ ਦੇ ਹਰ ਵਰਗ ਦੀ ਭਲਾਈ ਅਤੇ ਬਰਾਬਰੀ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੀ ਬਾਣੀ ਸਮੁੱਚੀ ਮਨੁੱਖਤਾ ਨੂੰ “ਬਰਾਬਰੀ, ਭਾਈਚਾਰੇ, ਮਿਹਨਤ, ਸੱਚੇ ਆਚਰਣ ਅਤੇ ਸਾਂਝੀਵਾਲਤਾ” ਦਾ ਸੰਦੇਸ਼ ਦਿੰਦੀ ਹੈ।

ਕੁਲਵੰਤ ਸਿੰਘ ਨੇ ਦੱਸਿਆ ਕਿ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲ ਭਰ ਚੱਲਣ ਵਾਲੇ ਸਮਾਗਮਾਂ ਲਈ ਪੰਜਾਬ ਸਰਕਾਰ ਨੇ 100 ਕਰੋੜ ਰੁਪਏ ਤੋਂ ਵੱਧ ਦਾ ਬਜਟ ਰੱਖਿਆ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਸਮਾਗਮਾਂ ਦਾ ਉਦੇਸ਼ ਗੁਰੂ ਸਾਹਿਬ ਦੇ ਮਹਾਨ ਵਿਚਾਰਾਂ ਅਤੇ ਮਨੁੱਖਤਾ ਦੀ ਭਲਾਈ ਦੇ ਸੰਦੇਸ਼ ਨੂੰ ਨਵੀਂ ਪੀੜ੍ਹੀ ਤੱਕ ਆਧੁਨਿਕ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਪਹੁੰਚਾਉਣਾ ਹੈ।

ਸਮਾਗਮ ਦੌਰਾਨ ਭਾਈ ਜਸਪਾਲ ਸਿੰਘ ਜੀ, ਹਜ਼ੂਰੀ ਰਾਗੀ ਗੁਰਦੁਆਰਾ ਅੰਬ ਸਾਹਿਬ, ਦੇ ਰਾਗੀ ਜੱਥੇ ਨੇ ਰਸਭਿੰਨਾ ਕੀਰਤਨ ਪੇਸ਼ ਕਰਕੇ ਸੰਗਤ ਨੂੰ ਨਿਹਾਲ ਕੀਤਾ।

ਇਸ ਮੌਕੇ ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸਨ ਇੰਜ. ਪ੍ਰਭਜੋਤ ਕੌਰ, ਏਡੀਸੀ (ਜ) ਗੀਤਿਕਾ ਸਿੰਘ, ਐਸਡੀਐਮ ਦਮਨਦੀਪ ਕੌਰ, ਡੀਐਸਪੀ ਹਰਸਿਮਰਨ ਸਿੰਘ ਬੱਲ, ਸੀਨੀਅਰ ਡਿਪਟੀ ਮੇਅਰ ਰਾਜਿੰਦਰ ਪ੍ਰਸਾਦ ਸ਼ਰਮਾ, ਡਿਪਟੀ ਮੇਅਰ ਹਰਪਾਲ ਸਿੰਘ ਚੰਨਾ, ਤਹਿਸੀਲਦਾਰ ਗੁਰਪ੍ਰੀਤ ਸਿੰਘ ਢਿੱਲੋਂ, ਨਾਇਬ ਤਹਿਸੀਲਦਾਰ ਰਵਿੰਦਰ ਸਿੰਘ, ਸਬ-ਰਜਿਸਟਰਾਰ ਹਰਸ਼ ਗਰਗ ਅਤੇ ਹਰਮਨਜੋਤ ਚੀਮਾ ਸਮੇਤ ਵੱਡੀ ਗਿਣਤੀ ਵਿੱਚ ਸੰਗਤ ਹਾਜ਼ਰ ਸੀ।

——

 

 

 

Guru Ravidas Ji 650th Prakash Purab, Guru Ravidas Jayanti, Mohali Drone Show, 500 Drone Show Mohali, Guru Ravidas Bani, Guru Ravidas Philosophy, Punjab Government, Bhagwant Mann, MLA Kulwant Singh, Sector 79 Mohali, Dussehra Ground Mohali, Guru Ravidas 650th Prakash Purab, Mohali News, Punjab News, Drone Show Punjab

dawn punjab
Author: dawn punjab

Leave a Comment

RELATED LATEST NEWS