Mohali Sewerage Project: ਫੇਜ਼ 3ਬੀ1 ਵਿੱਚ 34.98 ਲੱਖ ਨਾਲ ਪਾਈਪ ਪਾਉਣ ਦਾ ਕੰਮ ਸ਼ੁਰੂ
ਦੋ ਮਹੀਨਿਆਂ ਵਿੱਚ ਕੰਮ ਮੁਕੰਮਲ ਕਰਨ ਦਾ ਟੀਚਾ; Mayor Sarbjit Singh Samana ਵੱਲੋਂ ਖ਼ਰਾਬ ਸੜਕਾਂ ਅਤੇ ਮਲਬਾ ਸੁੱਟਣ ਵਾਲਿਆਂ ਖ਼ਿਲਾਫ਼ ਕਾਰਵਾਈ ਦਾ ਭਰੋਸਾ
DP, ਮੋਹਾਲੀ, 8 ਅਕਤੂਬਰ
ਮੋਹਾਲੀ ਦੇ ਫੇਜ਼ 3ਬੀ1 ਵਿੱਚ ਲੰਮੇ ਸਮੇਂ ਤੋਂ ਚੱਲ ਰਹੀ sewerage problem ਦੇ ਹੱਲ ਲਈ ਨਗਰ ਨਿਗਮ ਨੇ 34.98 ਲੱਖ ਰੁਪਏ ਦੀ ਲਾਗਤ ਨਾਲ ਨਵੀਂ ਸੀਵਰੇਜ ਪਾਈਪ ਪਾਉਣ ਦਾ ਕੰਮ ਸ਼ੁਰੂ ਕਰ ਦਿੱਤਾ ਹੈ। ਇਸ ਪ੍ਰਾਜੈਕਟ ਤਹਿਤ 315 ਐੱਮਐੱਮ ਦੀ ਪਾਈਪ ਪਾਈ ਜਾਵੇਗੀ ਅਤੇ ਇਸ ਨੂੰ ਦੋ ਮਹੀਨਿਆਂ ਵਿੱਚ ਮੁਕੰਮਲ ਕਰਨ ਦਾ ਟੀਚਾ ਰੱਖਿਆ ਗਿਆ ਹੈ।
ਮੇਅਰ ਸਰਬਜੀਤ ਸਿੰਘ ਸਮਾਣਾ ਨੇ ਕਿਹਾ ਕਿ ਮੋਹਾਲੀ ਦੇ ਕਈ ਇਲਾਕਿਆਂ ਵਿੱਚ ਪੁਰਾਣੀਆਂ ਸੀਵਰੇਜ ਲਾਈਨਾਂ ਖ਼ਰਾਬ ਹੋਣ ਕਾਰਨ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਨਗਰ ਨਿਗਮ ਵੱਲੋਂ ਅਜਿਹੀਆਂ ਥਾਵਾਂ ਦੀ ਪਛਾਣ ਕਰਕੇ sewerage infrastructure ਨੂੰ ਸੁਧਾਰਨ ਲਈ ਕੰਮ ਕਰਵਾਇਆ ਜਾ ਰਿਹਾ ਹੈ।
ਸ਼ਹਿਰ ਵਿੱਚ ਸੜਕਾਂ ਬਣਨ ਤੋਂ ਥੋੜ੍ਹੇ ਸਮੇਂ ਬਾਅਦ ਹੀ ਟੁੱਟਣ ਦੀਆਂ ਸ਼ਿਕਾਇਤਾਂ ਬਾਰੇ ਮੇਅਰ ਨੇ ਕਿਹਾ ਕਿ ਕਈ ਥਾਵਾਂ ’ਤੇ ਸੜਕਾਂ ਇੱਕ-ਡੇਢ ਮਹੀਨੇ ਵਿੱਚ ਹੀ ਖ਼ਰਾਬ ਹੋ ਗਈਆਂ ਹਨ। ਇਨ੍ਹਾਂ ਮਾਮਲਿਆਂ ਦੀ ਜਾਂਚ ਕਰਵਾ ਕੇ ਰਿਪੋਰਟ ਤਿਆਰ ਕੀਤੀ ਜਾਵੇਗੀ ਅਤੇ ਜ਼ਿੰਮੇਵਾਰ ਲੋਕਾਂ ਦੀ ਜਵਾਬਦੇਹੀ ਤੈਅ ਕਰਨ ਲਈ ਕਾਰਵਾਈ ਕੀਤੀ ਜਾਵੇਗੀ।
Road damage ਅਤੇ ਨਿਰਮਾਣ ਕਾਰਜਾਂ ਦੌਰਾਨ ਸੜਕਾਂ ’ਤੇ ਮਲਬਾ ਸੁੱਟਣ ਦੇ ਮਾਮਲਿਆਂ ’ਤੇ ਮੇਅਰ ਨੇ ਕਿਹਾ ਕਿ ਸੀਮਿੰਟ ਪਲਾਂਟਾਂ ਅਤੇ ਕੰਕਰੀਟ ਦਾ ਕੰਮ ਕਰਨ ਵਾਲੀਆਂ ਕੰਪਨੀਆਂ ਦੀ ਨਿਗਰਾਨੀ ਲਈ ਵਿਸ਼ੇਸ਼ ਟੀਮ ਬਣਾਈ ਜਾ ਰਹੀ ਹੈ। ਮਲਬਾ ਸੁੱਟਣ ਵਾਲੀਆਂ ਥਾਵਾਂ ਦੀ ਪਛਾਣ ਕਰਕੇ ਉੱਥੇ ਨਿਗਰਾਨੀ ਕੀਤੀ ਜਾਵੇਗੀ। ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਨੂੰ ਜੁਰਮਾਨੇ ਲਾਉਣ ਅਤੇ ਲੋੜ ਪੈਣ ’ਤੇ ਵਾਹਨ ਬੰਦ ਕਰਨ ਦੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਵੀ ਅਜਿਹੀਆਂ ਘਟਨਾਵਾਂ ਦੀਆਂ ਤਸਵੀਰਾਂ ਨਗਰ ਨਿਗਮ ਨਾਲ ਸਾਂਝੀਆਂ ਕਰਨ ਦੀ ਅਪੀਲ ਕੀਤੀ।
Rainwater drainage project ਬਾਰੇ ਮੇਅਰ ਨੇ ਦੱਸਿਆ ਕਿ ਫੇਜ਼ 3ਬੀ2, ਫੇਜ਼ 7 ਅਤੇ ਸੈਕਟਰ 70 ਤੇ 71 ਸਮੇਤ ਹੋਰ ਇਲਾਕਿਆਂ ਵਿੱਚ ਬਰਸਾਤੀ ਪਾਣੀ ਦੀ ਨਿਕਾਸੀ ਦੀ ਸਮੱਸਿਆ ਹੱਲ ਕਰਨ ਲਈ ਲਗਭਗ 7 ਕਰੋੜ ਰੁਪਏ ਦਾ ਪ੍ਰਾਜੈਕਟ ਹੈ। ਉਨ੍ਹਾਂ ਕਿਹਾ ਕਿ ਇਸ ਕੰਮ ਦੀ ਪ੍ਰਗਤੀ ਦੀ ਸਮੀਖਿਆ ਕਰਕੇ ਇਸ ਨੂੰ ਜਲਦੀ ਸ਼ੁਰੂ ਕਰਵਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ।
ਫੇਜ਼ 9 ਵਿੱਚ ਸੀਵਰੇਜ ਦੀ ਸਮੱਸਿਆ ਕਾਰਨ ਮਕਾਨਾਂ ਨੂੰ ਨੁਕਸਾਨ ਪਹੁੰਚਣ ਦੇ ਮਾਮਲੇ ’ਤੇ ਮੇਅਰ ਨੇ ਕਿਹਾ ਕਿ ਪ੍ਰਭਾਵਿਤ ਪਰਿਵਾਰਾਂ ਦੀਆਂ ਸ਼ਿਕਾਇਤਾਂ ਸੁਣੀਆਂ ਗਈਆਂ ਹਨ ਅਤੇ ਸਮੱਸਿਆ ਦਾ ਹੱਲ ਕੱਢਣ ਲਈ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਨਗਰ ਨਿਗਮ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਯਤਨਸ਼ੀਲ ਹੈ।
Mohali Sewerage Project, Phase 3B1 Mohali, Sarbjit Singh Samana, Mohali Municipal Corporation, Mohali Sewerage Problem, Road Damage Mohali, Rainwater Drainage Project Mohali, Mohali Civic Issues





