Follow us

23/10/2026 7:35 am

Search
Close this search box.
Home » News In Punjabi » ਚੰਡੀਗੜ੍ਹ » ਮੋਹਾਲੀ ਦੇ ਡਰੱਗ ਹੌਟਸਪੌਟਸ ’ਤੇ 200 ਪੁਲਿਸ ਮੁਲਾਜ਼ਮਾਂ ਨੇ ਚਲਾਇਆ ਕਾਸੋ ਆਪਰੇਸ਼ਨ

ਮੋਹਾਲੀ ਦੇ ਡਰੱਗ ਹੌਟਸਪੌਟਸ ’ਤੇ 200 ਪੁਲਿਸ ਮੁਲਾਜ਼ਮਾਂ ਨੇ ਚਲਾਇਆ ਕਾਸੋ ਆਪਰੇਸ਼ਨ

ਮੋਹਾਲੀ ਦੇ ਡਰੱਗ ਹੌਟਸਪੌਟਸ ’ਤੇ 200 ਪੁਲਿਸ ਮੁਲਾਜ਼ਮਾਂ ਨੇ ਚਲਾਇਆ CASO Operation

ਪਿਛਲੇ ਦੋ ਮਹੀਨਿਆਂ ਵਿੱਚ ਨਸ਼ਾ ਤਸਕਰਾਂ ਵਿਰੁੱਧ 16 ਐੱਫਆਈਆਰ ਦਰਜ; ਨਸ਼ਾ ਛੁਡਾਊ ਕੇਂਦਰਾਂ ਵਿੱਚ ਵੀ ਕਰਵਾਇਆ ਜਾ ਰਿਹੈ ਨਸ਼ਾ ਪੀੜਤਾਂ ਦਾ ਇਲਾਜ

DP ਮੋਹਾਲੀ, 10 ਅਕਤੂਬਰ: ਪੰਜਾਬ ਸਰਕਾਰ ਦੀ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਮੋਹਾਲੀ ਜ਼ਿਲ੍ਹੇ ਦੇ ਨਸ਼ਾ ਤਸਕਰੀ ਦੇ Drug Hotspots ’ਤੇ ਪੁਲਿਸ ਵੱਲੋਂ ਵਿਸ਼ੇਸ਼ ਸਰਚ ਆਪਰੇਸ਼ਨ CASO ਚਲਾਇਆ ਗਿਆ। ਇਸ ਦੌਰਾਨ ਲਗਭਗ 200 ਪੁਲਿਸ ਮੁਲਾਜ਼ਮਾਂ ਦੀਆਂ ਟੀਮਾਂ ਨੇ ਜਗਤਪੁਰਾ ਨਜ਼ਦੀਕ ਅੰਬ ਸਾਹਿਬ ਕਲੋਨੀ ਸਮੇਤ ਹੋਰ ਸ਼ੱਕੀ ਇਲਾਕਿਆਂ ਵਿੱਚ ਤਲਾਸ਼ੀ ਮੁਹਿੰਮ ਚਲਾਈ। ਆਪਰੇਸ਼ਨ ਸ਼ਾਮ ਤੱਕ ਜਾਰੀ ਰਿਹਾ।

ਐੱਸਐੱਸਪੀ ਵਰੁਣ ਸ਼ਰਮਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਮੁੱਖ ਮੰਤਰੀ ਅਤੇ ਡੀਜੀਪੀ ਪੰਜਾਬ ਦੇ ਨਿਰਦੇਸ਼ਾਂ ’ਤੇ ਨਸ਼ਿਆਂ ਦੀ ਸਪਲਾਈ ਚੇਨ ਤੋੜਨ ਲਈ ਨਸ਼ਾ ਤਸਕਰੀ ਦੇ ਹੌਟਸਪੌਟਸ ਦੀ ਪਛਾਣ ਕਰਕੇ ਉੱਥੇ ਸਮਰਪਿਤ ਪੁਲਿਸ ਟੀਮਾਂ ਤਾਇਨਾਤ ਕੀਤੀਆਂ ਜਾ ਰਹੀਆਂ ਹਨ। ਇਨ੍ਹਾਂ ਟੀਮਾਂ ਵੱਲੋਂ ਖੁਫੀਆ ਜਾਣਕਾਰੀ ਇਕੱਠੀ ਕਰਨ ਦੇ ਨਾਲ-ਨਾਲ ਤਕਨੀਕੀ ਇਨਪੁਟਸ ਦੇ ਆਧਾਰ ’ਤੇ ਕਾਰਵਾਈ ਕੀਤੀ ਜਾ ਰਹੀ ਹੈ।

ਉਨ੍ਹਾਂ ਦੱਸਿਆ ਕਿ ਅੰਬ ਸਾਹਿਬ ਕਲੋਨੀ ਵਿੱਚ ਐੱਸਪੀ ਸਿਟੀ ਦਿਲਪ੍ਰੀਤ ਸਿੰਘ ਅਤੇ ਡੀਐੱਸਪੀ ਸਿਟੀ ਹਰਸਿਮਰਨ ਸਿੰਘ ਬੱਲ ਦੇ ਖੇਤਰ ਅਧੀਨ ਆਉਂਦੇ ਇਲਾਕਿਆਂ ਵਿੱਚ ਫੇਜ਼-11, ਸੋਹਾਣਾ ਅਤੇ ਆਈਟੀ ਸਿਟੀ ਸਮੇਤ ਸਬੰਧਤ ਥਾਣਿਆਂ ਦੀਆਂ ਟੀਮਾਂ ਨੇ ਸਰਚ ਆਪਰੇਸ਼ਨ ਵਿੱਚ ਹਿੱਸਾ ਲਿਆ। ਪੁਲਿਸ ਨੇ ਦੱਸਿਆ ਕਿ ਇਨ੍ਹਾਂ ਇਲਾਕਿਆਂ ਵਿੱਚ ਪਹਿਲਾਂ ਵੀ ਨਸ਼ਾ ਤਸਕਰੀ ਸਬੰਧੀ ਸ਼ਿਕਾਇਤਾਂ ਮਿਲਦੀਆਂ ਰਹੀਆਂ ਹਨ।

ਐੱਸਐੱਸਪੀ ਨੇ ਕਿਹਾ ਕਿ ਪਿਛਲੇ ਦੋ ਮਹੀਨਿਆਂ ਦੌਰਾਨ ਇਨ੍ਹਾਂ ਇਲਾਕਿਆਂ ਵਿੱਚ ਨਸ਼ਾ ਤਸਕਰਾਂ ਵਿਰੁੱਧ 16 ਐੱਫਆਈਆਰ ਦਰਜ ਕੀਤੀਆਂ ਗਈਆਂ ਹਨ। ਇਸ ਦੇ ਨਾਲ ਹੀ ਨਸ਼ੇ ਦੀ ਲਤ ਤੋਂ ਪੀੜਤ ਵਿਅਕਤੀਆਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਨਸ਼ਾ ਛੁਡਾਊ ਕੇਂਦਰਾਂ ਵਿੱਚ ਇਲਾਜ ਲਈ ਦਾਖ਼ਲ ਕਰਵਾਉਣ ਦੇ ਯਤਨ ਵੀ ਕੀਤੇ ਜਾ ਰਹੇ ਹਨ।

ਉਨ੍ਹਾਂ ਦੱਸਿਆ ਕਿ ਡੀਜੀਪੀ ਪੰਜਾਬ ਦੇ ਨਿਰਦੇਸ਼ਾਂ ਅਨੁਸਾਰ ਨਸ਼ਿਆਂ ਵਿਰੁੱਧ ਮੁਹਿੰਮ ਦੋ ਪੜਾਵਾਂ ਵਿੱਚ ਚਲਾਈ ਜਾਵੇਗੀ। ਪਹਿਲੇ ਪੜਾਅ ਵਿੱਚ ਇਨਫੋਰਸਮੈਂਟ ਰਾਹੀਂ ਨਸ਼ਿਆਂ ਦੀ ਸਪਲਾਈ ਚੇਨ ਤੋੜਨ ’ਤੇ ਜ਼ੋਰ ਦਿੱਤਾ ਜਾਵੇਗਾ, ਜਦਕਿ ਦੂਜੇ ਪੜਾਅ ਵਿੱਚ ਜਾਗਰੂਕਤਾ ਮੁਹਿੰਮ ਚਲਾਈ ਜਾਵੇਗੀ। ਇਸ ਲਈ ਗੈਰ-ਸਰਕਾਰੀ ਸੰਸਥਾਵਾਂ ਅਤੇ ਨਸ਼ਿਆਂ ਵਿਰੁੱਧ ਕੰਮ ਕਰ ਰਹੀਆਂ ਹੋਰ ਜਥੇਬੰਦੀਆਂ ਦਾ ਸਹਿਯੋਗ ਵੀ ਲਿਆ ਜਾਵੇਗਾ।

ਉਨ੍ਹਾਂ ਕਿਹਾ ਕਿ ਮੋਹਾਲੀ ਦੀ ਭੂਗੋਲਿਕ ਸਥਿਤੀ ਅਜਿਹੀ ਹੈ ਕਿ ਇਸ ਦੀਆਂ ਹੱਦਾਂ ਹਰਿਆਣਾ, ਹਿਮਾਚਲ ਪ੍ਰਦੇਸ਼ ਅਤੇ ਚੰਡੀਗੜ੍ਹ ਨਾਲ ਲੱਗਦੀਆਂ ਹਨ। ਇਸ ਲਈ ਨਸ਼ਿਆਂ ਦੀ ਸਪਲਾਈ ਰੋਕਣ ਵਾਸਤੇ ਜ਼ਿਲ੍ਹਾ ਪੱਧਰ ’ਤੇ ਨਾਕਾਬੰਦੀ ਦੇ ਨਾਲ-ਨਾਲ ਸ਼ਹਿਰ ਦੀਆਂ ਐਂਟਰੀ ਅਤੇ ਐਗਜ਼ਿਟ ਸੜਕਾਂ ’ਤੇ ਵੀ ਨਿਗਰਾਨੀ ਵਧਾਉਣ ਦੀ ਯੋਜਨਾ ਬਣਾਈ ਜਾ ਰਹੀ ਹੈ।

ਐੱਸਐੱਸਪੀ ਨੇ ਕਿਹਾ ਕਿ ਮੋਹਾਲੀ ਪੁਲਿਸ ਵੱਲੋਂ ਇਸ ਤਰ੍ਹਾਂ ਦੇ ਆਪਰੇਸ਼ਨ ਪਹਿਲਾਂ ਵੀ ਚਲਾਏ ਜਾਂਦੇ ਰਹੇ ਹਨ ਅਤੇ ਨਸ਼ਿਆਂ ਵਿਰੁੱਧ ਕਾਰਵਾਈ ਅੱਗੇ ਵੀ ਜਾਰੀ ਰਹੇਗੀ।

 

 

Mohali Drug Hotspots, CASO Operation, Punjab Anti-Drug Campaign, Mohali Police, SSP Varun Sharma

dawn punjab
Author: dawn punjab

Leave a Comment

RELATED LATEST NEWS