Follow us

23/10/2026 7:36 am

Search
Close this search box.
Home » News In Punjabi » ਚੰਡੀਗੜ੍ਹ » ਜਗਤਪੁਰਾ ’ਚ Free Medical Camp ਦੌਰਾਨ 550 ਤੋਂ ਵੱਧ ਮਰੀਜ਼ਾਂ ਦੀ ਜਾਂਚ, ਮੁਫ਼ਤ ਦਵਾਈਆਂ ਵੰਡੀਆਂ

ਜਗਤਪੁਰਾ ’ਚ Free Medical Camp ਦੌਰਾਨ 550 ਤੋਂ ਵੱਧ ਮਰੀਜ਼ਾਂ ਦੀ ਜਾਂਚ, ਮੁਫ਼ਤ ਦਵਾਈਆਂ ਵੰਡੀਆਂ

ਜਗਤਪੁਰਾ ’ਚ Free Medical Camp ਦੌਰਾਨ 550 ਤੋਂ ਵੱਧ ਮਰੀਜ਼ਾਂ ਦੀ ਜਾਂਚ, ਮੁਫ਼ਤ ਦਵਾਈਆਂ ਵੰਡੀਆਂ

ਮੋਹਾਲੀ, 10 ਅਕਤੂਬਰ: ਪਿੰਡ ਜਗਤਪੁਰਾ ਵਿੱਚ ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਲਗਾਏ ਗਏ ਮੁਫ਼ਤ ਮੈਡੀਕਲ ਕੈਂਪ ਦੌਰਾਨ 550 ਤੋਂ ਵੱਧ ਮਰੀਜ਼ਾਂ ਦੀ ਜਾਂਚ ਕੀਤੀ ਗਈ ਅਤੇ ਲੋੜਵੰਦਾਂ ਨੂੰ ਮੁਫ਼ਤ ਦਵਾਈਆਂ ਵੰਡੀਆਂ ਗਈਆਂ। ਕੈਂਪ ਵਿੱਚ ਜਗਤਪੁਰਾ ਸਮੇਤ ਆਲੇ-ਦੁਆਲੇ ਦੇ ਪਿੰਡਾਂ ਦੇ ਲੋਕਾਂ ਨੇ ਵੀ ਸਿਹਤ ਸੇਵਾਵਾਂ ਦਾ ਲਾਭ ਲਿਆ।

ਕੈਂਪ ਵਿੱਚ ਚਮੜੀ ਰੋਗਾਂ, ਦੰਦਾਂ ਅਤੇ ਅੱਖਾਂ ਦੇ ਮਾਹਿਰ ਡਾਕਟਰਾਂ ਨੇ ਮਰੀਜ਼ਾਂ ਦੀ ਜਾਂਚ ਕੀਤੀ। ਇਸ ਤੋਂ ਇਲਾਵਾ ਬਲੱਡ ਸ਼ੂਗਰ ਅਤੇ ਬਲੱਡ ਪ੍ਰੈਸ਼ਰ ਦੀ ਜਾਂਚ ਕਰਕੇ ਮਰੀਜ਼ਾਂ ਨੂੰ ਲੋੜ ਅਨੁਸਾਰ ਡਾਕਟਰੀ ਸਲਾਹ ਅਤੇ ਦਵਾਈਆਂ ਦਿੱਤੀਆਂ ਗਈਆਂ।

ਕੁਲਜੀਤ ਸਿੰਘ ਬੇਦੀ ਨੇ ਕਿਹਾ ਕਿ ਲੋਕਾਂ ਨੂੰ ਉਨ੍ਹਾਂ ਦੇ ਨੇੜੇ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਅਜਿਹੇ Medical Health Camps ਭਵਿੱਖ ਵਿੱਚ ਵੀ ਲਗਾਏ ਜਾਣਗੇ। ਉਨ੍ਹਾਂ ਕੈਂਪ ਦੇ ਪ੍ਰਬੰਧਾਂ ਵਿੱਚ ਸਹਿਯੋਗ ਦੇਣ ਲਈ ਜਗਤਪੁਰਾ ਦੀ ਗੁਰਦੁਆਰਾ ਪ੍ਰਬੰਧਕ ਕਮੇਟੀ, ਵੱਖ-ਵੱਖ ਪਿੰਡਾਂ ਦੇ ਪੰਚਾਂ, ਨੰਬਰਦਾਰਾਂ ਅਤੇ ਹੋਰ ਸਹਿਯੋਗੀਆਂ ਦਾ ਧੰਨਵਾਦ ਕੀਤਾ।

ਕੈਂਪ ਦੀ ਸ਼ੁਰੂਆਤ ਗੁਰੂ ਸਾਹਿਬ ਅੱਗੇ ਅਰਦਾਸ ਨਾਲ ਹੋਈ। ਇਸ ਦੌਰਾਨ ਤੇਰਾ-ਤੇਰਾ ਸੰਸਥਾ ਵੱਲੋਂ ਲੰਗਰ ਵੀ ਲਗਾਇਆ ਗਿਆ। ਕੈਂਪ ਵਿੱਚ ਗੁਰਦੇਵ ਸਿੰਘ ਚੌਹਾਨ, ਗੁਰਮੀਤ ਸਿੰਘ, ਰਾਜਾ ਕੰਵਰਜੋਤ ਸਿੰਘ ਰਾਜਾ ਮੋਹਾਲੀ, ਸਿਮਰ ਸਿੰਘ, ਅਜੈਬ ਸਿੰਘ ਬਾਕਰਪੁਰ, ਡਾ. ਤੇਹਲ ਸਿੰਘ ਜਗਤਪੁਰਾ ਅਤੇ ਵੱਖ-ਵੱਖ ਪਿੰਡਾਂ ਦੇ ਹੋਰ ਪਤਵੰਤੇ ਹਾਜ਼ਰ ਸਨ।

 

 

Jagatpura Medical Camp, Free Medical Checkup Mohali, Kuljit Singh Bedi, Free Medicines, Health Camp Punjab

 

dawn punjab
Author: dawn punjab

Leave a Comment

RELATED LATEST NEWS