Follow us

23/10/2026 6:37 am

Search
Close this search box.
Home » News In Punjabi » ਚੰਡੀਗੜ੍ਹ » ਲਾਂਡਰਾਂ ਵਿਖੇ ਮੁਫ਼ਤ ਮੈਡੀਕਲ ਕੈਂਪ ’ਚ 300 ਤੋਂ ਵੱਧ ਮਰੀਜ਼ਾਂ ਦੀ ਜਾਂਚ, ਮੁਫ਼ਤ ਦਵਾਈਆਂ ਵੀ ਵੰਡੀਆਂ : ਬੇਦੀ

ਲਾਂਡਰਾਂ ਵਿਖੇ ਮੁਫ਼ਤ ਮੈਡੀਕਲ ਕੈਂਪ ’ਚ 300 ਤੋਂ ਵੱਧ ਮਰੀਜ਼ਾਂ ਦੀ ਜਾਂਚ, ਮੁਫ਼ਤ ਦਵਾਈਆਂ ਵੀ ਵੰਡੀਆਂ : ਬੇਦੀ

ਲਾਂਡਰਾਂ ਵਿਖੇ ਮੁਫ਼ਤ ਮੈਡੀਕਲ ਕੈਂਪ ’ਚ 300 ਤੋਂ ਵੱਧ ਮਰੀਜ਼ਾਂ ਦੀ ਜਾਂਚ, ਮੁਫ਼ਤ ਦਵਾਈਆਂ ਵੀ ਵੰਡੀਆਂ

ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਲੱਗੇ ਕੈਂਪ ’ਚ ਅੱਖਾਂ, ਦੰਦਾਂ ਸਮੇਤ ਵੱਖ-ਵੱਖ ਬਿਮਾਰੀਆਂ ਦੇ ਮਾਹਿਰ ਡਾਕਟਰਾਂ ਨੇ ਦਿੱਤੀਆਂ ਸੇਵਾਵਾਂ

DP, ਮੋਹਾਲੀ : ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਉਨ੍ਹਾਂ ਦੇ ਘਰਾਂ ਦੇ ਨੇੜੇ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਕੈਂਪਾਂ ਦੀ ਲੜੀ ਤਹਿਤ ਅੱਜ ਗੁਰਦੁਆਰਾ ਸਾਹਿਬ, ਲਾਂਡਰਾਂ ਵਿਖੇ ਮੁਫ਼ਤ ਮੈਡੀਕਲ ਕੈਂਪ ਲਗਾਇਆ ਗਿਆ। ਇਸ ਕੈਂਪ ਵਿੱਚ 300 ਤੋਂ ਵੱਧ ਮਰੀਜ਼ਾਂ ਨੇ ਪਹੁੰਚ ਕੇ ਆਪਣੀ ਸਿਹਤ ਦੀ ਜਾਂਚ ਕਰਵਾਈ ਅਤੇ ਲੋੜਵੰਦ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਵੰਡੀਆਂ ਗਈਆਂ।

ਕੈਂਪ ਦੌਰਾਨ ਅੱਖਾਂ ਅਤੇ ਦੰਦਾਂ ਦੇ ਮਾਹਿਰ ਡਾਕਟਰਾਂ ਸਮੇਤ ਵੱਖ-ਵੱਖ ਬਿਮਾਰੀਆਂ ਦੇ ਮਾਹਿਰ ਡਾਕਟਰਾਂ ਦੀਆਂ ਟੀਮਾਂ ਨੇ ਮਰੀਜ਼ਾਂ ਦੀ ਜਾਂਚ ਕੀਤੀ। ਇਸ ਤੋਂ ਇਲਾਵਾ ਮਰੀਜ਼ਾਂ ਦੇ ਬਲੱਡ ਸ਼ੂਗਰ ਅਤੇ ਬਲੱਡ ਪ੍ਰੈਸ਼ਰ ਦੀ ਵੀ ਜਾਂਚ ਕੀਤੀ ਗਈ। ਕੈਂਪ ਵਿੱਚ ਲੋਕਾਂ ਦੀ ਵੱਡੀ ਸ਼ਮੂਲੀਅਤ ਨੇ ਇਸ ਉਪਰਾਲੇ ਦੀ ਮਹੱਤਤਾ ਨੂੰ ਦਰਸਾਇਆ।

ਇਹ ਕੈਂਪ ਮੋਹਾਲੀ ਫਰਸਟ ਫਾਊਂਡੇਸ਼ਨ ਤੇਰਾ-ਤੇਰਾ ਅਤੇ ਹੈਡਨ ਕਲੀਨਿਕਸ ਦੇ ਸਹਿਯੋਗ ਨਾਲ ਲਗਾਇਆ ਗਿਆ। ਇਸ ਦਾ ਮੁੱਖ ਮਕਸਦ ਲੋਕਾਂ ਨੂੰ ਸਮੇਂ ਸਿਰ ਸਿਹਤ ਜਾਂਚ ਦੀ ਸਹੂਲਤ ਦੇਣਾ ਅਤੇ ਲੋੜਵੰਦਾਂ ਨੂੰ ਮੁਫ਼ਤ ਇਲਾਜ ਸਬੰਧੀ ਸਹਾਇਤਾ ਮੁਹੱਈਆ ਕਰਵਾਉਣਾ ਹੈ।

ਇਸ ਮੌਕੇ ਕੁਲਜੀਤ ਸਿੰਘ ਬੇਦੀ ਨੇ ਕਿਹਾ ਕਿ ਲੋਕਾਂ ਦੀ ਸਿਹਤ ਸਭ ਤੋਂ ਵੱਡੀ ਤਰਜੀਹ ਹੈ। ਇਸੇ ਸੋਚ ਤਹਿਤ ਹਲਕੇ ਦੇ ਵੱਖ-ਵੱਖ ਪਿੰਡਾਂ ਅਤੇ ਇਲਾਕਿਆਂ ਵਿੱਚ ਲਗਾਤਾਰ ਮੁਫ਼ਤ ਮੈਡੀਕਲ ਕੈਂਪ ਲਗਾਏ ਜਾ ਰਹੇ ਹਨ। ਇਨ੍ਹਾਂ ਕੈਂਪਾਂ ਨੂੰ ਲੋਕਾਂ ਵੱਲੋਂ ਮਿਲ ਰਹੇ ਭਰਵੇਂ ਹੁੰਗਾਰੇ ਅਤੇ ਉਨ੍ਹਾਂ ਦੇ ਸੁਝਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਇਹ ਲੜੀ ਅੱਗੇ ਵੀ ਜਾਰੀ ਰੱਖੀ ਜਾਵੇਗੀ, ਤਾਂ ਜੋ ਵੱਧ ਤੋਂ ਵੱਧ ਲੋਕਾਂ ਨੂੰ ਸਿਹਤ ਸਹੂਲਤਾਂ ਦਾ ਲਾਭ ਮਿਲ ਸਕੇ।

ਉਨ੍ਹਾਂ ਕੈਂਪ ਦੇ ਸਫ਼ਲ ਆਯੋਜਨ ਲਈ ਸਹਿਯੋਗ ਦੇਣ ਵਾਲੀ ਗੁਰਦੁਆਰਾ ਪ੍ਰਬੰਧਕ ਕਮੇਟੀ, ਪਿੰਡ ਦੇ ਮੋਹਤਬਰਾਂ ਅਤੇ ਸਮੂਹ ਸਹਿਯੋਗੀਆਂ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਸਾਰਿਆਂ ਦੇ ਸਾਂਝੇ ਸਹਿਯੋਗ ਨਾਲ ਹੀ ਅਜਿਹੇ ਲੋਕ-ਭਲਾਈ ਦੇ ਕਾਰਜ ਸਫ਼ਲ ਹੋ ਸਕਦੇ ਹਨ।

ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਜੀਐਸ ਰਿਆੜ, ਗੁਰਦੇਵ ਸਿੰਘ ਚੌਹਾਨ, ਰਾਜਾ ਕੰਵਰਜੋਤ ਸਿੰਘ ਰਾਜਾ ਮੋਹਾਲੀ, ਲਖਬੀਰ ਸਿੰਘ ਕਾਲਾ, ਅਜੈਬ ਸਿੰਘ ਬਾਕਰਪੁਰ, ਮੋਹਾਲੀ ਅਤੇ ਚੱਪੜਚਿੜੀ ਦੇ ਸਾਬਕਾ ਸਰਪੰਚ ਸਾਹਿਬਾਨ ਸਮੇਤ ਨੇੜਲੇ ਪਿੰਡਾਂ ਤੋਂ ਆਏ ਹੋਰ ਪਤਵੰਤੇ ਅਤੇ ਇਲਾਕਾ ਨਿਵਾਸੀ ਵੀ ਮੌਜੂਦ ਸਨ।

dawn punjab
Author: dawn punjab

Leave a Comment

RELATED LATEST NEWS