ਦਿੱਲੀ : ਤਮਾਲਨਾਡੂ ਵਿਖ਼ੇ ਪਟਾਕੇ ਬਣਾਉਣ ਵਾਲੀ ਫੈਕਟਰੀ ‘ਚ ਵੱਡਾ ਹਾਦਸਾ ਹੋਇਆ ਹੈ। ਜਿਸ ਕਾਰਨ ਨਾਲ ਲੱਗਦੀ ਪਟਾਕਿਆਂ ਦੀਆਂ ਫੈਕਟਰੀਆਂ ਵਿੱਚ ਧਮਾਕਿਆਂ ਹੋਏ ਅਤੇ 13 ਲੋਕਾਂ ਦੀ ਮੌਤ ਹੋ ਗਈ ਅਤੇ ਕਈ ਜ਼ਖਮੀ ਹੋ ਗਏ।
ਇਹ ਹਾਦਸਾ ਵਿਰੁਧੁਨਗਰ ਜ਼ਿਲ੍ਹੇ ਵਿੱਚ ਵਾਪਰਿਆ। ਪੁਲਸ ਨੇ ਦੱਸਿਆ ਕਿ ਮੰਗਲਵਾਰ ਨੂੰ ਤਾਮਿਲਨਾਡੂ ਦੇ ਵਿਰੂਧੁਨਗਰ ‘ਚ ਪਟਾਕਿਆਂ ਦੀਆਂ ਫੈਕਟਰੀਆਂ ‘ਚ ਹੋਏ ਦੋ ਵੱਖ-ਵੱਖ ਧਮਾਕੇ
ਪੁਲਿਸ ਅਨੁਸਾਰ ਜਾਨ ਗੁਆਉਣ ਵਾਲੇ ਲੋਕ ਦੀਵਾਲੀ ਕਾਰਨ ਓਵਰਟਾਈਮ ਕੰਮ ਕਰ ਰਹੇ ਸਨ।
ਧਮਾਕੇ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ
ਮੌਕੇ ‘ਤੇ ਬਚਾਅ ਕਾਰਜ ਜਾਰੀ ਹੈ ਅਤੇ ਮਰਨ ਵਾਲਿਆਂ ਦੀ ਗਿਣਤੀ ਵਧਣ ਦਾ ਖਦਸ਼ਾ ਹੈ। ਖ਼ਬਰ ਲਿਖੇ ਜਾਣ ਤੱਕ ਧਮਾਕੇ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ।
ਧਮਾਕੇ ਤੋਂ ਤੁਰੰਤ ਬਾਅਦ ਪੁਲਿਸ ਅਤੇ ਫਾਇਰ ਵਿਭਾਗ ਦੇ ਅਧਿਕਾਰੀ ਪਹੁੰਚੇ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤਾ।