ਓਟਾਵਾ :
ਭਾਰਤ ਸਰਕਾਰ ਨੇ ਇੱਕ ਵਾਰ ਫਿਰ ਕੈਨੇਡੀਅਨਾਂ ਲਈ ਵੀਜ਼ਾ ਸੇਵਾ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ। ਓਟਾਵਾ ਵਿੱਚ ਭਾਰਤੀ ਹਾਈ ਕਮਿਸ਼ਨ ਨੇ ਬੁੱਧਵਾਰ ਨੂੰ ਕਿਹਾ ਕਿ ਭਾਰਤ 26 ਅਕਤੂਬਰ ਤੋਂ ਕੈਨੇਡਾ ਵਿੱਚ ਅੰਸ਼ਕ ਤੌਰ ‘ਤੇ ਵੀਜ਼ਾ ਸੇਵਾ ਸ਼ੁਰੂ ਕਰੇਗਾ।
ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਵਿੱਚ ਸਿਰਫ਼ ਚਾਰ ਸ਼੍ਰੇਣੀਆਂ – ਐਂਟਰੀ, ਵਪਾਰ, ਮੈਡੀਕਲ ਅਤੇ ਕਾਨਫਰੰਸ – ਵੀਜ਼ਾ ਲਈ ਅਪਲਾਈ ਕੀਤਾ ਜਾ ਸਕੇਗਾ।ਜਿਕਰਯੋਗ ਹੈ ਕਿ ਖਾਲਿਸਤਾਨੀ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਨੂੰ ਲੈ ਕੇ ਭਾਰਤ ਅਤੇ ਕੈਨੇਡਾ ਵਿਚਾਲੇ ਵਧੇ ਤਣਾਅ ਤੋਂ ਬਾਅਦ ਭਾਰਤ ਨੇ 21 ਸਤੰਬਰ ਨੂੰ ਵੀਜ਼ਾ ਸੇਵਾ ਮੁਅੱਤਲ ਕਰ ਦਿੱਤੀ ਸੀ।
ਭਾਰਤੀ ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਿੰਦਮ ਬਾਗਚੀ ਨੇ 21 ਸਤੰਬਰ ਨੂੰ ਕਿਹਾ ਸੀ ਕਿ ਕੈਨੇਡਾ ਵਿੱਚ ਸਾਡੀ ਡਿਪਲੋਮੈਟਿਕ ਯੂਨਿਟ ਨੂੰ ਧਮਕੀਆਂ ਮਿਲ ਰਹੀਆਂ ਹਨ। ਉਹ ਆਪਣਾ ਕੰਮ ਕਰਨ ਦੇ ਯੋਗ ਨਹੀਂ ਹਨ। ਇਹੀ ਕਾਰਨ ਹੈ ਕਿ ਵੀਜ਼ਾ ਸੇਵਾਵਾਂ ਮੁਅੱਤਲ ਕਰ ਦਿੱਤੀਆਂ ਗਈਆਂ ਹਨ।
ਉਨ੍ਹਾਂ ਕਿਹਾ ਸੀ ਕਿ ਕੈਨੇਡਾ ਅੱਤਵਾਦੀਆਂ ਨੂੰ ਰਹਿਣ ਅਤੇ ਉਨ੍ਹਾਂ ਦੀਆਂ ਯੋਜਨਾਵਾਂ ਨੂੰ ਅੰਜਾਮ ਦੇਣ ਲਈ ਜਗ੍ਹਾ ਦੇ ਰਿਹਾ ਹੈ।