Follow us

05/01/2025 5:39 am

Search
Close this search box.
Home » News In Punjabi » ਚੰਡੀਗੜ੍ਹ » ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਕੀਤਾ ਪਿੰਡ ਨੰਡਿਆਲੀ ਵਿੱਚ 5 ਲੱਖ ਰੁਪਏ ਦੀ ਲਾਗਤ ਨਾਲ ਸਥਾਪਿਤ ਓਪਨ ਏਅਰ ਜਿੰਮ ਦਾ ਉਦਘਾਟਨ

ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਕੀਤਾ ਪਿੰਡ ਨੰਡਿਆਲੀ ਵਿੱਚ 5 ਲੱਖ ਰੁਪਏ ਦੀ ਲਾਗਤ ਨਾਲ ਸਥਾਪਿਤ ਓਪਨ ਏਅਰ ਜਿੰਮ ਦਾ ਉਦਘਾਟਨ 

ਮੋਹਾਲੀ: ਸ਼੍ਰੀ ਆਨੰਦਪੁਰ ਸਾਹਿਬ ਦੇ ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਨੇ ਅੱਜ ਆਪਣੇ ਸੰਸਦੀ ਕੋਟੇ ਵਿੱਚੋਂ 5 ਲੱਖ ਰੁਪਏ ਦੀ ਗ੍ਰਾਂਟ ਨਾਲ ਪਿੰਡ ਨੰਡਿਆਲੀ ਵਿੱਚ ਸਥਾਪਿਤ ਓਪਨ ਏਅਰ ਜਿੰਮ ਦਾ ਉਦਘਾਟਨ ਕੀਤਾ, ਜਿਹੜਾ ਪਿੰਡ ਦੇ ਹਰ ਉਮਰ ਵਰਗ ਦੇ ਲੋਕਾਂ ਦੀ ਆਪਣੀ ਸਿਹਤ ਦਾ ਖਿਆਲ ਰੱਖਣ ਵਿੱਚ ਮਦਦ ਕਰੇਗਾ।

ਇਸ ਮੌਕੇ ਸੰਬੋਧਨ ਕਰਦਿਆਂ, ਸੰਸਦ ਮੈਂਬਰ ਤਿਵਾੜੀ ਨੇ ਕਿਹਾ ਕਿ ਸੰਸਦੀ ਹਲਕੇ ਦੇ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਉਨ੍ਹਾਂ ਵੱਲੋਂ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇੱਕ ਸਿਹਤਮੰਦ ਵਿਅਕਤੀ ਹੀ ਆਪਣੇ ਪਰਿਵਾਰ, ਸਮਾਜ ਅਤੇ ਦੇਸ਼ ਪ੍ਰਤੀ ਆਪਣੀਆਂ ਜ਼ਿੰਮੇਵਾਰੀਆਂ ਨੂੰ ਸਹੀ ਢੰਗ ਨਾਲ ਨਿਭਾ ਸਕਦਾ ਹੈ।  ਇਸ ਤੋਂ ਇਲਾਵਾ, ਇਹ ਓਪਨ ਏਅਰ ਜਿੰਮ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਵਿੱਚ ਵੀ ਅਹਿਮ ਭੂਮਿਕਾ ਨਿਭਾਏਗਾ।

ਇਸ ਦੌਰਾਨ ਉਨ੍ਹਾਂ ਨਸ਼ਿਆਂ ਦੀ ਗੰਭੀਰ ਸਮੱਸਿਆ ਨੂੰ ਲੈ ਕੇ ਵੀ ਸਰਕਾਰ ‘ਤੇ ਵਰ੍ਹਦਿਆਂ ਕਿਹਾ ਕਿ ਕੰਮ ਜ਼ਮੀਨੀ ਪੱਧਰ ‘ਤੇ ਹੋਣੇ ਚਾਹੀਦੇ ਹਨ, ਨਾ ਕਿ ਸਿਰਫ਼ ਦਾਅਵੇ ਹੀ ਕੀਤੇ ਜਾਣ |  ਉਨ੍ਹਾਂ ਕਿਹਾ ਕਿ ਇਲਾਕੇ ਵਿੱਚ ਸਭ ਤੋਂ ਵੱਧ ਵਿਕਾਸ ਕਾਰਜ ਪਿਛਲੀ ਕਾਂਗਰਸ ਸਰਕਾਰ ਸਮੇਂ ਹੋਏ ਹਨ।

ਜਿਥੇ ਹੋਰਨਾਂ ਤੋਂ ਇਲਾਵਾ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਮੋਹਣ ਸਿੰਘ ਬਠਲਾਣਾ, ਸੀਨੀਅਰ ਕਾਂਗਰਸੀ ਆਗੂ ਮਨਜੋਤ ਸਿੰਘ, ਸਰਪੰਚ ਗੁਰਵਿੰਦਰ ਸਿੰਘ ਮੰਡੇਰ, ਜਗਤਾਰ ਸਿੰਘ, ਬਲਵਿੰਦਰ ਸਿੰਘ, ਮਨਜੀਤ ਸਿੰਘ, ਚਰਨਜੀਤ ਸਿੰਘ, ਰਜਿੰਦਰ ਸਿੰਘ, ਰਮਨਦੀਪ ਸਿੰਘ ਆਦਿ ਹਾਜ਼ਰ ਸਨ।

dawn punjab
Author: dawn punjab

Leave a Comment

RELATED LATEST NEWS

Top Headlines

PSPCL ਨੂੰ ਵਿੱਤੀ ਸਾਲ 2022-23 ਦੌਰਾਨ 60.51 ਮੈਗਾਵਾਟ ਰੂਫਟਾਪ ਸੋਲਰ ਊਰਜਾ ਵਾਧੇ ਲਈ ਮਿਲਿਆ 11.39 ਕਰੋੜ ਰੁਪਏ ਦਾ ਪੁਰਸਕਾਰ: ਹਰਭਜਨ ਸਿੰਘ ਈ.ਟੀ.ਓ

ਪੰਜਾਬ ਵਿੱਚ ਹੁਣ ਤੱਕ ਰੂਫਟਾਪ ਸੋਲਰ ਦੀ ਕੁੱਲ ਸਥਾਪਿਤ ਸਮਰੱਥਾ 430 ਮੈਗਾਵਾਟ ਚੰਡੀਗੜ੍ਹ: ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ

Live Cricket

Rashifal