Follow us

19/04/2025 6:48 pm

Search
Close this search box.
Home » News In Punjabi » ਚੰਡੀਗੜ੍ਹ » ਡੇਂਗੂ ਹੋਣ ’ਤੇ ਤਰਲ ਪਦਾਰਥਾਂ ਦਾ ਵੱਧ ਤੋਂ ਵੱਧ ਸੇਵਨ ਕੀਤਾ ਜਾਵੇ : ਸਿਵਲ ਸਰਜਨ

ਡੇਂਗੂ ਹੋਣ ’ਤੇ ਤਰਲ ਪਦਾਰਥਾਂ ਦਾ ਵੱਧ ਤੋਂ ਵੱਧ ਸੇਵਨ ਕੀਤਾ ਜਾਵੇ : ਸਿਵਲ ਸਰਜਨ

ਬੱਕਰੀ ਦਾ ਦੁੱਧ, ਕੀਵੀ ਫਲ ਜਾਂ ਨਾਰੀਅਲ ਦਾ ਪਾਣੀ ਵਿਸ਼ੇਸ਼ ਤੌਰ ’ਤੇ ਪਲੇਟਲੈੱਟਸ ਨਹੀਂ ਵਧਾਉਂਦੇ

ਘਰ ਅਤੇ ਆਲੇ-ਦੁਆਲੇ ਕਿਤੇ ਵੀ ਪਾਣੀ ਜਮ੍ਹਾਂ ਨਾ ਹੋਣ ਦੇਣ ਦੀ ਅਪੀਲ

ਐਸ.ਏ.ਐਸ.ਨਗਰ :

ਜ਼ਿਲ੍ਹਾ ਸਿਹਤ ਵਿਭਾਗ ਨੇ ਲੋਕਾਂ ਨੂੰ ਡੇਂਗੂ ਬੁਖ਼ਾਰ ਤੋਂ ਬਚਾਅ ਲਈ ਇਕ ਵਾਰ ਫਿਰ ਅਪੀਲ ਕੀਤੀ ਹੈ। ਸਿਵਲ ਸਰਜਨ ਡਾ. ਮਹੇਸ਼ ਕੁਮਾਰ ਆਹੂਜਾ ਅਤੇ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਸੁਭਾਸ਼ ਕੁਮਾਰ ਨੇ ਆਖਿਆ ਕਿ ਭਾਵੇਂ ਮੌਸਮ ਠੰਢਾ ਹੋ ਗਿਆ ਹੈ ਪਰ ਡੇਂਗੂ ਬੁਖ਼ਾਰ ਲਈ ਜ਼ਿੰਮੇਵਾਰ ਮੱਛਰ ਤੋਂ ਬਚਣ ਲਈ ਹਾਲੇ ਵੀ ਅਗਲੇ 15 ਦਿਨ ਚੌਕਸ ਰਹਿਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਘਰਾਂ ਵਿਚ ਮੱਛਰ ਰੋਕਥਾਮ ਦੇ ਉਪਾਅ ਕੀਤੇ ਜਾਣ ਅਤੇ ਪੂਰਾ ਸਰੀਰ ਢਕਣ ਵਾਲੇ ਕੱਪੜੇ ਪਾਏ ਜਾਣ। ਉਨ੍ਹਾਂ ਇਹ ਵੀ ਕਿਹਾ ਕਿ ਜੇ ਕਿਸੇ ਕਾਰਨ ਡੇਂਗੂ ਬੁਖ਼ਾਰ ਹੋ ਜਾਂਦਾ ਹੈ ਤਾਂ ਘਬਰਾਉਣ ਦੀ ਲੋੜ ਨਹੀਂ। ਮਰੀਜ਼ ਨੂੰ ਨੇੜਲੀ ਸਰਕਾਰੀ ਸਿਹਤ ਸੰਸਥਾ ਵਿਚ ਲਿਆਂਦਾ ਜਾਵੇ ਜਿਥੇ ਡੇਂਗੂ ਦਾ ਟੈਸਟ ਅਤੇ ਇਲਾਜ ਬਿਲਕੁਲ ਮੁਫ਼ਤ ਹੈ।

ਸਿਹਤ ਅਧਿਕਾਰੀਆਂ ਨੇ ਦਸਿਆ ਕਿ ਆਮ ਤੌਰ ’ਤੇ ਹਰ ਕਿਸਮ ਦੇ ਬੁਖ਼ਾਰ ਦੌਰਾਨ ਸਰੀਰ ਵਿਚਲੇ ਬਲੱਡ ਪਲੇਟਲੈੱਟਸ ਘੱਟ ਜਾਂਦੇ ਹਨ। ਬੱਕਰੀ ਦਾ ਦੁੱਧ, ਕੀਵੀ ਫਲ ਜਾਂ ਨਾਰੀਅਲ ਦਾ ਪਾਣੀ ਵਿਸ਼ੇਸ਼ ਤੌਰ ’ਤੇ ਪਲੇਟਲੈੱਟਸ ਵਧਾਉਣ ਵਿਚ ਸਹਾਈ ਨਹੀਂ ਹੁੰਦੇ। ਮਰੀਜ਼ ਕਿਸੇ ਵੀ ਤਰ੍ਹਾਂ ਦੇ ਤਰਲ ਪਦਾਰਥਾਂ ਜਿਵੇਂ ਪਾਣੀ, ਜੂਸ, ਨਿੰਬੂ ਪਾਣੀ, ਨਾਰੀਅਲ ਪਾਣੀ ਆਦਿ ਦਾ ਵੱਧ ਤੋਂ ਵੱਧ ਸੇਵਨ ਕਰੇ ਅਤੇ ਆਰਾਮ ਕਰੇ। ਰੋਜ਼ਾਨਾ ਘੱਟੋ-ਘੱਟ ਦੋ ਲੀਟਰ ਪਾਣੀ ਦਾ ਸੇਵਨ ਕੀਤਾ ਜਾਵੇ ਜੋ ਆਮ ਤੰਦਰੁਸਤ ਵਿਅਕਤੀ ਲਈ ਵੀ ਫ਼ਾਇੰਦੇਮੰਦ ਹੁੰਦਾ ਹੈ। ਤਰਲ ਪਦਾਰਥ ਜਿਥੇ ਸਰੀਰ ਵਿਚ ਪਾਣੀ ਦੀ ਕਮੀ ਨਹੀਂ ਹੋਣ ਦਿੰਦੇ, ਉਥੇ ਸਰੀਰ ਨੂੰ ਜ਼ਰੂਰੀ ਪੋਸ਼ਣ ਵੀ ਦਿੰਦੇ ਹਨ।

ਸਿਹਤ ਅਧਿਕਾਰੀਆਂ ਨੇ ਕਿਹਾ ਕਿ ਜ਼ਿਲ੍ਹਾ ਸਿਹਤ ਵਿਭਾਗ ਦੀਆਂ ਟੀਮਾਂ ਲੋਕਾਂ ਨੂੰ ਇਸ ਬੀਮਾਰੀ ਤੋਂ ਬਚਾਉਣ ਅਤੇ ਇਸ ਦੇ ਫੈਲਾਅ ਨੂੰ ਰੋਕਣ ਲਈ ਪੂਰੀ ਤਰ੍ਹਾਂ ਡਟੀਆਂ ਹੋਈਆਂ ਹਨ। ਇਹ ਟੀਮਾਂ ਘਰ-ਘਰ ਜਾ ਕੇ ਸਰਵੇ ਕਰਨ ਦਾ ਕੰਮ ਜਨਵਰੀ ਮਹੀਨੇ ਤੋਂ ਲਗਾਤਾਰ ਕਰ ਰਹੀਆਂ ਹਨ ਅਤੇ ਲੋਕਾਂ ਨੂੰ ਖ਼ੁਦ ਸਾਵਧਾਨੀਆਂ ਵਰਤ ਕੇ ਸਿਹਤ ਵਿਭਾਗ ਦਾ ਸਹਿਯੋਗ ਕਰਨਾ ਚਾਹੀਦਾ ਹੈ। ਜਾਣਕਾਰੀ ਲਈ ਸਿਹਤ ਵਿਭਾਗ ਦੇ ਹੈਲਪਲਾਈਨ ਨੰਬਰ 104 ’ਤੇ ਸੰਪਰਕ ਕੀਤਾ ਜਾ ਸਕਦਾ ਹੈ।

ਡੇਂਗੂ ਇਕ ਬੁਖ਼ਾਰ ਹੈ ਜੋ ਏਡੀਜ਼ ਅਜਿਪਟੀ ਨਾਮ ਦੇ ਮੱਛਰ ਦੇ ਕੱਟਣ ਨਾਲ ਹੁੰਦਾ ਹੈ। ਡੇਂਗੂ ਦੇ ਆਮ ਲੱਛਣਾਂ ਵਿਚ ਤੇਜ਼ ਸਿਰਦਰਦ ਅਤੇ ਤੇਜ਼ ਬੁਖ਼ਾਰ, ਮਾਸਪੇਸ਼ੀਆਂ ਅਤੇ ਜੋੜਾਂ ਵਿਚ ਦਰਦ, ਅੱਖ ਦੇ ਪਿਛਲੇ ਹਿੱਸੇ ਵਿਚ ਦਰਦ, ਹਾਲਤ ਖ਼ਰਾਬ ਹੋਣ ’ਤੇ ਨੱਕ, ਮੂੰਹ ਅਤੇ ਮਸੂੜਿਆਂ ਵਿਚੋਂ ਖ਼ੂਨ ਵਗਣਾ, ਜੀਅ ਕੱਚਾ ਹੋਣਾ ਅਤੇ ਉਲਟੀਆਂ ਆਉਣਾ ਆਦਿ ਸ਼ਾਮਲ ਹਨ। ਡੇਂਗੂ ਫੈਲਾਉਣ ਵਾਲੇ ਮੱਛਰ ਖੜੇ ਸਾਫ਼ ਪਾਣੀ ਵਿਚ ਪਲਦੇ ਹਨ ਜਿਵੇਂ ਕੂਲਰਾਂ, ਪਾਣੀ ਦੀਆਂ ਟੈਕੀਆਂ, ਫੁੱਲਾਂ ਦੇ ਗਮਲਿਆਂ, ਫ਼ਰਿੱਜਾਂ ਪਿੱਛੇ ਲੱਗੀ ਟਰੇਅ, ਟੁੱਟੇ-ਭੱਜੇ/ਸੁੱਟੇ ਭਾਂਡਿਆਂ ਅਤੇ ਖ਼ਾਲੀ ਪਏ ਟਾਇਰਾਂ ਅਤੇ ਪਾਣੀ ਵਾਲੇ ਢੋਲਾਂ ਆਦਿ ਵਿਚ। ਇਨ੍ਹਾਂ ਵਿਚ ਪਾਣੀ ਨਾ ਖੜਾ ਹੋਣ ਦਿਤਾ ਜਾਵੇ।

ਕੈਪਸ਼ਨ : ਡੇਂਗੂ ਤੋਂ ਬਚਾਅ ਸਬੰਧੀ ਜਾਂਚ ਕਰਦੇ ਹੋਏ ਅਤੇ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ।

dawn punjab
Author: dawn punjab

Leave a Comment

RELATED LATEST NEWS

Top Headlines

Live Cricket

Rashifal