ਚੰਡੀਗੜ੍ਹ: ਜਗਤਾਰ ਸਿੰਘ ਤਾਰਾ ਨੂੰ ਹਾਈਕੋਰਟ ਤੋਂ ਮਿਲੀ ਪੈਰੋਲ, ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ (Beant Singh Assassination) ਦੇ ਦੋਸ਼ੀ ਜਗਤਾਰ ਸਿੰਘ ਤਾਰਾ (Jagtar Singh Tara) ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ (Punjab and Haryana High Court) ਨੇ ਦੋ ਘੰਟੇ ਦੀ ਪੈਰੋਲ ਦਿੱਤੀ ਹੈ।
ਦਰਅਸਲ ਤਾਰਾ ਦੀ ਭਤੀਜੀ ਦਾ ਵਿਆਹ 3 ਦਸੰਬਰ ਨੂੰ ਹੈ। ਅਪ੍ਰੈਲ ‘ਚ ਉਸਦੇ ਭਰਾ ਦੀ ਮੌਤ ਹੋਈ ਸੀ, ਇਸ ਲਈ ਤਾਰਾ ਨੇ ਆਪਣੀ ਭਤੀਜੀ ਦੇ ਵਿਆਹ ‘ਚ ਸ਼ਾਮਲ ਹੋਣ ਲਈ ਪੈਰੋਲ ਮੰਗੀ ਸੀ।
ਹਾਈ ਕੋਰਟ ਨੇ ਤਾਰਾ ਨੂੰ 3 ਦਸੰਬਰ ਨੂੰ ਸਵੇਰੇ 11 ਵਜੇ ਤੋਂ ਦੁਪਹਿਰ 1 ਵਜੇ ਤਕ ਦੋ ਘੰਟੇ ਲਈ ਪੁਲਿਸ ਹਿਰਾਸਤ ‘ਚ ਆਪਣੀ ਭਤੀਜੀ ਦੇ ਵਿਆਹ ‘ਚ ਸ਼ਾਮਲ ਹੋਣ ਦੀ ਇਜਾਜ਼ਤ ਦਿੱਤੀ ਹੈ।
ਹਾਲਾਂਕਿ ਤਾਰਾ ਨੇ ਸਵੇਰੇ 10 ਵਜੇ ਤੋਂ ਦੁਪਹਿਰ 3 ਵਜੇ ਤਕ ਪੈਰੋਲ ਦੇਣ ਦੀ ਮੰਗ ਕੀਤੀ ਸੀ।