Follow us

24/11/2024 4:57 pm

Search
Close this search box.
Home » News In Punjabi » ਚੰਡੀਗੜ੍ਹ » <a href="https://dawnpunjab.com/laljit-singh-bhullar-freed-from-illegal-encroachment-in-derabassi-block/" title="ਲਾਲਜੀਤ ਸਿੰਘ ਭੁੱਲਰ ਨੇ ਡੇਰਾਬੱਸੀ ਬਲਾਕ ਵਿੱਚ ਨਾਜਾਇਜ਼ ਕਬਜ਼ੇ ਛੁਡਾਏ”>ਲਾਲਜੀਤ ਸਿੰਘ ਭੁੱਲਰ ਨੇ ਡੇਰਾਬੱਸੀ ਬਲਾਕ ਵਿੱਚ ਨਾਜਾਇਜ਼ ਕਬਜ਼ੇ ਛੁਡਾ

ਲਾਲਜੀਤ ਸਿੰਘ ਭੁੱਲਰ ਨੇ ਡੇਰਾਬੱਸੀ ਬਲਾਕ ਵਿੱਚ ਨਾਜਾਇਜ਼ ਕਬਜ਼ੇ ਛੁਡਾ

ਨਜਾਇਜ਼ ਕਬਜ਼ੇ ਹੇਠਲੀ ਪੰਚਾਇਤੀ ਜ਼ਮੀਨ ਦਾ ਹਰ ਇੰਚ ਵਾਪਸ ਲੈਣ ਦੀ ਵਚਨਬੱਧਤਾ ਨੂੰ ਦੁਹਰਾਇਆ

ਡੇਰਾਬੱਸੀ/ਐਸ ਏ ਐਸ ਨਗਰ :
ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਪੰਚਾਇਤੀ ਜ਼ਮੀਨਾਂ ਦਾ ਇਕ-ਇਕ ਇੰਚ ਨਜਾਇਜ਼ ਕਬਜ਼ਿਆਂ ਤੋਂ ਖਾਲੀ ਕਰਵਾਉਣ ਦੇ ਨਿਰਦੇਸ਼ਾਂ ਦੀ ਪਾਲਣਾ ਦੇ ਸਿਲਸਿਲੇ ਵਿੱਚ ਅੱਜ ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤਾਂ ਬਾਰੇ ਮੰਤਰੀ ਸ. ਡੇਰਾਬਸੀ ਬਲਾਕ ਦੇ ਪਿੰਡ ਸੁੰਡਰਾਂ ਵਿਖੇ 100 ਏਕੜ ਪੰਚਾਇਤੀ ਜ਼ਮੀਨ ਨਜਾਇਜ਼ ਕਬਜ਼ੇ ਹੇਠੋਂ ਖੁਦ ਟ੍ਰੈਕਟਰ ਚਲਾ ਕੇ ਛੁਡਵਾਈ ਗਈ।


ਨਿਕਾਸੀ ਦੀ ਪ੍ਰਕਿਰਿਆ ਪੂਰੀ ਕਰਨ ਤੋਂ ਬਾਅਦ ਕੈਬਨਿਟ ਮੰਤਰੀ ਭੁੱਲਰ ਨੇ ਦੱਸਿਆ ਕਿ 100 ਏਕੜ ਦੇ ਕਰੀਬ ਪੰਚਾਇਤੀ ਜ਼ਮੀਨ ‘ਤੇ ਵਸਨੀਕਾਂ ਵੱਲੋਂ ਕਬਜ਼ਾ ਕੀਤਾ ਹੋਇਆ ਸੀ। ਉਨ੍ਹਾਂ ਕਿਹਾ ਕਿ ਇਹ ਜ਼ਮੀਨ ਰਿਹਾਇਸ਼ੀ ਅਤੇ ਉਦਯੋਗਿਕ ਖੇਤਰਾਂ ਵਿੱਚ ਆਉਂਦੀ ਹੈ ਅਤੇ ਇਸਦੀ ਬਾਜ਼ਾਰੀ ਕੀਮਤ 100 ਕਰੋੜ ਰੁਪਏ ਹੈ। ਉਨ੍ਹਾਂ ਕਿਹਾ ਕਿ ਬਾਕੀ ਦੀ 12 ਏਕੜ ਜ਼ਮੀਨ ਅਦਾਲਤੀ ਸਟੇਅ ਅਧੀਨ ਹੈ ਅਤੇ ਅਧਿਕਾਰੀਆਂ ਨੂੰ ਕਿਹਾ ਗਿਆ ਹੈ ਕਿ ਉਹ ਵਿਭਾਗ ਦਾ ਹੱਕ ਵਾਪਸ ਦਿਵਾਉਣ ਲਈ ਇਸ ਕੇਸ ਦੀ ਜ਼ੋਰਦਾਰ ਪੈਰਵੀ ਕਰਨ।


ਸ. ਭੁੱਲਰ ਨੇ ਦੱਸਿਆ ਕਿ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵੱਲੋਂ ਸੂਬੇ ਵਿੱਚ ਕਬਜ਼ਿਆਂ ਵਿਰੁੱਧ ਵਿੱਢੀ ਮੁਹਿੰਮ ਵਿੱਚ ਵੱਡੀ ਸਫ਼ਲਤਾ ਹਾਸਲ ਕੀਤੀ ਗਈ ਹੈ ਅਤੇ ਹੁਣ ਤੱਕ ਕੁੱਲ 12100 ਏਕੜ ਜ਼ਮੀਨ ਨਜਾਇਜ਼ ਕਬਜ਼ਿਆਂ ਤੋਂ ਵਾਪਸ ਲੈ ਕੇ ਸਬੰਧਤ ਪਿੰਡਾਂ ਦੀਆਂ ਗ੍ਰਾਮ ਪੰਚਾਇਤਾਂ ਨੂੰ ਸੌਂਪ ਦਿੱਤੀ ਗਈ ਹੈ ਤਾਂ ਜੋ ਇਸ ਨੂੰ ਸਥਾਨਕ ਵਸਨੀਕਾਂ ਨੂੰ ਚਕੌਤੇ ‘ਤੇ ਦੇਣ ਦੇ ਨਾਲ-ਨਾਲ ਪੰਚਾਇਤ ਦੀ ਆਮਦਨ ਵਧਾਈ ਜਾ ਸਕੇ।


ਉਨ੍ਹਾਂ ਕਿਹਾ ਕਿ ਪੰਚਾਇਤੀ ਜ਼ਮੀਨਾਂ ਨੂੰ 100 ਫੀਸਦੀ ਖਾਲੀ ਕਰਵਾਉਣ ਤੱਕ ਕਬਜ਼ਿਆਂ ਵਿਰੁੱਧ ਕਾਰਵਾਈ ਜਾਰੀ ਰਹੇਗੀ ਅਤੇ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਗਿਆ ਹੈ ਕਿ ਉਹ ਨਜਾਇਜ਼ ਕਾਬਜ਼ਕਾਰਾਂ ਵੱਲੋਂ ਵੱਖ-ਵੱਖ ਅਦਾਲਤਾਂ ਵਿੱਚ ਦਾਇਰ ਮੁਕੱਦਮਿਆਂ ਦੀ ਵਿਭਾਗ ਦੇ ਦਾਅਵੇ ਨੂੰ ਮਜ਼ਬੂਤ ਕਰਨ ਲਈ ਨਿਯਮਤ ਤੌਰ ‘ਤੇ ਪੈਰਵੀ ਕਰਨ ਤੋਂ ਇਲਾਵਾ, ਉਨ੍ਹਾਂ ਕੋਲ ਚੱਲ ਰਹੇ ਕੇਸਾਂ ਦਾ ਜਲਦੀ ਤੋਂ ਜਲਦੀ ਨਿਪਟਾਰਾ ਕਰਨ। ਉਨ੍ਹਾਂ ਅਧਿਕਾਰੀਆਂ ਨੂੰ ਚੇਤਾਵਨੀ ਦਿੱਤੀ ਕਿ ਜਿਹੜੇ ਅਧਿਕਾਰੀ ਨਾਜਾਇਜ਼ ਕਬਜ਼ਿਆਂ ਨੂੰ ਕਾਇਮ ਰੱਖਣ ਲਈ ਨਜਾਇਜ਼ ਕਾਬਜ਼ਕਾਰਾਂ ਨਾਲ ਮਿਲੀਭੁਗਤ ਕਰ ਰਹੇ ਹਨ, ਉਨ੍ਹਾਂ ਨਾਲ ਸਖ਼ਤੀ ਨਾਲ ਨਿਪਟਿਆ ਜਾਵੇਗਾ।


ਮੰਤਰੀ ਨੇ ਕਿਹਾ ਕਿ ਕਾਬਜ਼ਕਾਰਾਂ ਤੋਂ ਜ਼ਮੀਨਾਂ ਕਬਜ਼ੇ ਵਿੱਚ ਲੈ ਕੇ ਵਿਭਾਗ ਨੂੰ ਮਾਲੀਏ ਦੇ ਹੋਰ ਸਰੋਤ ਪੈਦਾ ਕਰਨ ਵਿੱਚ ਮਦਦ ਮਿਲੀ ਹੈ ਅਤੇ ਵਿਭਾਗ ਵੱਲੋਂ ਕਬਜ਼ਿਆਂ ਵਿਰੁੱਧ ਮੁਹਿੰਮ ਜਾਰੀ ਰੱਖੀ ਜਾਵੇਗੀ।


ਕੈਬਨਿਟ ਮੰਤਰੀ ਨੇ ਕਾਬਜ਼ਕਾਰਾਂ ਨੂੰ ਵੀ ਚੇਤਾਵਨੀ ਦਿੱਤੀ ਕਿ ਜੇਕਰ ਉਨ੍ਹਾਂ ਨੇ ਫਿਰ ਤੋਂ ਖਾਲੀ ਕਰਵਾਈ ਜ਼ਮੀਨ ‘ਤੇ ਨਾਜਾਇਜ਼ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਖ਼ਿਲਾਫ਼ ਐਫ ਆਈ ਆਰ ਦਰਜ ਕਰਵਾਈ ਜਾਵੇਗੀ।
ਇਸ ਮੌਕੇ ਹਾਜ਼ਰ ਅਧਿਕਾਰੀਆਂ ਵਿੱਚ ਏ ਡੀ ਸੀ (ਪੇਂਡੂ ਵਿਕਾਸ) ਸੋਨਮ ਚੌਧਰੀ, ਸੰਯੁਕਤ ਡਾਇਰੈਕਟਰ (ਸ਼ਾਮਲਤ ਸੈੱਲ) ਜਗਵਿੰਦਰਜੀਤ ਸਿੰਘ ਸੰਧੂ, ਐਸ ਪੀ (ਦਿਹਾਤੀ) ਮਨਪ੍ਰੀਤ ਸਿੰਘ, ਏ ਐਸ ਪੀ ਡੇਰਾਬੱਸੀ ਸ੍ਰੀਮਤੀ ਦਰਪਨ ਆਹਲੂਵਾਲੀਆ, ਡੀ ਡੀ ਪੀ ਓ ਅਮਨਿੰਦਰਪਾਲ ਸਿੰਘ ਚੌਹਾਨ, ਬੀ ਡੀ ਪੀ ਓ ਰਵਨੀਤ ਕੌਰ ਅਤੇ ਨਾਇਬ ਤਹਿਸੀਲਦਾਰ ਹਰਿੰਦਰਜੀਤ ਸਿੰਘ ਹਾਜ਼ਰ ਸਨ।

dawn punjab
Author: dawn punjab

Leave a Comment

RELATED LATEST NEWS

Top Headlines

ਜ਼ਿਲ੍ਹਾ ਹਸਪਤਾਲ ‘ਚ ਕਿਡਨੀ ਬਾਇਓਪਸੀ ਸੇਵਾਵਾਂ ਸ਼ੁਰੂ  ਸਰਕਾਰੀ ਸਿਹਤ ਸੰਭਾਲ ਖੇਤਰ ‘ਚ ਅਹਿਮ ਪ੍ਰਾਪਤੀ – ਡਾ. ਚੀਮਾ  ਐਸ.ਏ.ਐਸ.ਨਗਰ : ਸਿਹਤ

Live Cricket

Rashifal