ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਕਿ ਉਹ ਆਪ ਦਖਲ ਦੇਕੇ ਪੰਜਾਬ ਵਿਚ ਨਰਮੇ ਦੀ ਖਰੀਦ ਐਮ ਐਸ ਪੀ ’ਤੇ ਕੀਤੇ ਜਾਣਾ ਯਕੀਨੀ ਬਣਾਉਣ ਅਤੇ ਜ਼ੋਰ ਦੇ ਕੇ ਕਿਹਾ ਕਿ ਉਹਨਾਂ ਨੂੰ ਸ਼ਿਕਾਇਤਾਂ ਮਿਲੀਆਂ ਹਨ ਕਿ ਕੋਟਨ ਕਾਰਪੋਰੇਸ਼ਨ ਆਫ ਇੰਡੀਆ (ਸੀ ਸੀ ਆਈ) ਨੇ ਪੰਜਾਬ ਵਿਚ ਨਰਮੇ ਦੀ ਐਮ ਐਸ ਪੀ ਘਟਾ ਦਿੱਤੀ ਹੈ ਤੇ ਇਸਦੀ ਬਹੁਤ ਘੱਟ ਖਰੀਦ ਕੀਤੀ ਜਾ ਰਹੀ ਹੈ।
ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਇਹ ਹੈਰਾਨ ਕਰਨ ਵਾਲੀ ਗੱਲ ਹੈ ਕਿ ਬਜਾਏ 6920 ਰੁਪਏ ਪ੍ਰਤੀ ਕੁਇੰਟਲ ਦੀ ਐਮ ਐਸ ਪੀ ਅਨੁਸਾਰ ਨਰਮੇ ਦੀ ਖਰੀਦ ਕਰਨ ਦੀ ਥਾਂ ’ਤੇ ਸੀ ਸੀ ਆਈ ਨੇ 150 ਰੁਪੲ ਦਾ ਕਵਾਲਟੀ ਕੱਟ ਲਗਾ ਦਿੱਤਾ ਹੈ ਤੇ ਹੁਣ ਕਿਸਾਨਾਂ ਨੂੰ ਭਾਅ 6770 ਰੁਪਏ ਪ੍ਰਤੀ ਕੁਇੰਟਲ ਦਿੱਤਾ ਜਾ ਰਿਹਾ ਹੈ।
ਉਹਨਾਂ ਕਿਹਾ ਕਿ ਅਬੋਹਰ ਪੱਟੀ ਵਿਚ ਕਿਸਾਨਾਂ ਮੁਸ਼ਕਿਲਾਂ ਝੱਲ ਰਹੇ ਹਨ ਕਿਉਂਕਿ ਸੀ ਸੀ ਆਈ ਆਪਣੀ ਮਨਮਰਜ਼ੀ ਮੁਤਾਬਕ ਖਰੀਦ ਕਰ ਰਹੀ ਹੈ। ਉਹਨਾਂ ਕਿਹਾ ਕਿ 30 ਨਵੰਬਰ ਨੂੰ ਖਰੀਦ ਬੰਦ ਕਰ ਦਿੱਤੀ ਗਈ ਜੋ ਮੁੜ 7 ਦਸੰਬਰ ਨੂੰ ਸ਼ੁਰੂ ਕੀਤੀ ਗਈ। ਉਹਨਾਂ ਕਿਹਾ ਕਿ 9 ਦਸੰਬਰ ਨੂੰ ਫਿਰ ਖਰੀਦ ਬੰਦ ਕਰ ਦਿੱਤੀ ਗਈ ਤੇ ਹੁਣ ਇਸਦੇ 12 ਦਸੰਬਰ ਨੂੰ ਸ਼ੁਰੂ ਹੋਣ ਦੀ ਆਸ ਕੀਤੀ ਜਾ ਰਹੀ ਹੈ।
ਸਰਦਾਰ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਵਾਰ-ਵਾਰ ਖਰੀਦ ਬੰਦ ਕਰਨ ਨਾਲ ਕਿਸਾਨ ਆਪਣੀ ਜਿਣਸ ਪ੍ਰਾਈਵੇਟ ਵਪਾਰੀਆਂ ਨੂੰ ਵੇਚਣ ਲਈ ਮਜਬੂਰ ਹਨ ਜੋ ਅੱਗੇ 5 ਹਜ਼ਾਰ ਰੁਪਏ ਤੋਂ 5200 ਰੁਪਏ ਪ੍ਰਤੀ ਕੁਇੰਟਲ ਦਾ ਭਾਅ ਦੇ ਰਹੇ ਹਨ। ਉਹਨਾਂ ਕਿਹਾ ਕਿ ਮਜਬੂਰੀ ਵਿਚ ਕਿਸਾਨ ਆਪਣੀ ਜਿਣਸ ਮੰਦੇ ਭਾਅ ਵੇਚਣ ਲਈ ਮਜਬੂਰ ਹਨ ਕਿਉਂਕਿ ਨਾ ਤਾਂ ਦੂਰ ਦੁਰਾਡੇ ਤੱਕ ਆਪਣੀ ਜਿਣਸ ਲਿਜਾ ਸਕਦੇ ਹਨ ਤੇ ਨਾ ਹੀ ਇਸਨੂੰ ਸਟੋਰ ਕਰ ਸਕਦੇ ਹਨ। ਉਹਨਾਂ ਕਿਹਾ ਕਿ ਸੂਬੇ ਵਿਚ ਹੋਈ 3.5 ਲੱਖ ਕੁਇੰਟਲ ਨਰਮੇ ਦੀ ਪੈਦਾਵਾਰ ਵਿਚੋਂ ਸੀ ਸੀ ਆਈ ਨੇ ਹਾਲੇ ਤੱਕ ਸਿਰਫ ਇਕ ਲੱਖ ਕੁਇੰਟਲ ਦੀ ਖਰੀਦ ਕੀਤੀ ਹੈ।
ਸਰਦਾਰ ਬਾਦਲ ਨੇ ਪ੍ਰਧਾਨ ਮੰਤਰੀ ਨੂੰ ਅਪੀਲਕੀਤੀ ਕਿ ਉਹ ਨਰਮੇ ਦੀ ਬਿਨਾਂ ਰੁਕਾਵਟ ਤੇ ਆਸਾਨੀ ਨਾਲ ਖਰੀਦ ਯਕੀਨੀ ਬਣਾਉਣ ਲਈ ਲੋੜੀਂਦੀਆਂ ਹਦਾਇਤਾਂ ਜਾਰੀ ਕਰਨ। ਉਹਨਾਂ ਨੇ ਇਹ ਵੀ ਅਪੀਲ ਕੀਤੀ ਕਿ ਕਿਸਾਨਾਂ ਨੂੰ 6920 ਰੁਪਏ ਪ੍ਰਤੀ ਕੁਇੰਟਲ ਦੀ ਐਮ ਐਸ ਪੀ ਦਿੱਤੀ ਜਾਵੇ ਅਤੇ ਜਿਹੜੇ ਕਿਸਾਨਾਂ ਨੇ ਸੀ ਸੀ ਆਈ ਨੂੰ 6770 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਜਿਣਸ ਵੇਚੀ ਹੈ, ਉਹਨਾਂ ਨੂੰ ਬਕਾਏ ਅਦਾ ਕੀਤੇ ਜਾ