ਐਸ.ਏ.ਐਸ.ਨਗਰ :
ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿੱਚ ਪੈਂਦੇ ਵਿਧਾਨ ਸਭਾ ਚੋਣ ਹਲਕਾ 053 ਐਸਏਐਸ ਨਗਰ (ਸਾਹਿਬਜ਼ਾਦਾ ਅਜੀਤ ਸਿੰਘ ਨਗਰ) ਦੇ ਪੋਲਿੰਗ ਸਟੇਸ਼ਨ ਨੰਬਰ 30 ਅਤੇ 31 ਨੂੰ ਪੁਰਾਣੀ ਬਿਲਡਿੰਗ, ਗੁਰੂ ਨਾਨਕ ਪਬਲਿਕ ਸਕੂਲ ਬਲੌਂਗੀ (ਸਾਹਿਬਜ਼ਾਦਾ ਅਜੀਤ ਸਿੰਘ ਨਗਰ) ਤੋਂ ਬਦਲ ਕੇ ਨਵਜਯੋਤੀ ਪਬਲਿਕ ਮਾਡਲ ਸਕੂਲ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ।
ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰ ਆਸ਼ਿਕਾ ਜੈਨ ਨੇ ਦੱਸਿਆ ਕਿ ਉਕਤ ਤਬਦੀਲੀ ਲਈ ਭਾਰਤ ਚੋਣ ਕਮਿਸ਼ਨ, ਨਵੀਂ ਦਿੱਲੀ ਨੂੰ ਲਿਖਿਆ ਗਿਆ ਸੀ, ਜਿਸ ਦੀ ਪ੍ਰਵਾਨਗੀ ਚੋਣ ਕਮਿਸ਼ਨ, ਤੋਂ ਪ੍ਰਾਪਤ ਹੋ ਗਈ ਹੈ।