Follow us

15/01/2025 6:16 am

Search
Close this search box.
Home » News In Punjabi » ਚੰਡੀਗੜ੍ਹ » ‘ਸਾਡਾ ਪੰਜਾਬ ਸਾਂਝਾ ਪੰਜਾਬ’ ਪਾਰਟੀ ਨੌਜਵਾਨਾਂ ਦੇ ਸੁਨਹਿਰੇ ਭਵਿੱਖ ਲਈ ਵਚਨਬੱਧ ਰਹੇਗੀ: ਸੁਖਦੇਵ ਸਿੰਘ

‘ਸਾਡਾ ਪੰਜਾਬ ਸਾਂਝਾ ਪੰਜਾਬ’ ਪਾਰਟੀ ਨੌਜਵਾਨਾਂ ਦੇ ਸੁਨਹਿਰੇ ਭਵਿੱਖ ਲਈ ਵਚਨਬੱਧ ਰਹੇਗੀ: ਸੁਖਦੇਵ ਸਿੰਘ

ਸੂਬੇ ਦੀ ਭਲਾਈ ਲਈ ਨੌਜਵਾਨਾਂ ਦਾ ਸਿੱਖਿਅਤ ਹੋਣਾ ਜਰੂਰੀ

ਚੰਡੀਗੜ੍ਹ : ਸੂਬੇ ਵਿੱਚ ਸਥਾਪਿਤ ਰਾਜਨੀਤਿਕ ਪਾਰਟੀਆਂ ਨੇ ਹਮੇਸ਼ਾ ਹੀ ਨੌਜਵਾਨਾਂ ਸਮੇਤ ਸੂਬੇ ਦੇ ਲੋਕਾਂ ਦੇ ਹਿੱਤਾਂ ਨਾਲ ਖਿਲਵਾੜ ਕੀਤਾ ਹੈ। ਲੋਕਾਂ ਦਾ ਭਲਾ ਕਰਨ ਦੀ ਬਜਾਏ ਅਤੇ ਅਹਿਮ ਮੁੱਦਿਆਂ ਤੋਂ ਭਟਕਦਿਆਂ ਰਾਜਨੀਤਿਕ ਪਾਰਟੀਆਂ ਆਪਣੇ ਭਲਾਈ ਲਈ ਜਿਆਦਾ ਕੰਮ ਕਰ ਰਹੀਆਂ ਹਨ। ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਾਲ ਵਿੱਚ ਹੀ ਹੋਂਦ ਵਿੱਚ ਆਈ ਪਾਰਟੀ ਸਾਡਾ ਪੰਜਾਬ ਸਾਂਝਾ ਪੰਜਾਬ ਦੇ ਆਗੂ ਸੁਖਦੇਵ ਸਿੰਘ ਨੇ ਕੀਤਾ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਪਾਰਟੀ ਨੌਜਵਾਨਾਂ ਦੇ ਸੁਨਹਿਰੇ ਭਵਿੱਖ ਲਈ ਵਚਨਬੱਧ ਰਹਿਕੇ ਆਪਣੀਆਂ ਯੋਜਨਾਵਾਂ ਲੈ ਕੇ ਨਿੱਤਰੀ ਹੈ।

ਉਨ੍ਹ੍ਹਾਂ ਕਿਹਾ ਕਿ ਆਧੁਨਿਕਤਾ ਦੇ ਦੌਰ ਵਿੱਚ ਇਹ ਜਰੂਰੀ ਹੋ ਚੁੱਕਾ ਹੈ ਕਿ ਸੂਬੇ ਦੇ ਨੌਜਵਾਨਾਂ ਨੂੰ ਬੇਹਤਰੀਨ ਸਿੱਖਿਆ ਮੁਹੱਈਆ ਕਰਵਾਈ ਜਾਵੇ ਅਤੇ ਉਨ੍ਹਾਂ ਨੂੰ ਤਕਨੀਕੀ ਤੌਰ ਤੇ ਨਿਪੁੰਨ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਦੌਰਾਨ ਰਾਜ ਕਰਨ ਵਾਲੀਆਂ ਪਾਰਟੀਆਂ ਨੇ ਸਿੱਖਿਆ ਦੇ ਖੇਤਰ ਨੂੰ ਪੂਰੀ ਤਰ੍ਹਾਂ ਅਣਗੋਲਿਆਂ ਕਰਕੇ ਰੱਖਿਆ ਹੈ। ਜਿਸ ਕਾਰਨ ਸੂਬੇ ਦੇ ਨੌਜਵਾਨ ਸਿੱਖਿਆ ਮੁਕਾਬਲਿਆਂ ਵਿੱਚ ਪਿੱਛੜ ਕੇ ਰਹਿ ਗਏ ਹਨ।

ਉਹਨਾਂ ਕਿਹਾ ਕਿ ਬੀਤੇ 5-6 ਸਾਲਾਂ ਦੌਰਾਨ ਪੰਜਾਬ ਦੇ ਤਕਰੀਬਨ 700-800 ਪਿੰਡਾਂ ਵਿੱਚ ਨਿੱਜੀ ਤੌਰ ਤੇ ਪਹੁੰਚ ਕੇ ਲੋਕਾਂ ਅਤੇ ਖਾਸਕਰ ਪਿੰਡਾਂ ਦੇ ਨੌਜਵਾਨਾਂ ਨਾਲ ਗੱਲ ਕਰਕੇ ਜੋ ਹਾਲਾਤ ਜਾਂ ਜੋ ਘਾਣ ਪੰਜਾਬ ਦੀ ਨੌਜਵਾਨੀ ਨਾਲ ਹੋ ਰਿਹਾ, ਉਸਨੂੰ ਖਤਮ ਕਰਨ ਲਈ ਹੀ ਰਾਜਨੀਤੀ ਵਿੱਚ ਆਕੇ ਇਨ੍ਹਾਂ ਨੌਜਵਾਨਾਂ ਲਈ ਕੁੱਝ ਕਰਨ ਦੀ ਕੋਸ਼ਿਸ਼ ਲਈ ਹਿੰਮਤ ਕੀਤੀ ਗਈ ਹੈ। ਉਨ੍ਹਾਂ ਦਾਵਾ ਕੀਤਾ ਕਿ ਜਲਦ ਹੀ ਪੰਜਾਬ ਦੇ ਨੌਜਵਾਨਾਂ ਦਾ ਇੱਕ ਵੱਡਾ ਹਜ਼ੂਮ ਉਹਨਾਂ ਨਾਲ ਜੁੜੇਗਾ।

ਉਨ੍ਹਾਂ ਕਿਹਾ ਕਿ ਸਾਡਾ ਪੰਜਾਬ ਸਾਂਝਾ ਪੰਜਾਬ ਪਾਰਟੀ ਦਾ ਟੀਚਾ ਹੈ ਕਿ ਸੂਬੇ ਦੇ ਲੋਕਾਂ ਨੂੰ ਮੌਜੂਦਾ ਤਕਨੀਕ ਦੇ ਹਾਣ ਦੀ ਸਿੱਖਿਆ ਮੁਹੱਈਆ ਕਰਵਾਈ ਜਾਵੇ ਤਾਂ ਜੋ ਉਹ ਮੁਕਾਬਲੇ ਦੇ ਇਸ ਯੁੱਗ ਵਿੱਚ ਆਪਣੀ ਜਿੰਦਗੀ ਸਫ਼ਲਤਾ ਨਾਲ ਬਿਤਾ ਸਕਣ। ਉਨ੍ਹਾਂ ਕਿਹਾ ਕਿ ਬੇਸ਼ੱਕ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਰਹੀ ਹੋਵੇ ਜਾਂ ਕਾਂਗਰਸ ਦੀ ਇੰਨ੍ਹਾਂ ਨੇ ਹਮੇਸ਼ਾ ਹੀ ਨੌਜਵਾਨਾਂ ਦੇ ਹਿੱਤਾਂ ਨਾਲ ਖਿਲਵਾੜ ਕੀਤਾ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕਾਂ ਨੇ ਬੜੀਆਂ ਉਮੀਦਾਂ ਨਾਲ ਆਮ ਆਦਮੀ ਪਾਰਟੀ ਦੇ ਪੱਖ ਵਿੱਚ ਬਹੁਮਤ ਦਿੱਤਾ ਸੀ ਪਰ ਇਸ ਸਰਕਾਰ ਨੇ ਵੀ ਆਪਣੇ ਮੁਢਲੇ ਕਾਰਜਕਾਲ ਦੌਰਾਨ ਹੀ ਲੋਕਾਂ ਦੀਆਂ ਭਾਵਨਾਵਾਂ ਨੂੰ ਢਹਿ ਢੇਰੀ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸਾਡਾ ਪੰਜਾਬ ਸਾਂਝਾ ਪੰਜਾਬ ਪਾਰਟੀ ਸੂਬੇ ਦੇ ਲੋਕਾਂ ਦੀਆਂ ਉਮੀਦਾਂ ਤੇ ਖਰ੍ਹਾ ਉਤਰਨ ਲਈ ਹਰ ਸੰਭਵ ਯਤਨ ਕਰੇਗੀ।

dawn punjab
Author: dawn punjab

Leave a Comment

RELATED LATEST NEWS