ਚੰਡੀਗੜ੍ਹ:
‘ਆਪ’-ਕਾਂਗਰਸ ਗਠਜੋੜ ਨੇ ਚੰਡੀਗੜ੍ਹ ਮੇਅਰ ਚੋਣਾਂ ‘ਚ ਬੇਨਿਯਮੀਆਂ ਦਾ ਦੋਸ਼ ਲਾਉਂਦਿਆਂ ਪੰਜਾਬ-ਹਰਿਆਣਾ ਹਾਈਕੋਰਟ ‘ਚ ਪਟੀਸ਼ਨ ਦਾਇਰ ਕੀਤੀ ਸੀ। ਜਿਸ ‘ਤੇ ਅੱਜ ਹਾਈਕੋਰਟ ਨੇ ਸੁਣਵਾਈ ਕੀਤੀ। ਫਿਲਹਾਲ ਗਠਜੋੜ ਨੂੰ ਹਾਈ ਕੋਰਟ ਤੋਂ ਕੋਈ ਰਾਹਤ ਨਹੀਂ ਮਿਲੀ ਹੈ। ਸੁਣਵਾਈ ਕਰਦਿਆਂ ਹਾਈ ਕੋਰਟ ਨੇ ਇਸ ਸਬੰਧੀ ਚੰਡੀਗੜ੍ਹ ਅਤੇ ਨਿਗਮ ਪ੍ਰਸ਼ਾਸਨ ਨੂੰ ਨੋਟਿਸ ਜਾਰੀ ਕਰਕੇ ਤਿੰਨ ਹਫ਼ਤਿਆਂ ਵਿੱਚ ਜਵਾਬ ਮੰਗਿਆ ਹੈ। ਹੁਣ ਅਗਲੀ ਸੁਣਵਾਈ 26 ਫਰਵਰੀ ਨੂੰ ਹੋਵੇਗੀ। ਜਿਸ ਵਿੱਚ ਚੰਡੀਗੜ੍ਹ ਪ੍ਰਸ਼ਾਸਨ ਨੂੰ ਅਦਾਲਤ ਵਿੱਚ ਆਪਣਾ ਜਵਾਬ ਦਾਇਰ ਕਰਨਾ ਹੋਵੇਗਾ।
ਪਹਿਲਾਂ ਮੰਨਿਆ ਜਾ ਰਿਹਾ ਸੀ ਕਿ ਇਸ ਪੂਰੇ ਵਿਵਾਦ ਨੂੰ ਲੈ ਕੇ ਹਾਈਕੋਰਟ ਤੋਂ ਕੋਈ ਵੱਡਾ ਫੈਸਲਾ ਆ ਸਕਦਾ ਹੈ। ‘ਆਪ’-ਕਾਂਗਰਸ ਗਠਜੋੜ ਨੂੰ ਵੀ ਉਮੀਦ ਸੀ ਕਿ ਹਾਈ ਕੋਰਟ ਮੇਅਰ ਚੋਣਾਂ ‘ਤੇ ਰੋਕ ਲਾ ਦੇਵੇਗੀ ਜਾਂ ਚੰਡੀਗੜ੍ਹ ਮੇਅਰ ਦੀ ਚੋਣ ਦੁਬਾਰਾ ਕਰਵਾਈ ਜਾਵੇਗੀ। ਹਾਲਾਂਕਿ ਅਜਿਹਾ ਕੁਝ ਨਹੀਂ ਹੋਇਆ।