ਜੋੜ ਮੇਲ ਤੇ ਨਗਰ ਕੀਰਤਨ ਦੀਆਂ ਤਿਆਰੀਆਂ ਸਬੰਧੀ ਵੱਖ-ਵੱਖ ਗੁਰਦੁਆਰਾ ਸਾਹਿਬਾਨਾਂ ਦੇ ਪ੍ਰਬੰਧਕਾਂ ਦੀ ਹੋਈ ਮੀਟਿੰਗ
ਮੋਹਾਲੀ : ਗੁਰੂ ਹਰਿਰਾਏ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਇਤਿਹਾਸਿਕ ਗੁਰਦੁਆਰਾ ਅੰਬ ਸਾਹਿਬ ਵਿਖੇ 20, 21 ਅਤੇ 22 ਫਰਵਰੀ ਨੂੰ ਕਰਵਾਈ ਜਾਣ ਵਾਲੇ ਸਲਾਨਾ ਜੋੜ ਮੇਲ ਦੀਆਂ ਤਿਆਰੀਆਂ ਸਬੰਧੀ ਵੱਖ-ਵੱਖ ਗੁਰਦੁਆਰਾ ਸਾਹਿਬਾਨਾਂ ਦੇ ਪ੍ਰਬੰਧਕਾਂ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਆਗੂਆਂ ਦੀ ਮੀਟਿੰਗ ਸ਼੍ਰੋਮਣੀ ਅਕਾਲੀ ਦਲ ਹਲਕਾ ਮੋਹਾਲੀ ਦੇ ਮੁੱਖ ਸੇਵਾਦਾਰ ਪਰਵਿੰਦਰ ਸਿੰਘ ਸੋਹਾਣਾ ਦੀ ਅਗਵਾਈ ਹੇਠ ਹੋਈ। ਮੀਟਿੰਗ ਵਿੱਚ ਐਸਜੀਪੀਸੀ ਮੈਂਬਰ ਬੀਬੀ ਪਰਮਜੀਤ ਕੌਰ ਲਾਂਡਰਾਂ ਵਿਸ਼ੇਸ਼ ਤੌਰ ਤੇ ਹਾਜ਼ਰ ਹੋਏ ਅਤੇ ਪ੍ਰੋਗਰਾਮ ਸਬੰਧੀ ਜਾਣਕਾਰੀ ਦਿੱਤੀ।
ਇਸ ਮੌਕੇ ਬੋਲਦਿਆਂ ਪਰਵਿੰਦਰ ਸਿੰਘ ਸੋਹਾਣਾ ਨੇ ਕਿਹਾ ਕਿ ਇਸ ਇਲਾਕੇ ਦਾ ਸੁਭਾਗ ਹੈ ਕਿ ਇਤਿਹਾਸਿਕ ਗੁਰਦੁਆਰਾ ਅੰਬ ਸਾਹਿਬ ਸ੍ਰੀ ਗੁਰੂ ਹਰਿਰਾਇ ਸਾਹਿਬ ਦੀ ਚਰਨ ਛੋਹ ਪ੍ਰਾਪਤ ਹੈ। ਉਹਨਾਂ ਦੱਸਿਆ ਕਿ ਇਸ ਸਬੰਧੀ 20 ਫਰਵਰੀ ਨੂੰ ਇੱਕ ਵਿਸ਼ਾਲ ਨਗਰ ਕੀਰਤਨ ਵੀ ਸ਼ਹਿਰ ਵਿੱਚ ਕੱਢਿਆ ਜਾ ਰਿਹਾ ਹੈ ਜੋ ਕਿ ਗੁਰਦੁਆਰਾ ਅੰਬ ਸਾਹਿਬ ਤੋਂ ਆਰੰਭ ਹੋ ਕੇ ਗੁਰਦੁਆਰਾ ਸਾਹਿਬਜ਼ਾਦਾ ਅਜੀਤ ਸਿੰਘ ਫੇਜ਼ 2 ਵਿਖੇ ਸੰਪੰਨ ਹੋਵੇਗਾ। ਉਹਨਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਹਦਾਇਤਾਂ ਅਨੁਸਾਰ ਇਸ ਵਾਰ ਪੰਜ ਪਿਆਰਿਆਂ ਅਤੇ ਰਾਗੀ ਸਿੰਘਾਂ, ਸੰਤਾਂ ਮਹਾਂਪੁਰਸ਼ਾਂ ਤੋਂ ਇਲਾਵਾ ਕਿਸੇ ਨੂੰ ਵੀ ਸਿਰੋਪਾਓ ਦੀ ਬਖਸ਼ਿਸ਼ ਨਹੀਂ ਕੀਤੀ ਜਾਵੇਗੀ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਬੀਬੀ ਪਰਮਜੀਤ ਕੌਰ ਲਾਂਡਰਾਂ ਨੇ ਦੱਸਿਆ ਕਿ ਇਸ ਪ੍ਰੋਗਰਾਮ ਵਿੱਚ ਉੱਚ ਕੋਟੀ ਦੇ ਰਾਗੀ, ਢਾਡੀ, ਕਵੀਸ਼ਰ ਅਤੇ ਕਥਾ ਵਾਚਕ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਨ ਦਾ ਉਪਰਾਲਾ ਕਰਨਗੇ। ਉਹਨਾਂ ਕਿਹਾ ਕਿ 20 ਫਰਵਰੀ ਨੂੰ ਹੀ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਜਾਣਗੇ ਜਿਨਾਂ ਦੇ ਭੋਗ 22 ਫਰਵਰੀ ਨੂੰ ਪੈਣਗੇ। ਇਸ ਦੌਰਾਨ 22 ਫਰਵਰੀ ਨੂੰ ਅੰਮ੍ਰਿਤ ਸੰਚਾਰ ਹੋਵੇਗਾ। ਬੀਬੀ ਲਾਂਡਰਾਂ ਨੇ ਸਮੂਹ ਸੰਗਤਾਂ ਨੂੰ ਬੇਨਤੀ ਕੀਤੀ ਕਿ ਇਸ ਜੋੜ ਮੇਲੇ ਵਿੱਚ ਹਾਜ਼ਰ ਲਵਾ ਕੇ ਗੁਰੂ ਦੀਆਂ ਖੁਸ਼ੀਆਂ ਪ੍ਰਾਪਤ ਕਰਨ ਅਤੇ ਆਪਣਾ ਜੀਵਨ ਸਫਲ ਕਰਨ।
ਇਸ ਮੌਕੇ ਕਰਮ ਸਿੰਘ ਬਬਰਾ ਪ੍ਰਧਾਨ ਰਾਮਗੜੀਆ ਸਭਾ, ਮਨਜੀਤ ਸਿੰਘ ਮਾਨ ਪ੍ਰਧਾਨ ਦਸ਼ਮੇਸ਼ ਵੈਲਫੇਅਰ ਕੌਂਸਲ, ਹਰਜੀਤ ਸਿੰਘ ਪ੍ਰਧਾਨ ਗੁਰਦੁਆਰਾ ਸਾਹਿਬ ਫੇਜ਼ 11, ਜਸਪਾਲ ਸਿੰਘ ਪ੍ਰਧਾਨ ਗੁਰਦੁਆਰਾ ਸਾਹਿਬ ਫੇਜ਼ 6, ਪ੍ਰੀਤਮ ਸਿੰਘ, ਹਰਦੀਪ ਸਿੰਘ ਪ੍ਰਧਾਨ ਗੁਰਦੁਆਰਾ ਸਾਹਿਬ ਫੇਜ਼ 1, ਤਰਲੋਚਨ ਸਿੰਘ, ਗੋਪਾਲ ਸਿੰਘ, ਅਮਰਜੀਤ ਸਿੰਘ ਪ੍ਰਧਾਨ ਗੁ ਸਾਚਾ ਧੰਨ ,ਮਨਮੋਹਨਜੀਤ ਸਿੰਘ, ਬਲਜੀਤ ਸਿੰਘ ਖੋਖਰ, ਭਜਨ ਸਿੰਘ, ਜਗਦੀਸ਼ ਸਿੰਘ, ਹਰਪਾਲ ਸਿੰਘ, ਮਲਕੀਤ ਸਿੰਘ, ਮੇਘ ਸਿੰਘ, ਨਿਰਮਲ ਸਿੰਘ ਭੁਰਜੀ, ਮਾਨ ਸਿੰਘ, ਅਮਰਜੀਤ ਸਿੰਘ ਮੈਨੇਜਰ ਅੰਬ ਸਾਹਿਬ, ਹਰਵਿੰਦਰ ਸਿੰਘ ਸੂਰੀ, ਹਰਵਿੰਦਰ ਸਿੰਘ ,ਰਜਿੰਦਰ ਸਿੰਘ ਮਾਨ ਸਮੇਤ ਹੋਰ ਪਤਵੰਤੇ ਸੱਜਣ ਹਾਜ਼ਰ ਸਨ।
