Follow us

31/10/2024 1:50 am

Search
Close this search box.
Home » News In Punjabi » ਚੰਡੀਗੜ੍ਹ » “ਆਪ ਦੀ ਸਰਕਾਰ, ਆਪ ਦੇ ਦੁਆਰ” ਤਹਿਤ ਮੋਹਾਲੀ ਦੇ ਪਿੰਡ ਕੁਰੜੀ, ਸਿਉਂ, ਦੈੜੀ ਅਤੇ ਪੱਤੋਂ ਵਿਖੇ ਲਗਾਏ ਗਏ ਸੁਵਿਧਾ ਕੈਂਪ 

“ਆਪ ਦੀ ਸਰਕਾਰ, ਆਪ ਦੇ ਦੁਆਰ” ਤਹਿਤ ਮੋਹਾਲੀ ਦੇ ਪਿੰਡ ਕੁਰੜੀ, ਸਿਉਂ, ਦੈੜੀ ਅਤੇ ਪੱਤੋਂ ਵਿਖੇ ਲਗਾਏ ਗਏ ਸੁਵਿਧਾ ਕੈਂਪ 

 ਕੈਂਪਾਂ ਦਾ ਮੰਤਵ ਲੋਕਾਂ ਦੀਆਂ ਮੁਸ਼ਕਿਲਾਂ ਦਾ ਮੌਕੇ ਤੇ ਨਿਪਟਾਰਾ ਕਰਨਾ: ਐਸ.ਡੀ.ਐਮ. ਗਰਗ

“ਆਪ ਦੀ ਸਰਕਾਰ, ਆਪ ਦੇ ਦੁਆਰ” ਤਹਿਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਸਰਕਾਰ ਵਲੋਂ ਆਮ ਲੋਕਾਂ ਨੂੰ ਸੁਵਿਧਾਵਾਂ ਦਿੱਤੀਆਂ ਜਾ ਰਹੀਆਂ ਹਨ। ਇਸੇ ਲੜੀ ਤਹਿਤ ਅੱਜ ਮੋਹਾਲੀ ਸਬ ਡਵੀਜ਼ਨ ਦੇ ਪਿੰਡ ਕੁਰੜੀ, ਸਿਉਂ, ਦੈੜੀ ਅਤੇ ਪੱਤੋਂ ਵਿੱਚ ਲਾਏ ਕੈਂਪਾਂ ਦਾ ਵੱਡੀ ਗਿਣਤੀ ਲੋਕਾਂ ਨੇ ਲਾਭ ਲਿਆ। ਇਨ੍ਹਾਂ ਕੈਂਪਾਂ ਮੌਕੇ ਆਮ ਲੋਕਾਂ ਦੀਆਂ ਬਹੁਤ ਸਾਰੀਆਂ ਮੁਸ਼ਕਲਾਂ ਦਾ ਮੌਕੇ ਤੇ ਹੀ ਨਿਪਟਾਰਾ ਕੀਤਾ ਗਿਆ।

ਐਸ.ਡੀ.ਐਮ. ਦੀਪਾਂਕਰ ਗਰਗ ਵੱਲੋਂ ਦੱਸਿਆ ਗਿਆ ਕਿ ਸਰਕਾਰ ਵਲੋਂ ਕੀਤਾ ਗਿਆ ਉਪਰਾਲਾ ਲੋਕਾਂ ਲਈ ਬਹੁਤ ਹੀ ਲਾਹੇਵੰਦ ਸਾਬਤ ਹੋ ਰਿਹਾ ਹੈ। ਲੋਕਾਂ ਦਾ ਕਹਿਣਾ ਹੈ ਕਿ ਹੁਣ ਉਨ੍ਹਾਂ ਦੇ ਕੰਮ ਬਿਨ੍ਹਾਂ ਕਿਸੇ ਪ੍ਰੇਸ਼ਾਨੀ ਤੇ ਖੱਜਲਖੁਆਰੀ ਦੇ ਘਰ ਬੈਠੇ ਹੀ ਹੋ ਰਹੇ ਹਨ। ਲੋਕਾਂ ਵਲੋਂ ਆਪਣੇ ਕੰਮ ਕਰਵਾ ਕੇ ਤਸੱਲੀ ਪ੍ਰਗਟਾਈ ਜਾ ਰਹੀ ਹੈ।

ਉਨ੍ਹਾਂ ਕਿਹਾ ਕਿ ਵੱਖ ਵੱਖ ਤਰ੍ਹਾਂ ਦੀਆਂ 43 ਸੇਵਾਵਾਂ ਆਪਣੇ ਘਰਾਂ ਨੇੜੇ ਹਾਸਲ ਕਰਨ ਲਈ ਹੈਲਪ ਲਾਈਨ ਨੰਬਰ 1076 ‘ਤੇ ਸੰਪਰਕ ਕੀਤਾ ਜਾ ਸਕਦਾ ਹੈ ਅਤੇ ਉਹ ਸਹੂਲਤਾਂ ਲੋਕਾਂ ਦੇ ਘਰਾਂ ਤੱਕ ਮੁਹੱਈਆ ਕਰਵਾਈਆਂ ਜਾਣਗੀਆਂ।

ਐਸ.ਡੀ.ਐਮ. ਦੀਪਾਂਕਰ ਗਰਗ ਨੇ ਅੱਗੇ ਦੱਸਿਆ ਕਿ ਆਮ ਲੋਕਾਂ ਨੂੰ ਇਹਨਾਂ ਕੈਂਪਾਂ ਬਾਰੇ ਵੱਧ ਤੋਂ ਵੱਧ ਜਾਣੂ ਕਰਵਾਉਣ ਲਈ ਸਰਕਾਰ ਵਲੋਂ ਪ੍ਰਚਾਰ ਵੈਨਾਂ ਚਲਾਈਆਂ ਜਾ ਰਹੀਆਂ ਹਨ ਜੋ ਕਿ ਪਿੰਡਾਂ ਦੇ ਲੋਕਾਂ ਵਿੱਚ ਕੈਂਪਾਂ ਬਾਰੇ ਵੱਧ ਤੋਂ ਵੱਧ ਪ੍ਰਚਾਰ ਕਰ ਰਹੀਆਂ ਹਨ ਤਾਂ ਜੋ ਸਾਰੇ ਨਾਗਰਿਕ ਇਨ੍ਹਾਂ ਲੋਕ ਭਲਾਈ ਸਕੀਮਾਂ ਦਾ ਲਾਭ ਲੈ ਸਕਣ।

ਇਨ੍ਹਾਂ ਕੈਂਪਾਂ ਵਿੱਚ ਜਨਮ ਸਰਟੀਫਿਕੇਟ, ਆਮਦਨ ਸਰਟੀਫਿਕੇਟ, ਰਿਹਾਇਸ਼ ਸਰਟੀਫਿਕੇਟ, ਅਨੁਸੂਚਿਤ ਅਤੇ ਪੱਛੜੀਆਂ ਸ਼੍ਰੇਣੀਆਂ ਦੇ ਸਰਟੀਫਿਕੇਟ, ਬੁਢਾਪਾ, ਦਿਵਯਾਂਗ ਅਤੇ ਆਸ਼ਰਿਤ ਪੈਨਸ਼ਨ, ਜਨਮ ਸਰਟੀਫਿਕੇਟ ‘ਚ ਨਾਂ ਦੀ ਤਬਦੀਲੀ, ਬਿਜਲੀ ਦੇ ਬਿੱਲਾਂ ਦੇ ਭੁਗਤਾਨ, ਮਾਲ ਵਿਭਾਗ ਸਬੰਧੀ ਰਿਕਾਰਡ ਦੀ ਪੜਤਾਲ, ਵਿਆਹ ਦੀ ਰਜਿਸਟ੍ਰੇਸ਼ਨ, ਮੌਤ ਦੇ ਸਰਟੀਫਿਕੇਟ ਦੀ ਇਕ ਤੋਂ ਵੱਧ ਕਾਪੀਆਂ, ਪੇਂਡੂ ਖੇਤਰ ਸਰਟੀਫਿਕੇਟ, ਫਰਦ ਬਣਾਉਣੀ, ਸ਼ਗਨ ਸਕੀਮ, ਜ਼ਮੀਨ ਦੀ ਨਿਸ਼ਾਨਦੇਹੀ,ਐੱਨ.ਆਰ. ਆਈ. ਦੇ ਸਰਟੀਫਿਕੇਟਾਂ ਦੇ ਕਾਉਂਟਰ ਦਸਤਖ਼ਤ, ਪੁਲਿਸ ਕਲੀਅਰੈਂਸ ਸਰਟੀਫਿਕੇਟ ਦੇ ਕਾਉਂਟਰ ਦਸਤਖ਼ਤ, ਮੌਤ ਸਰਟੀਫਿਕੇਟ ‘ਚ ਤਬਦੀਲੀ ਆਦਿ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।

dawn punjab
Author: dawn punjab

Leave a Comment

RELATED LATEST NEWS

Top Headlines

Live Cricket

Rashifal