Follow us

06/10/2024 5:00 pm

Search
Close this search box.
Home » News In Punjabi » ਚੰਡੀਗੜ੍ਹ » ਹਰਚੰਦ ਬਰਸਟ ਵੱਲੋਂ ਵਿਕਾਸ ਕਾਰਜਾਂ ਨੂੰ ਤੇਜੀ ਨਾਲ ਪੂਰਾ ਕਰਨ ਦੇ ਨਿਰਦੇਸ਼

ਹਰਚੰਦ ਬਰਸਟ ਵੱਲੋਂ ਵਿਕਾਸ ਕਾਰਜਾਂ ਨੂੰ ਤੇਜੀ ਨਾਲ ਪੂਰਾ ਕਰਨ ਦੇ  ਨਿਰਦੇਸ਼

ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਨੇ ਉੱਚ ਅਧਿਕਾਰੀਆਂ ਨਾਲ ਕੀਤੀ ਰਵਿਊ ਮੀਟਿੰਗ

 ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਵੱਲੋਂ ਅੱਜ ਮੰਡੀ ਬੋਰਡ ਦੇ ਮੁੱਖ ਦਫ਼ਤਰ ਵਿਖੇ ਉੱਚ ਅਧਿਕਾਰੀਆਂ ਨਾਲ ਵਿਸ਼ੇਸ਼ ਰਵਿਊ ਮੀਟਿੰਗ ਕੀਤੀ ਗਈ। ਪੰਜਾਬ ਦੀਆਂ ਵੱਖ-ਵੱਖ ਅਨਾਜ ਮੰਡੀਆਂ, ਫ਼ਲ ਅਤੇ ਸਬਜੀ ਮੰਡੀਆਂ, ਸੜਕਾਂ ਦੇ ਵਿਕਾਸ ਕਾਰਜਾਂ, ਮਾਰਕਿਟ ਕਮੇਟੀਆਂ, ਈ-ਨੈਮ ਆਦਿ ਨਾਲ ਸਬੰਧਤ ਕਾਰਜਾਂ ਦਾ ਜਾਇਜਾ ਲੈਣ ਸਬੰਧੀ ਆਯੋਜਤ ਇਸ ਸਮੀਖਿਆ ਮੀਟਿੰਗ ਦੌਰਾਨ ਚੇਅਰਮੈਨ ਵੱਲੋਂ ਸਮੂਹ ਅਧਿਕਾਰੀਆਂ ਨੂੰ ਚੱਲ ਰਹੇ ਕਾਰਜਾਂ ਨੂੰ ਤੇਜ਼ੀ ਨਾਲ ਨੇਪਰੇ ਚਾੜ੍ਹਨ ਦੇ ਨਿਰਦੇਸ਼ ਦਿੱਤੇ ਗਏ।

ਮੀਟਿੰਗ ਦੌਰਾਨ ਸ. ਹਰਚੰਦ ਸਿੰਘ ਬਰਸਟ ਨੇ ਪੰਜਾਬ ਰਾਜ ਦੀਆਂ ਵੱਖ-ਵੱਖ ਮੰਡੀਆਂ ਵਿੱਚ ਫਰੀ ਹੋਲਡ ਅਧਾਰ ਤੇ ਹੋਈ ਪਲਾਟਾਂ ਦੀ ਈ-ਨਿਲਾਮੀ, ਵੱਖ-ਵੱਖ ਕਾਰਜਾਂ ਦੀ ਮੌਜੂਦਾ ਸਥਿਤੀ, ਖਰਚ ਕੀਤੇ ਗਏ ਫੰਡਾਂ ਅਤੇ ਬਕਾਇਆ ਪਏ ਫੰਡਾਂ ਦੇ ਨਾਲ-ਨਾਲ ਟ੍ਰਾਇਲ ਬੇਸਿਜ ਤੇ ਸ਼ੁਰੂ ਕੀਤੇ ਪ੍ਰੋਜੈਕਟਾਂ ਦੀ ਮੌਜੂਦਾ ਸਥਿਤੀ ਬਾਰੇ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਕਿਹਾ ਕਿ ਜਿਵੇਂ ਪਟਿਆਲਾ ਦੀ ਸਨੌਰ ਰੋਡ ਸਥਿਤ ਆਧੁਨਿਕ ਫ਼ਲ ਅਤੇ ਸਬਜੀ ਮੰਡੀ ਦੇ ਮੁੱਖ ਗੇਟ ਉੱਤੇ ਬੂਮ ਬੈਰੀਅਰ, ਸੀ.ਸੀ.ਟੀ.ਵੀ. ਕੈਮਰੇ ਅਤੇ ਵੇ-ਬ੍ਰਿਜ ਰਾਹੀਂ ਆਨਲਾਈਨ ਐਂਟਰੀ ਦੀ ਪ੍ਰਕਿਰਿਆ ਨੂੰ ਸ਼ੁਰੂ ਕੀਤੀ ਗਈ ਹੈ, ਉਸੇ ਤਰਜ਼ ਤੇ ਪੰਜਾਬ ਦੀਆਂ ਹੋਰ ਫ਼ਲ ਅਤੇ ਸਬਜੀ ਮੰਡੀਆਂ ਵਿੱਚ ਵੀ ਆਨਲਾਈਨ ਗੇਟ ਐਂਟਰੀ ਦੇ ਕਾਰਜ ਨੂੰ ਸ਼ੁਰੂ ਕਰਨ ਦੀ ਪ੍ਰਕਿਰਿਆ ਨੂੰ ਤੇਜੀ ਨਾਲ ਪੂਰਾ ਕੀਤਾ ਜਾਵੇ। ਇਸਦੇ ਨਾਲ ਹੀ ਚੇਅਰਮੈਨ ਵੱਲੋਂ ਮੰਡੀਆਂ ਵਿੱਚ ਆਫ ਸੀਜ਼ਨ ਦੌਰਾਨ ਖਾਲੀ ਪਏ ਕਵਰ ਸ਼ੈੱਡਾਂ ਨੂੰ ਇੰਡੌਰ ਖੇਡਾਂ ਲਈ ਇਸਤੇਮਾਲ ਵਿੱਚ ਲਿਆਉਂਣ ਲਈ ਖੇਡ ਵਿਭਾਗ ਨਾਲ ਗੱਲਬਾਤ ਕਰਕੇ ਬੱਚਿਆ ਦੀ ਕੌਚਿੰਗ ਪਹਿਲ ਦੇ ਆਧਾਰ ਤੇ ਸ਼ੁਰੂ ਕਰਨ ਦੇ ਨਿਰਦੇਸ਼ ਦਿੱਤੇ। ਜਿਸਦੇ ਲਈ ਜਲਦ ਤੋਂ ਜਲਦ ਕੋਚਾਂ ਨਾਲ ਗੱਲਬਾਤ ਕਰਨ ਲਈ ਵੀ ਕਿਹਾ ਗਿਆ। 

ਚੇਅਰਮੈਨ ਨੇ ਮੰਡੀ ਬੋਰਡ ਦੀ ਫਲਾਇੰਗ ਸੂਕੇਡ ਨੂੰ ਰੋਸਟਰ ਬਣਾਕੇ ਪੰਜਾਬ ਦੀਆਂ ਮੰਡੀਆਂ ਵਿੱਚ ਚੈਕਿੰਗ ਦੀ ਕਾਰਵਾਈ ਨੂੰ ਲਗਾਤਾਰ ਜਾਰੀ ਰੱਖਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਵੱਖ-ਵੱਖ ਪ੍ਰੋਜੈਕਟਾਂ, ਕਾਰਜਾਂ ਸਬੰਧੀ ਅਲਾਟ ਹੋਏ ਫੰਡਾਂ ਅਤੇ ਹੋਰਨਾਂ ਕੰਮਾਂ ਦੀ ਸਥਿਤੀ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਕਿਹਾ ਕਿ ਵਿਕਾਸ ਕਾਰਜਾਂ ਵਿੱਚ ਗੁਣਵੱਤਾ ਅਤੇ ਪਾਰਦਰਸ਼ਤਾ ਲਿਆਉਣੀ ਯਕੀਨੀ ਬਣਾਈ ਜਾਵੇ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਮਹਿਮਦਪੁਰ ਵਿਖੇ ਸਬ-ਯਾਰਡ ਬਣਾਉਣ ਦੇ ਕਾਰਜ਼ ਉੱਤੇ ਪਹਿਲ ਦੇ ਆਧਾਰ ਤੇ ਕਾਰਵਾਈ ਕੀਤੀ ਜਾਵੇ, ਤਾਂ ਜੋ ਇਲਾਕਾ ਨਿਵਾਸੀਆਂ ਨੂੰ ਉਪਰੋਕਤ ਮੰਡੀ ਤੋਂ ਲਾਭ ਮਿਲ ਸਕੇ। ਇਸ ਮੌਕੇ ਸ੍ਰੀਮਤੀ ਅੰਮ੍ਰਿਤ ਕੌਰ ਗਿੱਲ, ਸਕੱਤਰ, ਮੰਡੀ ਬੋਰਡ, ਸ. ਗੁਰਦੀਪ ਸਿੰਘ, ਇੰਜੀਨਿਅਰ-ਇਨ-ਚੀਫ, ਸ. ਗੁਰਿੰਦਰ ਸਿੰਘ ਚੀਮਾ, ਮੁੱਖ ਇੰਜੀਨੀਅਰ, ਸ. ਮਨਜੀਤ ਸਿੰਘ ਸੰਧੂ ਜੀ.ਐਮ. ਅਸਟੇਟ ਅਤੇ ਇੰਨਫੋਰਸਮੈਂਟ, ਸ. ਪਰਮਜੀਤ ਸਿੰਘ, ਚੀਫ਼ ਓਪਰੇਟਿੰਗ ਅਫਸਰ, ਸ਼੍ਰੀਮਤੀ ਭਜਨ ਕੌਰ, ਡੀ.ਜੀ.ਐਮ. ਸਮੇਤ ਸਮੂਹ ਉੱਚ ਅਧਿਕਾਰੀ ਮੌਜੂਦ ਰਹੇ।

dawn punjab
Author: dawn punjab

Leave a Comment

RELATED LATEST NEWS

Top Headlines

ਭਾਜਪਾ ਦਾ ਕਾਰਾ ਸ਼ਰਮਨਾਕ, ਬਲਾਤਕਾਰੀ ਅਤੇ ਕਾਤਲ ਸੌਦਾ ਸਾਧ ਦੇ ਸਤਿਸੰਗ ਵਿਚ ਮੰਗੀਆਂ ਗਈਆਂ ਭਾਜਪਾ ਲਈ ਵੋਟਾਂ : ਕੁਲਜੀਤ ਸਿੰਘ ਬੇਦੀ

ਇਕ ਅੰਗਰੇਜੀ ਅਖਬਾਰ ਦੀ ਰਿਪੋਰਟ ਦੇ ਖੁਲਾਸੇ ਉੱਤੇ ਡਿਪਟੀ ਮੇਅਰ ਨੇ ਭਾਜਪਾ ਨੂੰ ਜਵਾਬ ਦੇਣ ਲਈ ਕਿਹਾ ਐਸ.ਏ.ਐਸ. ਨਗਰ: ਮੋਹਾਲੀ

Live Cricket

Rashifal