ਖਨੌਰੀ ਵਿਖੇ ਨੌਜਵਾਨ ਸ਼ੁਭਕਰਨ ਸਿੰਘ ਦੀ ਸ਼ਹਾਦਤ ਅਤੇ ਕਿਸਾਨਾਂ ਦਾ ਡੁੱਲਿਆ ਖੂਨ ਭਾਜਪਾ ਦੇ ਸਿਆਸੀ ਕਫਨ ਵਿਚ ਆਖਰੀ ਕਿੱਲ ਸਾਬਤ ਹੋਵੇਗਾ: ਐੱਸ.ਕੇ.ਐੱਮ
ਭਾਜਪਾ ਆਗੂਆਂ ਦੇ ਘਰਾਂ ਸਾਹਮਣੇ ਅਤੇ ਟੋਲ ਪਲਾਜ਼ਾ ਉੱਪਰ ਦਿੱਤੇ ਜਾ ਰਹੇ ਧਰਨਿਆਂ ਵਿੱਚ ਸ਼ਹੀਦ ਕਿਸਾਨ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ
ਚੰਡੀਗੜ੍ਹ:
ਸੰਯੁਕਤ ਕਿਸਾਨ ਮੋਰਚਾ ਪੰਜਾਬ ਨੇ ਪੰਜਾਬ ਦੀ ਹਰਿਆਣਾ ਨਾਲ ਲੱਗਦੀਆਂ ਹੱਦਾਂ ਤੇ ਕਿਸਾਨਾਂ ਤੇ ਢਾਹੇ ਜਾ ਰਹੇ ਜਬਰ ਦੀ ਪੁਰਜ਼ੋਰ ਨਿਖੇਧੀ ਕਰਦਿਆਂ 23 ਸਾਲ ਦੇ ਨੌਜਵਾਨ ਸ਼ੁਭਕਰਨ ਸਿੰਘ ਦੀ ਮੌਤ ਲਈ ਭਾਜਪਾ ਸਰਕਾਰ ਨੂੰ ਸਿੱਧੇ ਤੌਰ ਤੇ ਜਿੰਮੇਵਾਰ ਠਹਿਰਾਉਂਦੇ ਹੋਏ ਕਿਹਾ ਕਿ ਕਿਸਾਨਾਂ ਦਾ ਡੁੱਲਿਆ ਖੂਨ ਭਾਜਪਾ ਦੇ ਸਿਆਸੀ ਕਫਨ ਵਿਚ ਆਖਰੀ ਕਿੱਲ ਸਾਬਤ ਹੋਵੇਗਾ।
ਕਿਸਾਨ ਜਥੇਬੰਦੀਆਂ ਨੇ ਅੱਜ 20 ਭਾਜਪਾ ਆਗੂਆਂ ਦੇ ਘਰਾਂ ਸਾਹਮਣੇ, 37 ਟੋਲ ਪਲਾਜ਼ਾ ਟੋਲ ਫ੍ਰੀ ਕਰਕੇ ਅਤੇ ਦੋ ਜ਼ਿਲਿਆਂ ਹੁਸ਼ਿਆਰਪੁਰ ਅਤੇ ਫਰੀਦਕੋਟ ਦੇ ਡਿਪਟੀ ਕਮਿਸ਼ਨਰ ਦਫਤਰਾਂ ਸਾਹਮਣੇ ਕੁੱਲ ਮਿਲਾ ਕੇ 59 ਸਥਾਨਾਂ ਤੇ ਸ਼ਹੀਦ ਕਿਸਾਨ ਨੂੰ ਸ਼ਰਧਾਂਜਲੀ ਭੇਟ ਕੀਤੀ।
ਜ਼ਿਕਰਯੋਗ ਹੈ ਕਿ ਸਵਾਮੀਨਾਥਨ ਫਾਰਮੂਲੇ ਤਹਿਤ ਐਮ ਐਸ ਪੀ ਤੇ ਖ੍ਰੀਦ ਦਾ ਗਾਰੰਟੀ ਕਾਨੂੰਨ ਬਣਾਉਣ, ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦੇ ਕਰਜ਼ੇ ਤੇ ਲੀਕ ਮਾਰਨ ਸਮੇਤ ਹੋਰ ਕਿਸਾਨੀ ਮੰਗਾਂ ਅਤੇ ਕਿਸਾਨਾਂ ਤੇ ਜਬਰ ਕਰਨ ਵਿਰੁੱਧ ਸੂਬੇ ਭਰ ਵਿੱਚ ਭਾਜਪਾ ਆਗੂਆਂ ਦੇ ਘਰਾਂ ਸਾਹਮਣੇ ਅਤੇ ਟੋਲ ਪਲਾਜ਼ਾ ਟੋਲ ਫ੍ਰੀ ਕਰਕੇ ਤਿੰਨ ਦਿਨਾਂ ਲਈ ਦਿਨ ਰਾਤ ਦੇ ਧਰਨੇ ਦੂਜੇ ਦਿਨ ਵੀ ਜਾਰੀ ਰਹੇ।
ਨੌਜਵਾਨ ਸ਼ੁਭਕਰਨ ਸਿੰਘ ਦਾ ਮ੍ਰਿਤਕ ਸਰੀਰ ਪਟਿਆਲਾ ਦੇ ਰਜਿੰਦਰਾ ਹਸਪਤਾਲ ਵਿਖੇ ਰੱਖਿਆ ਗਿਆ ਹੈ ਜਿੱਥੇ ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਰਾਮਿੰਦਰ ਸਿੰਘ ਪਟਿਆਲਾ, ਦਲਜੀਤ ਸਿੰਘ ਚੱਕ, ਗੁਰਮੀਤ ਸਿੰਘ ਦਿੱਤੂਪੁਰ, ਕੁਲਵੰਤ ਸਿੰਘ ਮੌਲਵੀਵਾਲਾ, ਗੁਰਵਿੰਦਰ ਸਿੰਘ ਬੱਲੋ, ਚਰਨਜੀਤ ਸਿੰਘ ਝੁੱਗੀਆਂ, ਦਵਿੰਦਰ ਸਿੰਘ ਪੂਨੀਆ, ਹਰਭਜਨ ਸਿੰਘ ਬੁੱਟਰ ਸਮੇਤ ਕਿਸਾਨਾਂ ਦੇ ਇੱਕ ਵੱਡੇ ਜੱਥੇ ਨੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਪਿੰਡ ਵਾਸੀਆਂ ਅਤੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ।
ਅੱਜ ਦੇ ਧਰਨਿਆਂ ਵਿੱਚ ਬੁਲਾਰਿਆਂ ਨੇ ਹਰਿਆਣਾ ਦੀ ਭਾਜਪਾ ਸਰਕਾਰ ਵੱਲੋਂ ਕਿਸਾਨਾਂ ਤੇ ਢਾਹੇ ਜਾ ਜਬਰ ਵਿਰੁੱਧ ਗੁੱਸੇ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਸਰਕਾਰ ਦੇ ਜਬਰ ਦੇ ਬਾਵਜੂਦ ਕਿਸਾਨ ਲਹਿਰ ਨੂੰ ਦਬਾਇਆ ਨਹੀ ਜਾ ਸਕੇਗਾ ਉਲਟਾ ਕਿਸਾਨਾਂ ਦਾ ਡੁੱਲਿਆ ਖੂਨ ਇਸ ਨੂੰ ਹੋਰ ਪ੍ਰਚੰਡ ਕਰੇਗਾ। ਕਿਸਾਨ ਆਗੂਆਂ ਨੇ ਕਿਹਾ ਕਿ ਭਾਜਪਾ ਦੀ ਕੇਂਦਰ ਸਰਕਾਰ ਨੇ ਸੱਤਾ ਦੇ ਹੰਕਾਰ ਵਿੱਚ ਕਿਸਾਨੀ ਮੰਗਾਂ ਨੂੰ ਅਣਗੌਲਿਆਂ ਕਰਕੇ ਦੱਸ ਦਿੱਤਾ ਹੈ ਕਿ ਉਹ ਕਾਰਪੋਰੇਟ ਦੇ ਹਿੱਤਾਂ ਨੂੰ ਪੂਰਾ ਕਰਨ ਲਈ ਐਮ ਐਸ ਪੀ ਦੇ ਮਾਮਲੇ ਵਿਚ ਵੀ ਪੂਰੇ ਦੇਸ਼ ਦੇ ਕਿਸਾਨਾਂ ਨੂੰ ਗੁੰਮਰਾਹ ਕਰ ਰਹੀ ਹੈ। ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਨੇ ਸਪੱਸ਼ਟ ਕਰ ਦਿੱਤਾ ਕਿ ਸਵਾਮੀਨਾਥਨ ਫਾਰਮੂਲੇ ਤਹਿਤ ਐੱਮਐੱਸਪੀ ਤੇ ਖ੍ਰੀਦ ਦੀ ਗਾਰੰਟੀ ਦਾ ਕਾਨੂੰਨ ਅਤੇ ਕਿਸਾਨਾਂ ਖੇਤ ਮਜ਼ਦੂਰਾਂ ਦੇ ਕਰਜ਼ੇ ਤੇ ਲੀਕ ਮਾਰਨ ਸਮੇਤ ਹੋਰ ਕਿਸਾਨੀ ਮੰਗਾਂ ਲਈ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ।
ਕਿਹੜੇ ਭਾਜਪਾ ਆਗੂਆਂ ਜਿਨ੍ਹਾਂ ਦੇ ਘਰਾਂ ਸਾਹਮਣੇ ਧਰਨੇ
ਭਾਜਪਾ ਆਗੂਆਂ ਜਿਨ੍ਹਾਂ ਦੇ ਘਰਾਂ ਸਾਹਮਣੇ ਧਰਨੇ ਜਾਰੀ ਹਨ ਉਨ੍ਹਾਂ ਵਿੱਚ ਸੁਨੀਲ ਜਾਖੜ, ਕੈਪਟਨ ਅਮਰਿੰਦਰ ਸਿੰਘ, ਇਕਬਾਲ ਸਿੰਘ ਲਾਲਪੁਰਾ, ਸੁਰਜੀਤ ਕੁਮਾਰ ਜਿਆਣੀ, ਰਾਣਾ ਗੁਰਮੀਤ ਸੋਢੀ, ਮੰਤਰੀ ਸੋਮ ਪ੍ਰਕਾਸ਼, ਮਨੋਰੰਜਨ ਕਾਲੀਆ, ਹਰਜੀਤ ਸਿੰਘ, ਅਰਵਿੰਦ ਖੰਨਾ,ਕਾਕਾ ਸਿੰਘ ਕੰਬੋਜ, ਦੀਦਾਰ ਸਿੰਘ ਭੱਟੀ, ਕੇਵਲ ਸਿੰਘ ਢਿੱਲੋਂ, ਸੁਖਵਿੰਦਰ ਸਿੰਘ ਕਾਕਾ, ਰਜਿੰਦਰ ਮੋਹਨ ਸਿੰਘ ਛੀਨਾ, ਅਮਰਪਾਲ ਸਿੰਘ ਬੋਨੀ, ਫਤਿਹਜੰਗ ਸਿੰਘ ਬਾਜਵਾ, ਰਾਕੇਸ਼ ਕੁਮਾਰ ਜੈਨ, ਭੁਪੇਸ਼ ਅਗਰਵਾਲ, ਰਾਜੇਸ਼ ਪੇਠਲੀ ਅਤੇ ਡਾ ਸੀਮਾਂਤ ਗਰਗ ਆਦਿ ਸ਼ਾਮਲ ਹਨ। ਕਿਸਾਨ ਜਥੇਬੰਦੀਆਂ ਨੇ ਸੂਬੇ ਦੀਆਂ ਪ੍ਰਮੁੱਖ ਜਰਨੈਲੀ ਸੜਕਾਂ ਉੱਤੇ 37 ਟੋਲ ਪਲਾਜ਼ਿਆ ਨੂੰ ਟੋਲ ਫ੍ਰੀ ਕੀਤਾ ਹੋਇਆ ਹੈ।
ਧਰਨਿਆਂ ਦੀ ਅਗਵਾਈ ਬਲਬੀਰ ਸਿੰਘ ਰਾਜੇਵਾਲ, ਹਰਿੰਦਰ ਸਿੰਘ ਲੱਖੋਵਾਲ, ਨਿਰਭੈ ਸਿੰਘ ਢੁੱਡੀਕੇ , ਡਾ. ਦਰਸ਼ਨਪਾਲ, ਹਰਮੀਤ ਸਿੰਘ ਕਾਦੀਆਂ, ਬਲਦੇਵ ਸਿੰਘ ਨਿਹਾਲਗ੍ਹੜ, ਬੂਟਾ ਸਿੰਘ ਬੁਰਜਗਿੱਲ, ਜੰਗਵੀਰ ਸਿੰਘ ਚੌਹਾਨ, ਬਲਵਿੰਦਰ ਸਿੰਘ ਮੱਲੀਨੰਗਲ, ਸਤਨਾਮ ਸਿੰਘ ਅਜਨਾਲਾ, ਮਨਜੀਤ ਸਿੰਘ ਧਨੇਰ, ਬਿੰਦਰ ਸਿੰਘ ਗੋਲੇਵਾਲਾ, ਸੁੱਖਗਿੱਲ ਮੋਗਾ, ਰੁਲਦੂ ਸਿੰਘ ਮਾਨਸਾ, ਵੀਰ ਸਿੰਘ ਬੜਵਾ, ਬਲਜੀਤ ਸਿੰਘ ਗਰੇਵਾਲ, ਹਰਜਿੰਦਰ ਸਿੰਘ ਟਾਂਡਾ, ਮਲੂਕ ਸਿੰਘ ਹੀਰਕੇ, ਬਲਵਿੰਦਰ ਸਿੰਘ ਰਾਜੂਔਲਖ, ਹਰਜੀਤ ਸਿੰਘ ਰਵੀ, ਨਿਰਵੈਰ ਸਿੰਘ ਡਾਲੇਕੇ, ਹਰਬੰਸ ਸਿੰਘ ਸੰਘਾ, ਪ੍ਰੇਮ ਸਿੰਘ ਭੰਗੂ, ਕੁਲਦੀਪ ਸਿੰਘ ਵਜੀਦਪੁਰ, ਹਰਦੇਵ ਸਿੰਘ ਸੰਧੂ, ਕੰਵਲਪ੍ਰੀਤ ਸਿੰਘ ਪੰਨੂ, ਕਿਰਨਜੀਤ ਸੇਖੋਂ ਅਤੇ ਬੋਘ ਸਿੰਘ ਮਾਨਸਾ ਆਦਿ ਨੇ ਕੀਤੀ।
ਅਗਲੇ ਸੰਘਰਸ਼ ਦੀ ਰੂਪ ਰੇਖਾ ਉਲੀਕਣ ਲਈ ਦੇਸ਼ ਪੱਧਰ ਦੀ ਮੀਟਿੰਗ ਅਜ 22 ਫਰਵਰੀ ਨੂੰ ਚੰਡੀਗੜ੍ਹ ਦੇ ਕਿਸਾਨ ਭਵਨ ਵਿਖੇ