Follow us

27/12/2024 1:27 am

Search
Close this search box.
Home » News In Punjabi » ਜੁਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਦਰਬਾਰ ਸਾਹਿਬ ਤੋਂ ਆਇਆ ਅੱਜ ਦਾ ਹੁਕਮਨਾਮਾ

ਜੁਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਦਰਬਾਰ ਸਾਹਿਬ ਤੋਂ ਆਇਆ ਅੱਜ ਦਾ ਹੁਕਮਨਾਮਾ

ਰਾਗੁ ਗੋਂਡ ਬਾਣੀ ਰਵਿਦਾਸ ਜੀਉ ਕੀ ਘਰੁ ੨ ੴ ਸਤਿਗੁਰ ਪ੍ਰਸਾਦਿ ॥

ਮੁਕੰਦ ਮੁਕੰਦ ਜਪਹੁ ਸੰਸਾਰ ॥ ਬਿਨੁ ਮੁਕੰਦ ਤਨੁ ਹੋਇ ਅਉਹਾਰ ॥ ਸੋਈ ਮੁਕੰਦੁ ਮੁਕਤਿ ਕਾ ਦਾਤਾ ॥ ਸੋਈ ਮੁਕੰਦੁ ਹਮਰਾ ਪਿਤ ਮਾਤਾ ॥ ੧ ॥ ਜੀਵਤ ਮੁਕੰਦੇ ਮਰਤ ਮੁਕੰਦੇ ॥ ਤਾ ਕੇ ਸੇਵਕ ਕਉ ਸਦਾ ਅਨੰਦੇ ॥ ੧ ॥ ਰਹਾਉ ॥

ਵਿਆਖਿਆ :

ਹੇ ਲੋਕੋ! ਮੁਕਤੀ-ਦਾਤੇ ਪ੍ਰਭੂ ਨੂੰ ਸਦਾ ਸਿਮਰੋ, ਉਸ ਦੇ ਸਿਮਰਨ ਤੋਂ ਬਿਨਾ ਇਹ ਸਰੀਰ ਵਿਅਰਥ ਹੀ ਚਲਾ ਜਾਂਦਾ ਹੈ। ਮੇਰਾ ਤਾਂ ਮਾਂ ਪਿਉ ਹੀ ਉਹ ਪ੍ਰਭੂ ਹੈ, ਉਹੀ ਦੁਨੀਆ ਦੇ ਬੰਧਨਾਂ ਤੋਂ ਮੇਰੀ ਰਾਖੀ ਕਰ ਸਕਦਾ ਹੈ।੧। ਮਾਇਆ ਦੇ ਬੰਧਨਾਂ ਤੋਂ ਖ਼ਲਾਸੀ ਦੇਣ ਵਾਲੇ ਪ੍ਰਭੂ ਦੀ ਬੰਦਗੀ ਕਰਨ ਵਾਲੇ ਨੂੰ ਸਦਾ ਹੀ ਅਨੰਦ ਬਣਿਆ ਰਹਿੰਦਾ ਹੈ, ਕਿਉਂਕਿ ਉਹ ਜਿਊਦਾ ਭੀ ਪ੍ਰਭੂ ਨੂੰ ਸਿਮਰਦਾ ਹੈ ਤੇ ਮਰਦਾ ਭੀ ਉਸੇ ਨੂੰ ਯਾਦ ਕਰਦਾ ਹੈ (ਸਾਰੀ ਉਮਰ ਹੀ ਪ੍ਰਭੂ ਨੂੰ ਚੇਤੇ ਰੱਖਦਾ ਹੈ) । ੧ । ਰਹਾਉ

ਵਾਹਿਗੁਰੂ ਜੀ ਕਾ ਖ਼ਾਲਸਾ!

ਵਾਹਿਗੁਰੂ ਜੀ ਕੀ ਫਤਹਿ!

dawn punjab
Author: dawn punjab

Leave a Comment

RELATED LATEST NEWS