Follow us

27/12/2024 2:09 am

Search
Close this search box.
Home » News In Punjabi » ਚੰਡੀਗੜ੍ਹ » ਜ਼ਿਲ੍ਹੇ ਵਿੱਚ ਗਾਵਾਂ ਨੂੰ ਲੰਪੀ ਸਕਿਨ ਬਿਮਾਰੀ ਤੋਂ ਬਚਾਉਣ ਲਈ ਟੀਕਾਕਰਨ ਮੁਹਿੰਮ ਸ਼ੁਰੂ

ਜ਼ਿਲ੍ਹੇ ਵਿੱਚ ਗਾਵਾਂ ਨੂੰ ਲੰਪੀ ਸਕਿਨ ਬਿਮਾਰੀ ਤੋਂ ਬਚਾਉਣ ਲਈ ਟੀਕਾਕਰਨ ਮੁਹਿੰਮ ਸ਼ੁਰੂ

20 ਦਿਨਾਂ ਵਿਚ 29700 ਪਸ਼ੂਆਂ ਦਾ ਕੀਤਾ ਟੀਕਾਕਰਨ: ਡਾ ਸ਼ਿਵਕਾਂਤ ਗੁਪਤਾ

ਐਸ.ਏ.ਐਸ.ਨਗਰ :

ਪਸ਼ੂ ਪਾਲਣ ਵਿਭਾਗ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ਗਾਵਾਂ ਨੂੰ ਲੰਪੀ ਸਕਿਨ ਬੀਮਾਰੀ ਤੋਂ ਬਚਾਉਣ ਲਈ ਸ਼ੁਰੂ ਕੀਤੀ ਗਈ ਟੀਕਾਕਰਨ ਮੁਹਿੰਮ ਤਹਿਤ 20 ਦਿਨਾਂ ਵਿਚ 29700 ਪਸ਼ੂਆਂ ਦਾ ਟੀਕਾਕਰਨ ਕੀਤਾ ਜਾ ਚੁੱਕਾ ਹੈ।

ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡਾ ਸ਼ਿਵਕਾਂਤ ਗੁਪਤਾ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਨੇ ਦੱਸਿਆ ਕਿ ਗੁਰਮੀਤ ਸਿੰਘ ਖੁੱਡੀਆਂ ਕੈਬਨਿਟ ਮੰਤਰੀ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ, ਪੰਜਾਬ ਅਤੇ ਸ੍ਰੀ ਵਿਕਾਸ ਪ੍ਰਤਾਪ ਵਧੀਕ ਮੁੱਖ ਸਕੱਤਰ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਪੰਜਾਬ ਸਰਕਾਰ ਦੀ ਅਗਵਾਈ ਵਿਚ ਤੇਲੰਗਾਨਾ ਸਟੇਟ ਵੈਟਨਰੀ ਥਾਇਓਲੌਜੀਕਲ ਐਂਡ ਰਿਸਰਚ ਇੰਸਟੀਚਿਊਟ, ਹੈਦਰਾਬਾਦ ਤੋਂ 78.75 ਲੱਖ ਰੁਪਏ ਦੀ ਲਾਗਤ ਨਾਲ ਗੋਟ ਪੋਕਸ ਵੈਕਸੀਨ ਦੀਆਂ 25 ਲੱਖ ਖੁਰਾਕਾਂ ਖਰੀਦੀਆਂ ਹਨ।

ਉਹਨਾਂ ਕਿਹਾ ਕਿ ਡਾ ਗੁਰਸ਼ਰਨਜੀਤ ਸਿੰਘ ਬੇਦੀ ਨਿਰਦੇਸ਼ਕ ਪਸੂ ਪਾਲਣ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਹੇਠ ਘਰ ਘਰ ਅੰਦਰ ਜਾ ਕੇ ਗੋਕਿਆਂ ਦਾ ਟੀਕਾਕਰਨ ਕਰਨ ਲਈ ਜ਼ਿਲ੍ਹੇ ਵਿਚ 30 ਟੀਮਾਂ ਦਾ ਗਠਨ ਕੀਤਾ ਗਿਆ ਹੈ।

ਡਾ: ਲੋਕੇਸ ਕੁਮਾਰ ਸਹਾਇਕ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਨੇ ਕਿਹਾ ਕਿ ਇਸ ਟੀਕਾਕਰਨ ਮੁਹਿੰਮ ਲਈ ਪਸ਼ੂ ਪਾਲਣ ਵਿਭਾਗ ਵੱਲੋਂ ਜ਼ਿਲ੍ਹੇ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਗੋਟ ਪੋਕਸ ਵੈਕਸੀਨ ਦੀਆਂ 40000 ਖੁਰਾਕਾਂ ਭੇਜੀਆ ਗਈਆਂ ਹਨ।

ਉਹਨਾਂ ਨੇ ਕਿਹਾ ਕਿ ਪਸ਼ੂ ਪਾਲਣ ਵਿਭਾਗ ਦੀਆਂ ਟੀਮਾਂ ਵੱਲੋਂ ਜ਼ਿਲੇ ਦੇ ਸਾਰੇ ਸ਼ਹਿਰਾਂ ਅਤੇ ਪਿੰਡਾਂ ਵਿਚ ਘਰ-ਘਰ ਜਾ ਕੇ ਗਾਵਾਂ ਦਾ ਟੀਕਾਕਰਨ ਬਿਲਕੁੱਲ ਮੁਫਤ ਕੀਤਾ ਜਾ ਰਿਹਾ ਹੈ।

ਇਸ ਦੇ ਨਾਲ ਹੀ ਜ਼ਿਲ੍ਹੇ ਦੀਆਂ ਸਾਰੀਆਂ ਗਊਸ਼ਾਲਾਵਾਂ ਵਿਚਲੇ ਸਾਰੇ ਗਊ ਵੰਸ਼ ਦਾ ਟੀਕਾਕਰਨ ਵੀ ਬਿਲਕੁਲ ਮੁਫਤ ਕੀਤਾ ਜਾ ਰਿਹਾ ਹੈ। ਡਾ: ਸਿਵਕਾਂਤ ਗੁਪਤਾ ਨੇ ਜ਼ਿਲ੍ਹੇ ਦੇ ਸਮੁੱਚੇ ਸਟਾਫ ਨੂੰ ਗਉਵੰਸ਼ ਦੇ 100 ਫੀਸਦੀ ਟੀਕਾਕਰਨ ਨੂੰ ਮਿੱਥੇ ਸਮੇਂ ਵਿਚ ਯਕੀਨੀ ਬਣਾਉਣ ਲਈ ਮੁਹਿੰਮ ਨੂੰ ਹੋਰ ਤੇਜ਼ ਕਰਨ ਦੀ ਹਦਾਇਤ ਜਾਰੀ ਕੀਤੀ।

ਉਹਨਾਂ ਨੇ ਪਸ਼ੂ ਪਾਲਕਾਂ ਨੂੰ ਇਸ ਮੁਹਿੰਮ ਲਈ ਵੱਧ ਤੋਂ ਵੱਧ ਸਹਿਯੋਗ ਦੇਣ ਦੀ ਅਪੀਲ ਕਰਦਿਆ ਕਿਹਾ ਕਿ ਇਸ ਟੀਕਾਕਰਨ ਦਾ ਪਸ਼ੂਆਂ ਉੱਪਰ ਕੋਈ ਦੁਰਪ੍ਰਭਾਵ ਨਹੀਂ ਪੈਂਦਾ ਸਗੋਂ ਗੋਕਿਆਂ ਨੂੰ ਅਗਾਊ ਟੀਕਾਕਰਨ ਕਰਵਾਉਣ ਨਾਲ ਇਸ ਬੀਮਾਰੀ ਨਾਲ ਹੋਣ ਵਾਲੇ ਆਰਥਿਕ ਨੁਕਸਾਨ ਤੋਂ ਬਚਿਆ ਜਾ ਸਕਦਾ ਹੈ।

dawn punjab
Author: dawn punjab

Leave a Comment

RELATED LATEST NEWS