Follow us

18/10/2024 4:52 pm

Search
Close this search box.
Home » News In Punjabi » ਚੰਡੀਗੜ੍ਹ » ਸਪੈਸ਼ਲ DGP ਅਰਪਿਤ ਸ਼ੁਕਲਾ ਨੇ ਪਾਰਦਰਸ਼ੀ ਅਤੇ ਨਿਰਪੱਖ Lok Sabha Election ਨੂੰ ਯਕੀਨੀ ਬਣਾਉਣ ਲਈ ਪੰਜਾਬ ਪੁਲਿਸ, B.S.F. ਅਤੇ ਕੇਂਦਰੀ ਏਜੰਸੀਆਂ ‘ਚ ਤਾਲਮੇਲ ਨੂੰ ਹੋਰ ਮਜਬੂਤ ਕਰਨ ’ਤੇ ਦਿੱਤਾ ਜ਼ੋਰ

ਸਪੈਸ਼ਲ DGP ਅਰਪਿਤ ਸ਼ੁਕਲਾ ਨੇ ਪਾਰਦਰਸ਼ੀ ਅਤੇ ਨਿਰਪੱਖ Lok Sabha Election ਨੂੰ ਯਕੀਨੀ ਬਣਾਉਣ ਲਈ ਪੰਜਾਬ ਪੁਲਿਸ, B.S.F. ਅਤੇ ਕੇਂਦਰੀ ਏਜੰਸੀਆਂ ‘ਚ  ਤਾਲਮੇਲ ਨੂੰ ਹੋਰ ਮਜਬੂਤ ਕਰਨ ’ਤੇ ਦਿੱਤਾ ਜ਼ੋਰ

PP, BSF ਅਤੇ NCB ਨੇ ਸਰਹੱਦ ਪਾਰੋਂ ਹੋ ਰਹੀ ਨਸ਼ਿਆਂ ਦੀ ਸਪਲਾਈ ਚੇਨ ਨੂੰ ਤੋੜਨ ਅਤੇ Dron ਅਪ੍ਰੇਸ਼ਨ ਨੂੰ ਠੱਲ੍ਹ ਪਾਉਣ ਲਈ ਘੜੀ ਰਣਨੀਤੀ  

ਪੁਲਿਸ ਦੀਆਂ ਟੀਮਾਂ 217 ਮਜਬੂਤ ਅੰਤਰ-ਰਾਜੀ ਨਾਕਿਆਂ ’ਤੇ  ਨਸ਼ਾ-ਤਸਕਰਾਂ ਅਤੇ ਅਪਰਾਧੀਆਂ ਉੱਤੇ ਰੱਖ ਰਹੀਆਂ ਹਨ ਤਿੱਖੀ ਨਜ਼ਰ

Lok sabha elections ਤੋਂ ਪਹਿਲਾਂ ਸਰਹੱਦੀ ਜ਼ਿਲਿ੍ਹਆਂ ਵਿੱਚ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਦੇ ਮੱਦੇਨਜ਼ਰ ਸਪੈਸ਼ਲ ਡੀਜੀਪੀ ਲਾਅ ਐਂਡ ਆਰਡਰ ਨੇ ਜਲੰਧਰ ਵਿੱਚ ਸਾਂਝੀ ਤਾਲਮੇਲ ਮੀਟਿੰਗ ਦੀ ਕੀਤੀ ਅਗਵਾਈ

ਜਲੰਧਰ/ਚੰਡੀਗੜ੍ਹ :

ਆਗਾਮੀ Lok Sabha Election 2024 ਨੂੰ ਪਾਰਦਰਸ਼ੀ, ਨਿਰਪੱਖ ਅਤੇ ਸ਼ਾਂਤੀਪੂਰਨ ਢੰਗ ਨਾਲ ਨੇਪਰੇ ਚੜ੍ਹਾਉਣ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ  ਪੁਲਿਸ ਦੇ ਵਿਸ਼ੇਸ਼ ਡਾਇਰੈਕਟਰ ਜਨਰਲ, ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਵੀਰਵਾਰ ਨੂੰ ਸੀਮਾ ਸੁਰੱਖਿਆ ਬਲ ਨਾਲ  ਰਣਨੀਤੀ ਤਿਆਰ ਕੀਤੀ ਤਾਂ ਜੋ ਸੁਰੱਖਿਆ ਦੀ ਦੂਜੀ ਕਤਾਰ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ ਅਤੇ ਸਰਹੱਦ ਪਾਰੋਂ ਨਸ਼ਿਆਂ ਦੀ ਸਪਲਾਈ ਲੜੀ ਨੂੰ ਪੂਰੀ ਤਰ੍ਹਾਂ ਠੱਲਿ੍ਹਆ ਜਾ ਸਕੇ।

ਸਪੈਸ਼ਲ DGP ਦੇ ਨਾਲ I.G. ਫਰੰਟੀਅਰ ਹੈੱਡਕੁਆਰਟਰ, BSF. ਜਲੰਧਰ ਡਾ: ਅਤੁਲ ਫੁਲਜ਼ੇਲੇ ਨੇ ਸਰਹੱਦ ’ਤੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਅਤੇ ਆਗਾਮੀ ਸੰਸਦੀ ਚੋਣਾਂ 2024 (lok sabha election 2024 )ਨਾਲ ਸਬੰਧਤ ਮੁੱਦਿਆਂ ’ਤੇ ਚਰਚਾ ਕਰਨ ਲਈ PP, BSF, CRPF, ITBP, ਨਾਰਕੋਟਿਕਸ ਕੰਟਰੋਲ ਬਿਊਰੋ (NCB) ਅਤੇ ਹੋਰ ਕੇਂਦਰੀ ਏਜੰਸੀਆਂ ਦੇ ਸੀਨੀਅਰ ਅਧਿਕਾਰੀਆਂ ਨਾਲ ਇੱਕ ਸਾਂਝੀ ਤਾਲਮੇਲ ਮੀਟਿੰਗ ਕੀਤੀ।  ਮੀਟਿੰਗ ਵਿੱਚ ਜ਼ੋਨਲ ਡਾਇਰੈਕਟਰ ਐਨ.ਸੀ.ਬੀ., ਏਡੀਜੀਪੀ ਸਟੇਟ ਆਰਮਡ ਪੁਲਿਸ (ਐਸ.ਏ.ਪੀ.) ਐਮ.ਐਫ. ਫਾਰੂਕੀ, ਡੀਆਈਜੀ ਬਾਰਡਰ ਰੇਂਜ ਰਾਕੇਸ਼ ਕੌਸ਼ਲ ਅਤੇ ਡੀਆਈਜੀ ਫਿਰੋਜ਼ਪੁਰ ਰੇਂਜ ਰਣਜੀਤ ਸਿੰਘ ਢਿੱਲੋਂ ਵੀ ਹਾਜ਼ਰ ਸਨ।

BSF ਅਤੇ ਪੰਜਾਬ ਪੁਲਿਸ ਦਰਮਿਆਨ ਵਧੇਰੇ ਤਾਲਮੇਲ ਅਤੇ ਇੱਕਜੁਟਤਾ ਦਾ ਸੱਦਾ ਦਿੰਦੇ ਹੋਏ, ਸਪੈਸ਼ਲ DGP ਅਰਪਿਤ ਸ਼ੁਕਲਾ ਨੇ ਸਰਹੱਦੀ ਰਾਜ ਵਿੱਚ ਪਾਰਦਰਸ਼ੀ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ ਦੋਵਾਂ ਫੋਰਸਾਂ ਨੂੰ ਇੱਕ ਟੀਮ ਵਜੋਂ ਕੰਮ ਕਰਨ ਲਈ ਕਿਹਾ।

ਉਨ੍ਹਾਂ ਕਿਹਾ ਕਿ ਸੁਰੱਖਿਆ ਦੀ ਮੋਹਰਲੀ ਕਤਾਰ ਵਿੱਚ ਤਾਇਨਾਤ ਹੋਣ ਕਰਕੇ BSF ਨੂੰ ਅਤਿਵਾਦੀਆਂ, ਦਹਿਸ਼ਤਗਰਦਾਂ ਜਾਂ ਤਸਕਰਾਂ ਵੱਲੋਂ ਤਸਕਰੀ ਅਤੇ ਘੁਸਪੈਠ ਦੀਆਂ ਕੋਸ਼ਿਸ਼ਾਂ ਨੂੰ ਰੋਕਣ ਲਈ ਵਧੇਰੇ ਚੌਕਸ ਤੇ ਮੁਸਤੈਦ ਰਹਿਣ ਦੀ ਲੋੜ ਹੈ। ਉਨ੍ਹਾਂ ਅੰਤਰਰਾਸ਼ਟਰੀ ਸਰਹੱਦ ’ਤੇ ਰਾਤ ਦੀ ਗਸ਼ਤ ’ਤੇ ਤਾਇਨਾਤ ਪੁਲਿਸ ਮੁਲਾਜ਼ਮਾਂ ਦੀ ਨਫ਼ਰੀ ਵਧਾਉਣ ਦੇ ਵੀ ਹੁਕਮ ਦਿੱਤੇ।

ਸਪੈਸ਼ਲ ਡੀਜੀਪੀ ਨੇ BSF ਨੂੰ ਪੰਜਾਬ ਦੀਆਂ ਸਰਹੱਦਾਂ ’ਤੇ Dron ਅਪਰੇਸ਼ਨਾਂ, ਜੋ ਸਰਹੱਦ ਪਾਰੋਂ ਨਸ਼ਿਆਂ ਦੀ ਤਸਕਰੀ ਲਈ ਵਰਤੇ ਜਾਂਦੇ ਹਨ, ਦਾ ਮੁਕਾਬਲਾ ਕਰਨ ਲਈ ਡਰੋਨ ਡੀਟੈਕਸ਼ਨ ਤਕਨਾਲੋਜੀ ਦੀ ਵਰਤੋਂ ਕਰਨ ਦੀ ਸਲਾਹ ਦਿੱਤੀ। ਉਨ੍ਹਾਂ ਸਰਹੱਦੀ ਜ਼ਿਲਿ੍ਹਆਂ ਦੇ ਸਾਰੇ ਐਸਐਸਪੀਜ਼ ਨੂੰ ਵੀ ਹਦਾਇਤ ਕੀਤੀ ਕਿ ਉਹ ਗ੍ਰਾਮੀਣ ਪੱਧਰੀ ਸੁਰੱਖਿਆ ਕਮੇਟੀ (ਵੀਐਲਡੀਸੀ) ਦੇ ਮੈਂਬਰਾਂ ਨਾਲ ਨਿਯਮਤ ਮੀਟਿੰਗਾਂ ਕਰਨ ਅਤੇ ਫੀਲਡ ਸਟਾਫ਼ ਅਤੇ ਵੀਐਲਡੀਸੀ ਮੈਂਬਰਾਂ ਨੂੰ ਡਰੋਨਾਂ ਦੀ ਆਵਾਜਾਈ ’ਤੇ ਸਖ਼ਤ ਨਜ਼ਰ ਰੱਖਣ ਲਈ ਜਾਗਰੂਕ ਕਰਨ।

ਜਾਣਕਾਰੀ ਅਨੁਸਾਰ 2023 ਵਿੱਚ ਸਰਹੱਦ ’ਤੇ 325 ਡਰੋਨ (Dron) ਦੇਖੇ ਗਏ, ਜਿਨ੍ਹਾਂ ਵਿੱਚੋਂ 118 ਡਰੋਨ ਸਫ਼ਲਤਾਪੂਰਵਕ ਬਰਾਮਦ ਕੀਤੇ ਗਏ। ਇਸੇ ਤਰ੍ਹਾਂ 2024 ਵਿੱਚ ਹੁਣ ਤੱਕ 26 ਡਰੋਨ ਬਰਾਮਦ ਕੀਤੇ ਜਾ ਚੁੱਕੇ ਹਨ।

ਆਗਾਮੀ ਲੋਕ ਸਭਾ ਚੋਣਾਂ ਲਈ ਸੁਰੱਖਿਆ ਪ੍ਰਬੰਧਾਂ ਬਾਰੇ ਵੇਰਵੇ ਸਾਂਝੇ ਕਰਦਿਆਂ ਸਪੈਸ਼ਲ DGP ਅਰਪਿਤ ਸ਼ੁਕਲਾ ਨੇ ਦੱਸਿਆ ਕਿ ਸੂਬੇ ਭਰ ਵਿੱਚ ਸੁਰੱਖਿਆ ਵਧਾ ਦਿੱਤੀ ਗਈ ਹੈ ਅਤੇ ਪੰਜਾਬ ਪੁਲੀਸ ਨੇ ਚੋਣਾਂ ਦੌਰਾਨ ਤਾਇਨਾਤੀ ਲਈ 75 ਫੀਸਦ ਜ਼ਿਲ੍ਹਾ ਪੁਲੀਸ ਅਤੇ 50 ਫੀਸਦ ਹੋਰ ਯੂਨਿਟਾਂ ਤੋਂ ਪੁਲਿਸ ਬਲ ਤਾਇਨਾਤ ਕੀਤਾ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਨੇ ਸ਼ਰਾਬ ਅਤੇ ਨਸ਼ਿਆਂ ਦੀ ਤਸਕਰੀ ਨੂੰ ਰੋਕਣ ਲਈ ਸੂਬੇ ਦੇ 10 ਸਰਹੱਦੀ ਜ਼ਿਲਿ੍ਹਆਂ ਦੇ ਸਾਰੇ ਸੀਲਿੰਗ ਪੁਆਇੰਟਾਂ ’ਤੇ ਪਹਿਲਾਂ ਹੀ ਸੁਚੱਜੇ ਤਾਲਮੇਲ ਵਾਲੇ ਮਜ਼ਬੂਤ ਅੰਤਰ-ਰਾਜੀ ਨਾਕੇ ਲਗਾਏ ਹਨ। 10 ਅੰਤਰਰਾਜੀ ਸਰਹੱਦੀ ਜ਼ਿਲਿ੍ਹਆਂ ਵਿੱਚ ਪਠਾਨਕੋਟ, ਸ੍ਰੀ ਮੁਕਤਸਰ ਸਾਹਿਬ, ਫਾਜ਼ਿਲਕਾ, ਰੋਪੜ, ਐਸਏਐਸ ਨਗਰ, ਪਟਿਆਲਾ, ਸੰਗਰੂਰ, ਮਾਨਸਾ, ਹੁਸ਼ਿਆਰਪੁਰ ਅਤੇ ਬਠਿੰਡਾ ਸ਼ਾਮਲ ਹਨ।

ਉਨ੍ਹਾਂ ਕਿਹਾ ਕਿ ਸੂਬੇ ਦੇ ਸੰਵੇਦਨਸ਼ੀਲ ਜ਼ਿਲਿ੍ਹਆਂ ਵਿੱਚ ਕੇਂਦਰੀ ਹਥਿਆਰਬੰਦ ਪੁਲਿਸ ਬਲਾਂ (ਸੀਏਪੀਐਫ) ਦੀਆਂ 25 ਕੰਪਨੀਆਂ ਤਾਇਨਾਤ ਕੀਤੀਆਂ ਗਈਆਂ ਹਨ ਤਾਂ ਜੋ ਆਮ ਲੋਕਾਂ ਵਿੱਚ ਪੁਲਿਸ ਦਾ ਵਿਸ਼ਵਾਸ ਪੈਦਾ ਕੀਤਾ ਜਾ ਸਕੇ ਅਤੇ ਰਾਜ ਵਿੱਚ ਸੰਵੇਦਨਸ਼ੀਲ ਅਤੇ ਅਤਿ-ਸੰਵੇਦਨਸ਼ੀਲ ਖੇਤਰਾਂ ਵਿੱਚ ਦਬਦਬਾ ਬਣਾਇਆ ਜਾ ਸਕੇ। 25 ਕੰਪਨੀਆਂ ਵਿੱਚ ਕੇਂਦਰੀ ਰਿਜ਼ਰਵਡ ਪੁਲਿਸ ਬਲਾਂ CRPF (ਸੀਆਰਪੀਐਫ) ਦੀਆਂ ਪੰਜ ਕੰਪਨੀਆਂ, ਸੀਮਾ ਸੁਰੱਖਿਆ ਬਲ BSF (ਬੀਐਸਐਫ) ਦੀਆਂ 15 ਕੰਪਨੀਆਂ ਅਤੇ ਇੰਡੋ-ਤਿੱਬਤੀਅਨ ਬਾਰਡਰ ਪੁਲਿਸ (ਆਈਟੀਬੀਪੀ) ਦੀਆਂ 5 ਕੰਪਨੀਆਂ ਸ਼ਾਮਲ ਹਨ।

dawn punjab
Author: dawn punjab

Leave a Comment

RELATED LATEST NEWS

Top Headlines

ਬਾਬਾ ਬੰਦਾ ਸਿੰਘ ਬਹਾਦਰ ਜੀ ਦਾ ਬੁੱਤ ਮੋਹਾਲੀ ਬੱਸ ਅੱਡੇ ਉੱਤੇ ਦੁਬਾਰਾ ਲਗਾਇਆ, ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਕੀਤਾ ਖੁਸ਼ੀ ਦਾ ਪ੍ਰਗਟਾਵਾ

ਡਿਪਟੀ ਮੇਅਰ ਨੇ ਬਾਬਾ ਬੰਦਾ ਸਿੰਘ ਬਹਾਦਰ ਬੱਸ ਅੱਡਾ ਵੀ ਛੇਤੀ ਹੀ ਆਰੰਭ ਹੋਣ ਦੀ ਆਸ ਪ੍ਰਗਟਾਈ ਬਾਬਾ ਬੰਦਾ ਸਿੰਘ

Live Cricket

Rashifal