Follow us

18/10/2024 6:53 pm

Search
Close this search box.
Home » News In Punjabi » ਚੰਡੀਗੜ੍ਹ » ਸ਼ਹੀਦ-ਏ-ਆਜ਼ਮ ਭਗਤ ਸਿੰਘ ਅਤੇ ਭਾਰਤ ਰਤਨ ਡਾਂ ਭੀਮ ਰਾਓ ਅੰਬੇਡਕਰ ਵਿਚਕਾਰ ਅਰਵਿੰਦ ਕੇਜਰੀਵਾਲ ਦੀ ਫੋਟੋ ਲਗਾਉਣ ਤੇ ਭਾਜਪਾ ਵਲੋਂ ਨਿਖੇਧੀ  

ਸ਼ਹੀਦ-ਏ-ਆਜ਼ਮ ਭਗਤ ਸਿੰਘ ਅਤੇ ਭਾਰਤ ਰਤਨ ਡਾਂ ਭੀਮ ਰਾਓ ਅੰਬੇਡਕਰ ਵਿਚਕਾਰ ਅਰਵਿੰਦ ਕੇਜਰੀਵਾਲ ਦੀ ਫੋਟੋ ਲਗਾਉਣ ਤੇ ਭਾਜਪਾ ਵਲੋਂ ਨਿਖੇਧੀ  

ਫਤਿਹਗੜ੍ਹ ਸਾਹਿਬ ਡਿਪਟੀ ਕਮਿਸ਼ਨਰ ਦਫਤਰ ਦੇ ਸਾਹਮਣੇ 10 ਅਪ੍ਰੈਲ ਨੂੰ ਸਵੇਰੇ 10 ਵਜੇ ਤੋਂ ਵਿਰੋਧ ਕਰਨ ਲਈ ਸ਼ਾਂਤਮਈ ਰੋਸ ਧਰਨਾ ਪ੍ਰਦਰਸ਼ਨ ਕਰਨ ਦਾ ਫੈਸਲਾ 

Chandigarh: Lok sabha election 2024: BJP ਭਾਰਤੀਆ ਜਨਤਾ ਪਾਰਟੀ ਅਨੁਸੂਚਿਤ ਜਾਤੀ ਮੋਰਚਾ ਪੰਜਾਬ ਨੇ ਆਮ ਆਦਮੀ ਪਾਰਟੀ ਨਿਖੇਧੀ ਕਰਦਿਆ ਦੋਸ਼ ਲਗਾਇਆ ਕਿ ਦੇਸ਼ ਦੇ ਮਹਾਨ ਆਗੂਆਂ ਸ਼ਹੀਦ-ਏ- ਆਜ਼ਮ ਸ੍ਰ ਭਗਤ ਸਿੰਘ ਅਤੇ ਭਾਰਤ ਰਤਨ ਡਾਂ ਭੀਮ ਰਾਓ ਅੰਬੇਡਕਰ ਜੀ ਦੀਆਂ ਫੋਟੋਆਂ ਵਿਚਕਾਰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਫੋਟੋ ਲਗਾਉਣ ਨੂੰ ਲੈ ਕੇ ਫਤਿਹਗੜ੍ਹ ਸਾਹਿਬ ਡਿਪਟੀ ਕਮਿਸ਼ਨਰ ਦਫਤਰ ਦੇ ਸਾਹਮਣੇ 10 ਅਪ੍ਰੈਲ ਨੂੰ ਸਵੇਰੇ 10 ਵਜੇ ਤੋਂ ਵਿਰੋਧ ਕਰਨ ਲਈ ਸ਼ਾਂਤਮਈ ਰੋਸ ਧਰਨਾ -ਪ੍ਰਦਰਸ਼ਨ ਕਰਨ ਦਾ ਫੈਸਲਾ ਲਿਆ ਹੈ।

ਇਹ ਜਾਣਕਾਰੀ ਮੋਰਚਾ ਸੂਬਾਈ ਮੀਤ ਪ੍ਰਧਾਨ ਸ੍ਰ.ਪਰਮਜੀਤ ਸਿੰਘ ਕੈਂਥ ਤੇ ਇੰਨਚਾਰਜ ਲੋਕ ਸਭਾ ਫਤਿਹਗੜ੍ਹ ਸਾਹਿਬ ਤੇ ਸਹਿ ਇੰਨਚਾਰਜ ਸ਼੍ਰੀਮਤੀ ਨਰਿੰਦਰ ਕੌਰ ਅਤੇ ਜਿਲਾ ਪ੍ਰਧਾਨ ਕੁਲਦੀਪ ਸਿੰਘ ਸਹੋਤਾ ਨੇ ਸਾਂਝੇ ਬਿਆਨ ਵਿੱਚ ਦੱਸਿਆ ਕਿ ਪਿੱਛਲੇ ਦਿਨੀ ਆਮ ਆਦਮੀ ਪਾਰਟੀ ਨੇ ਭ੍ਰਿਸ਼ਟਾਚਾਰ ਦੇ ਗੰਭੀਰ ਦੋਸ਼ਾ ਵਿੱਚ ਫਸੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਕੇੰਦਰੀ ਜਾਂਚ ਏਜੰਸੀਆਂ ਦੀ ਪੁੱਛ ਪੜਤਾਲ ਕਰਨ ਨਾਲ ਹੈਰਾਨੀਜਨਕ ਤੱਥ ਪੇਸ਼ ਹੋ ਰਹੇ ਹਨ। ਆਮ ਆਦਮੀ ਪਾਰਟੀ ਦੇ ਆਗੂ ਆਪਣੀ ਰਾਜਨੀਤਕ ਸ਼ਾਖ ਬਚਾਉਣ ਲਈ ਦੇਸ਼ ਦੇ ਮਹਾਨ ਆਗੂਆਂ ਸ਼ਹੀਦ-ਏ- ਆਜ਼ਮ ਸ੍ਰ ਭਗਤ ਸਿੰਘ ਅਤੇ ਭਾਰਤ ਰਤਨ ਡਾਂ ਭੀਮ ਰਾਓ ਅੰਬੇਡਕਰ ਜੀ ਦੀਆਂ ਫੋਟੋਆਂ ਵਿਚਕਾਰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਫੋਟੋ ਨੂੰ ਲੈ ਕੇ ਅਨੁਸੂਚਿਤ ਜਾਤੀ ਸਮਾਜ ਗੁੱਸੇ ‘ਚ ਹੈ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੂੰ ਇਸ ਤਰ੍ਹਾਂ ਮਹਾਨ ਲੋਕਾਂ ਨਾਲ ਤੁਲਨਾ ਕਰਨ ਦੀ ਕੋਸ਼ਿਸ਼ ਨਹੀਂ ਕਰਨੀ ਚਾਹੀਦੀ ਸੀ। ਸੁਨੀਤਾ ਕੇਜਰੀਵਾਲ ਦੀ ਇੱਕ ਵੀਡੀਓ ਆਈ ਸੀ, ਜਿਸ ਨੂੰ ਦੇਖ ਕੇ ਭਾਜਪਾ ਨੂੰ ਬਹੁਤ ਬੁਰਾ ਲੱਗਿਆ ਅਤੇ ਦਲਿਤ ਸਮਾਜ ਨੂੰ ਵੀ ਇਸ ਦਾ ਦੁੱਖ ਹੋਇਆ।

ਇਹ ਘਟਨਾਕ੍ਰਮ ਜੋ ਵਾਪਰਿਆ ਹੈ ਉਸ ਦਾ ਵਿਰੋਧ ਕਰਨ ਲਈ ਭਾਰਤੀਆ ਜਨਤਾ ਪਾਰਟੀ ਅਨੁਸੂਚਿਤ ਜਾਤੀ ਮੋਰਚਾ ਲੋਕ ਸਭਾ ਫਤਿਹਗੜ੍ਹ ਸਾਹਿਬ ਨੇ ਸ਼ਾਂਤਮਈ ਰੋਸ ਧਰਨਾ -ਪ੍ਰਦਰਸ਼ਨ ਵਿਚ ਭਾਜਪਾ ਦੇ ਸੂਬਾਈ ਆਗੂਆਂ ਪ੍ਰਦੀਪ ਗਰਗ ਸਹਿ ਇੰਚਾਰਜ ਲੋਕ ਸਭਾ ਫਤਿਹਗੜ੍ਹ ਸਾਹਿਬ ਭਾਜਪਾ ਜਿਲਾ ਪ੍ਰਧਾਨ ਦਿਦਾਰ ਸਿੰਘ ਭੱਟੀ ਅਤੇ ਹੋਰ ਆਗੂ ਸਮੂਲੀਅਤ ਕਰਨ ਗਏ।

dawn punjab
Author: dawn punjab

Leave a Comment

RELATED LATEST NEWS

Top Headlines

ਬਾਬਾ ਬੰਦਾ ਸਿੰਘ ਬਹਾਦਰ ਜੀ ਦਾ ਬੁੱਤ ਮੋਹਾਲੀ ਬੱਸ ਅੱਡੇ ਉੱਤੇ ਦੁਬਾਰਾ ਲਗਾਇਆ, ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਕੀਤਾ ਖੁਸ਼ੀ ਦਾ ਪ੍ਰਗਟਾਵਾ

ਡਿਪਟੀ ਮੇਅਰ ਨੇ ਬਾਬਾ ਬੰਦਾ ਸਿੰਘ ਬਹਾਦਰ ਬੱਸ ਅੱਡਾ ਵੀ ਛੇਤੀ ਹੀ ਆਰੰਭ ਹੋਣ ਦੀ ਆਸ ਪ੍ਰਗਟਾਈ ਬਾਬਾ ਬੰਦਾ ਸਿੰਘ

Live Cricket

Rashifal