Follow us

06/10/2024 11:02 pm

Search
Close this search box.
Home » News In Punjabi » ਚੰਡੀਗੜ੍ਹ » Lok sabha election 2024 : ਸਪਿਰਿਟ ਅਤੇ ਮਿਥੇਨੌਲ ਦੀ ਅਣਅਧਿਕਾਰਤ ਵਿਕਰੀ ਅਤੇ ਸਪਲਾਈ ਕਿਸੇ ਕੀਮਤ ਤੇ ਬਰਦਾਸ਼ਤ ਨਹੀਂ

Lok sabha election 2024 : ਸਪਿਰਿਟ ਅਤੇ ਮਿਥੇਨੌਲ ਦੀ ਅਣਅਧਿਕਾਰਤ ਵਿਕਰੀ ਅਤੇ ਸਪਲਾਈ ਕਿਸੇ ਕੀਮਤ ਤੇ ਬਰਦਾਸ਼ਤ ਨਹੀਂ

 No unauthorized sale and supply of Industrial Spirit and Methanol in the district, DC to Excise Officials and Licensees 

 ਲਾਇਸੰਸਧਾਰਕ ਢੋਆ ਢੁਆਈ ਅਤੇ ਲੀਕੇਜ ‘ਤੇ ਨਜ਼ਰ ਰੱਖਣ ਆਉਣ ਵਾਲੇ ਦਿਨਾਂ ਵਿੱਚ ਉਦਯੋਗਿਕ ਸਪਿਰਿਟ, ਮਿਥੇਨੌਲ ਅਤੇ ਸ਼ਰਾਬ ਨਿਰਮਾਣ ਯੂਨਿਟਾਂ ਦੀ ਵਿਕਰੀ ਅਤੇ ਸਟਾਕ ਦੀ ਜਾਂਚ ਕਰਨ ਲਈ ਐਸ.ਡੀ.ਐਮਜ਼ ਦੀ ਅਗਵਾਈ ਵਿੱਚ ਸਾਂਝੀਆਂ ਟੀਮਾਂ ਦਾ ਗਠਨ ਹੋਵੇਗਾ 

 ਸਾਹਿਬਜ਼ਾਦਾ ਅਜੀਤ ਸਿੰਘ ਨਗਰ: No unauthorized sale and supply of Industrial Spirit and Methanol in the district, DC to Excise Officials and Licensees 

DC ਸ਼੍ਰੀਮਤੀ ਆਸ਼ਿਕਾ ਜੈਨ ਨੇ ਨਕਲੀ ਸ਼ਰਾਬ ਦੇ ਸੇਵਨ ਕਾਰਨ ਹੋਣ ਵਾਲੀ ਕਿਸੇ ਵੀ ਦੁਰਘਟਨਾ ਨੂੰ ਅਗਾਊਂ ਟਾਲਣ ਲਈ ਜ਼ਿਲ੍ਹੇ ਵਿੱਚ ਇੰਡਸਟਰੀਅਲ ਸਪਿਰਟ ਅਤੇ ਮਿਥੇਨੌਲ ਦੀ ਅਣਅਧਿਕਾਰਤ ਵਿਕਰੀ ਅਤੇ ਸਪਲਾਈ ‘ਤੇ ਸਖ਼ਤ ਨਜ਼ਰ ਰੱਖਣ ਲਈ ਕਿਹਾ ਹੈ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਐਸ.ਏ.ਐਸ.ਨਗਰ, ਮੁਹਾਲੀ ਵਿਖੇ ਉਦਯੋਗਿਕ ਸਪਿਰਟ, ਮਿਥੇਨੌਲ ਅਤੇ ਨਵੇਂ ਅਲਾਟ ਕੀਤੇ ਗਏ ਸ਼ਰਾਬ ਦੇ ਠੇਕਿਆਂ ਦੇ ਲਾਇਸੰਸਧਾਰਕਾਂ ਅਤੇ ਜ਼ਿਲ੍ਹੇ ਦੀਆਂ ਡਿਸਟਿਲਰੀਆਂ, ਬਰੂਅਰੀਆਂ ਅਤੇ ਬੋਟਲਿੰਗ ਪਲਾਂਟਾਂ ਦੇ ਨੁਮਾਇੰਦਿਆਂ ਦੀ ਮੀਟਿੰਗ ਕਰਦੇ ਹੋਏ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਾਰੇ ਭਾਗੀਦਾਰ ਇਸ ਗੱਲ ਦਾ ਧਿਆਨ ਰੱਖਣ। ਇਨ੍ਹਾਂ ਸਭ ਦੀ ਵਿਕਰੀ, ਸਪਲਾਈ ਅਤੇ ਸਟਾਕ ਨਿਗਰਾਨੀ ਦੇ ਅਧੀਨ ਹੈ ਅਤੇ ਉਲੰਘਣਾ ਲਈ ਦੋਸ਼ੀ ਪਾਏ ਜਾਣ ‘ਤੇ ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ।

ਉਨ੍ਹਾਂ ਭਾਗੀਦਾਰਾਂ ਨੂੰ ਸਾਵਧਾਨ ਕਰਦੇ ਹੋਏ ਕਿਹਾ ਕਿ ਉਹ ਆਪਣੀ ਸਪਲਾਈ ਦਾ ਨਿਯਮਤ ਤੌਰ ‘ਤੇ ਧਿਆਨ ਰੱਖਣ ਤਾਂ ਜੋ ਰਸਤੇ ਵਿੱਚ ਚੋਰੀ ਨਾ ਹੋ ਸਕੇ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਆਜ਼ਾਦ, ਨਿਰਪੱਖ ਅਤੇ ਪਾਰਦਰਸ਼ੀ ਚੋਣਾਂ ਕਰਵਾਉਣ ਲਈ ਵਚਨਬੱਧ ਹੈ।

DC ਨੇ ਅੱਗੇ ਦੱਸਿਆ ਕਿ ਸਟਾਕ, ਵਿਕਰੀ ਅਤੇ ਸਪਲਾਈ ਦੀ ਨਿਰਵਿਘਨ ਜਾਂਚ ਕਰਨ ਲਈ ਐਸ.ਡੀ.ਐਮਜ਼ ਦੀ ਅਗਵਾਈ ਵਿੱਚ ਤਹਿਸੀਲਦਾਰ, ਆਬਕਾਰੀ/ਜੀਐਸਟੀ ਅਧਿਕਾਰੀ, ਐਸਐਚਓਜ਼ ਅਤੇ ਉਦਯੋਗ ਵਿਭਾਗ ਦੀ ਇੱਕ ਸਾਂਝੀ ਚੈਕਿੰਗ ਟੀਮ ਦਾ ਗਠਨ ਕੀਤਾ ਜਾਵੇਗਾ। ਉਨ੍ਹਾਂ ਜ਼ਿਲ੍ਹੇ ਵਿੱਚ ਠੇਕਿਆਂ ਦੇ ਨਵੇਂ ਲਾਇਸੰਸਧਾਰਕਾਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਉਹ ਸ਼ਰਾਬ ਦੀ ਢੋਆ-ਢੁਆਈ ਲਈ ਪੂਰਵ ਪ੍ਰਵਾਨਗੀ ਹਾਸਲ ਕਰਨ ਤੋਂ ਇਲਾਵਾ ਸ਼ਰਾਬ ਦੀਆਂ ਦੁਕਾਨਾਂ ਤੋਂ ਨਗਦੀ ਇਕੱਠੀ ਕਰਨ ਵਾਲੇ ਵਿਅਕਤੀਆਂ ਦੇ ਨਾਂ ਵੀ ਜ਼ਿਲ੍ਹਾ ਪ੍ਰਸ਼ਾਸਨ ਨੂੰ ਦੱਸਣ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜੋ ਵੀ ਵਿਅਕਤੀ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਦਾ ਪਾਇਆ ਗਿਆ ਉਸ ਨਾਲ ਸਖ਼ਤੀ ਨਾਲ ਨਿਪਟਿਆ ਜਾਵੇਗਾ। ਉਨ੍ਹਾਂ ਨੇ ਸ਼ਰਾਬ ਦੇ ਠੇਕਿਆਂ ‘ਤੇ ਆਈਪੀ ਤਕਨੀਕ ਸੀਸੀਟੀਵੀ ਕੈਮਰੇ ਲਗਾਉਣ ‘ਤੇ ਵੀ ਜ਼ੋਰ ਦਿੱਤਾ ਤਾਂ ਜੋ ਇਨ੍ਹਾਂ ਦੀ ਸਖ਼ਤ ਨਿਗਰਾਨੀ ਰੱਖੀ ਜਾ ਸਕੇ। ਮੀਟਿੰਗ ਵਿੱਚ ਸ਼ਾਮਲ ਅਧਿਕਾਰੀਆਂ ਵਿੱਚ ਏਡੀਸੀ (ਜ) ਵਿਰਾਜ ਐਸ ਤਿੜਕੇ, ਐਸ ਪੀ (ਟਰੈਫਿਕ ਅਤੇ ਉਦਯੋਗਿਕ ਸੁਰੱਖਿਆ) ਐਚ.ਐਸ ਮਾਨ, ਸਹਾਇਕ ਕਮਿਸ਼ਨਰ ਆਬਕਾਰੀ ਅਸ਼ੋਕ ਚਲਹੋਤਰਾ, ਸਹਾਇਕ ਕਮਿਸ਼ਨਰ ਸਟੇਟ ਟੈਕਸ ਮੁਨੀਸ਼ ਨਈਅਰ ਅਤੇ ਡੀਐਸਪੀ (ਡੀ) ਰਾਜੇਸ਼ ਹਸਤੀਰ ਸ਼ਾਮਲ ਸਨ।

dawn punjab
Author: dawn punjab

Leave a Comment

RELATED LATEST NEWS

Top Headlines

ਭਾਜਪਾ ਦਾ ਕਾਰਾ ਸ਼ਰਮਨਾਕ, ਬਲਾਤਕਾਰੀ ਅਤੇ ਕਾਤਲ ਸੌਦਾ ਸਾਧ ਦੇ ਸਤਿਸੰਗ ਵਿਚ ਮੰਗੀਆਂ ਗਈਆਂ ਭਾਜਪਾ ਲਈ ਵੋਟਾਂ : ਕੁਲਜੀਤ ਸਿੰਘ ਬੇਦੀ

ਇਕ ਅੰਗਰੇਜੀ ਅਖਬਾਰ ਦੀ ਰਿਪੋਰਟ ਦੇ ਖੁਲਾਸੇ ਉੱਤੇ ਡਿਪਟੀ ਮੇਅਰ ਨੇ ਭਾਜਪਾ ਨੂੰ ਜਵਾਬ ਦੇਣ ਲਈ ਕਿਹਾ ਐਸ.ਏ.ਐਸ. ਨਗਰ: ਮੋਹਾਲੀ

Live Cricket

Rashifal