ਨੰਗਲ ਰੇਲਵੇ ਰੋਡ ਤੇ ਵਿਕਾਸ ਪ੍ਰਭਾਕਰ ਨਾਂ ਦੇ ਨੌਜਵਾਨ ਦਾ ਕਤਲ
ਚੰਡੀਗੜ੍ਹ:
ਨੰਗਲ ਰੇਲਵੇ ਰੋਡ ਤੇ ਬੀਜੇਪੀ ਨਾਲ ਸੰਬੰਧਤ ਲੀਡਰ ਵਿਕਾਸ ਪ੍ਰਭਾਕਰ ਨਾਂ ਦੇ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ।ਦਿਨ-ਦਿਹਾੜੇ ਹੋਈ ਹੱਤਿਆ ਦੀ ਘਟਨਾ ਨੂੰ ਲੈ ਕੇ ਰੇਲਵੇ ਰੋਡ ਇਲਾਕੇ ‘ਚ ਦਹਿਸ਼ਤ ਫੈਲ ਗਈ ਹੈ। ਪੁਲਸ ਨੇ ਤੁਰੰਤ ਹਰਕਤ ‘ਚ ਆ ਕੇ ਜਾਂਚ ਸ਼ੁਰੂ ਕਰ ਦਿੱਤੀ ਪਰ ਅਜੇ ਤੱਕ ਕੋਈ ਸੁਰਾਗ ਨਹੀਂ ਲੱਗਾ ਹੈ।
ਜਾਗਰਣ ਦੀ ਖ਼ਬਰ ਮੁਤਾਬਿਕ, ਡੀਐਸਪੀ ਅਜੇ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਫਿਲਹਾਲ ਕੁਝ ਨਹੀਂ ਕਿਹਾ ਜਾ ਸਕਦਾ। ਇਸ ਕਤਲ ਦਾ ਪਤਾ ਲਗਾਉਣ ਲਈ ਆਸ-ਪਾਸ ਲੱਗੇ ਸੀਸੀਟੀਵੀ ਦੀ ਫੁਟੇਜ ਇਕੱਠੀ ਕੀਤੀ ਜਾ ਰਹੀ ਹੈ।