ਆਪਣੇ ਬੱਚਿਆਂ ਨੂੰ ਗੁਰੂ ਕੇ ਲਾਲ ਬਣਾਉਣ ਲਈ ਕਰੋ ਪ੍ਰੇਰਿਤ : ਪਰਵਿੰਦਰ ਸਿੰਘ ਸੋਹਾਣਾ
ਮੋਹਾਲੀ: ਸ਼੍ਰੋਮਣੀ ਅਕਾਲੀ ਦਲ ਹਲਕਾ ਮੋਹਾਲੀ ਅਤੇ ਗੁਰਦੁਆਰਾ ਤਾਲਮੇਲ ਕਮੇਟੀ ਦੇ ਅਹੁਦੇਦਾਰਾਂ ਦੀ ਇੱਕ ਜਰੂਰੀ ਇਕੱਤਰਤਾ ਮੁੱਖ ਸੇਵਾਦਾਰ ਹਲਕਾ ਮੋਹਾਲੀ ਪਰਵਿੰਦਰ ਸਿੰਘ ਸੋਹਾਣਾ ਦੀ ਅਗਵਾਈ ਹੇਠ ਹੋਈ। ਇਸ ਇਕੱਤਰਤਾ ਵਿੱਚ ਸ਼ਹੀਦੀ ਪੰਦਰਵਾੜੇ ਸਬੰਧੀ ਅਤੇ ਨੌਜਵਾਨ ਪੀੜੀ ਨੂੰ ਸੁਚੇਤ ਕਰਨ, ਸਾਬਤ ਸੂਰਤ ਹੋਣ ਲਈ ਪ੍ਰੇਰਿਤ ਕਰਨ ਲਈ ਵਿਚਾਰਾਂ ਕੀਤੀਆਂ ਗਈਆਂ। ਮੀਟਿੰਗ ਵਿੱਚ ਜਥੇਦਾਰ ਗੁਰਬਖਸ਼ ਸਿੰਘ ਖਾਲਸਾ ਜੂਨੀਅਰ ਮੀਤ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਸ਼ੇਸ਼ ਤੌਰ ਤੇ ਹਾਜ਼ਰ ਹੋਏ।
ਮੁੱਖ ਸੇਵਾਦਾਰ ਪਰਵਿੰਦਰ ਸਿੰਘ ਸੁਹਾਣਾ ਅਤੇ ਗੁਰਦੁਆਰਾ ਤਾਲਮੇਲ ਕਮੇਟੀ ਦੇ ਅਹੁਦੇਦਾਰਾਂ ਵੱਲੋਂ ਸ. ਖਾਲਸਾ ਨੂੰ ਸਿਰੋਪਾਓ ਦੇ ਸਨਮਾਨਿਤ ਕੀਤਾ ਗਿਆ।
ਮੀਟਿੰਗ ਵਿੱਚ ਬੋਲਦਿਆਂ ਪਰਵਿੰਦਰ ਸਿੰਘ ਸੁਹਾਣਾ ਨੇ ਸਮੂਹ ਸੰਗਤਾਂ ਨੂੰ ਬੇਨਤੀ ਕੀਤੀ ਕਿ ਗੁਰੂ ਕਲਗੀਧਰ ਪਾਤਸ਼ਾਹ ਦੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਪੰਦਰਵਾੜੇ ਮੌਕੇ ਆਪਣੇ ਘਰਾਂ ਵਿੱਚ ਖੁਸ਼ੀ ਦਾ ਕੋਈ ਸਮਾਗਮ ਨਾ ਕੀਤਾ ਜਾਵੇ ਸਗੋਂ ਨਵੀਂ ਪਨੀਰੀ ਨੂੰ ਸਾਹਿਬਜਾਦਿਆਂ ਦੀ ਕੁਰਬਾਨੀ ਬਾਰੇ ਜਾਣਕਾਰੀ ਦਿੰਦਿਆਂ ਪੂਰਨ ਸਿੱਖ ਬਣਨ ਲਈ ਪ੍ਰੇਰਿਤ ਕੀਤਾ ਜਾਵੇ। ਪਰਵਿੰਦਰ ਸਿੰਘ ਸੋਹਾਣਾ ਨੇ ਸੰਗਤਾਂ ਨੂੰ ਬੇਨਤੀ ਕੀਤੀ ਕਿ ਆਪਣੇ ਬੱਚਿਆਂ ਨੂੰ ਗੁਰੂ ਕੇ ਲਾਲ ਬਣਾਉਣ ਦਾ ਪ੍ਰਣ ਕਰੀਏ।
ਪਰਵਿੰਦਰ ਸਿੰਘ ਸੋਹਾਣਾ ਨੇ ਗੁਰਦੁਆਰਾ ਤਾਲਮੇਲ ਕਮੇਟੀ ਅਤੇ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ ਨੂੰ ਸਿੱਖੀ ਦੇ ਪ੍ਰਚਾਰ ਪ੍ਰਸਾਰ ਕਰਨ ਲਈ ਹਰੇਕ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਮੀਟਿੰਗ ਵਿੱਚ ਹਾਜ਼ਰ ਮਨਜੀਤ ਸਿੰਘ ਮਾਨ ਪ੍ਰਧਾਨ ਦਸ਼ਮੇਸ਼ ਵੈਲਫੇਅਰ ਕੌਂਸਲ ਵੱਲੋਂ ਪੂਰੀ ਤਾਲ ਮੇਲ ਕਮੇਟੀ ਦੀ ਤਰਫੋਂ ਹਰ ਤਰਹਾਂ ਦੇ ਸਹਿਯੋਗ ਕਰਨ ਦਾ ਵਾਇਦਾ ਕੀਤਾ ਗਿਆ ਤਾਂ ਕਿ ਨੌਜਵਾਨ ਪੀੜੀ ਨੂੰ ਗੁਰੂ ਘਰ ਨਾਲ ਜੋੜਿਆ ਜਾ ਸਕੇ।
ਇਸ ਮੌਕੇ ਗੁਰਦੁਆਰਾ ਅੰਬ ਸਾਹਿਬ ਵਿਖੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ। ਇਸ ਮੌਕੇ ਕਮਲਜੀਤ ਸਿੰਘ ਰੂਬੀ ਸ਼ਹਿਰੀ ਪ੍ਰਧਾਨ, ਗੁਰਦੁਆਰਾ ਤਾਲਮੇਲ ਕਮੇਟੀ ਮੋਹਾਲੀ ਦੇ ਪ੍ਰਧਾਨ ਜੋਗਿੰਦਰ ਸਿੰਘ ਸੋਂਧੀ, ਪ੍ਰਦੀਪ ਸਿੰਘ ਭਾਰਜ, ਕਰਮ ਸਿੰਘ ਬਬਰਾ ਪ੍ਰਧਾਨ ਗੁਰਦੁਆਰਾ ਰਾਮਗੜੀਆ ਸਭਾ, ਸੁਰਜੀਤ ਸਿੰਘ ਫੇਜ 1, ਪ੍ਰੀਤਮ ਸਿੰਘ ਫੇਜ 1, ਰਾਜਵਿੰਦਰ ਸਿੰਘ ਭਾਈ ਜੈਤਾ ਜੀ, ਪਰਮਜੀਤ ਸਿੰਘ ਗਿੱਲ ਅਮਰਜੀਤ ਸਿੰਘ ਪਾਵਾ ਅਮਰਜੀਤ ਸਿੰਘ ਪ੍ਰਧਾਨ ਸਾਚਾ ਧੰਨ, ਬਾਬਾ ਅਮਰਾਓ ਸਿੰਘ, ਅਵਤਾਰ ਸਿੰਘ ਸੈਂਪਲਾ ਸਾਬਕਾ ਸਕੱਤਰ, ਜਸਪਾਲ ਸਿੰਘ ਫੇਜ 6 ਪ੍ਰਧਾਨ, ਮੈਨੇਜਰ ਗੁਰਦੁਆਰਾ ਅੰਬ ਸਾਹਿਬ ਅਮਰਜੀਤ ਸਿੰਘ ਜਿੰਦੜੀ, ਜਤਿੰਦਰ ਸਿੰਘ ਪ੍ਰਧਾਨ ਆਦਿ ਹਾਜ਼ਰ ਸਨ।
