Follow us

26/02/2024 9:06 pm

Download Our App

Home » News In Punjabi » ਚੰਡੀਗੜ੍ਹ » ਪੰਜਾਬ ਬਚਾਓ ਯਾਤਰਾ: ਸਬੰਧੀ ਬ੍ਰਹਮਪੁਰਾ ਦੀ ਅਗਵਾਈ ‘ਚ ਅਕਾਲੀ ਵਰਕਰਾਂ ਨਾਲ ਫ਼ਤਿਹਾਬਾਦ ਵਿਖੇ ਕਰੀ ਮੀਟਿੰਗ

ਪੰਜਾਬ ਬਚਾਓ ਯਾਤਰਾ: ਸਬੰਧੀ ਬ੍ਰਹਮਪੁਰਾ ਦੀ ਅਗਵਾਈ ‘ਚ ਅਕਾਲੀ ਵਰਕਰਾਂ ਨਾਲ ਫ਼ਤਿਹਾਬਾਦ ਵਿਖੇ ਕਰੀ ਮੀਟਿੰਗ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਵੱਲੋਂ ‘ਪੰਜਾਬ ਬਚਾਓ ਯਾਤਰਾ’ ਨੂੰ ਲੈ ਕੇ ਅੱਜ ਹਲਕਾ ਖਡੂਰ ਸਾਹਿਬ ਦੇ ਪਿੰਡ ਫ਼ਤਿਹਾਬਾਦ ਵਿਖੇ ਸਮੂਹ ਵਰਕਰਾਂ ‘ਤੇ ਅਹੁਦੇਦਾਰਾਂ ਦੀ ਇੱਕ ਅਹਿਮ ਮੀਟਿੰਗ ਕੀਤੀ ਗਈ।‌ ਇਹ ਮੀਟਿੰਗ ਅਕਾਲੀ ਦਲ ਦੇ ਖਡੂਰ ਸਾਹਿਬ ਤੋਂ ਹਲਕਾ ਇੰਚਾਰਜ ਅਤੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਦੀ ਅਗਵਾਈ ਹੇਠ ਕੀਤੀ ਗਈ। ਇਸ ਮੀਟਿੰਗ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਵੱਲੋਂ 07 ਫ਼ਰਵਰੀ, ਨੂੰ ਹਲਕਾ ਖਡੂਰ ਸਾਹਿਬ ਵਿਖੇ ਕੱਢੀ ਜਾ ਰਹੀ, ‘ਪੰਜਾਬ ਬਚਾਓ ਯਾਤਰਾ’ ਨੂੰ ਲੈ ਕੇ ਵੱਖ-ਵੱਖ ਅਹੁਦੇਦਾਰਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਤਾਂ ਜੋ ਇਸ ਯਾਤਰਾ ਨੂੰ ਪੂਰਨ ਰੂਪ ਵਿੱਚ ਸਫ਼ਲ ਬਣਾਇਆ ਜਾ ਸਕੇ।

ਇਸ ਮੌਕੇ ਹਲਕਾ ਖਡੂਰ ਸਾਹਿਬ ਦੇ ਹਲਕਾ ਇੰਚਾਰਜ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਮੀਡੀਆ ਵਿਅਕਤੀਆਂ ਨੂੰ ਵੱਖ-ਵੱਖ ਮੁੱਦਿਆਂ ‘ਤੇ ਵਿਚਾਰਾਂ ਸਾਂਝੀਆਂ ਕੀਤੀਆਂ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਹਲਕਾ ਖਡੂਰ ਸਾਹਿਬ ਵਿਖੇ 07 ਫ਼ਰਵਰੀ ਨੂੰ ਕੱਢੀ ਜਾਣ ਵਾਲੀ ‘ਪੰਜਾਬ ਬਚਾਓ ਯਾਤਰਾ’ ਨੂੰ ਸਫ਼ਲ ਬਣਾਉਣ ਲਈ ਅਸੀਂ ਪਿੰਡ ਪੱਧਰ ‘ਤੇ ਵਰਕਰਾਂ ਨਾਲ ਮੀਟਿੰਗਾਂ ਕਰ ਰਹੇ ਹਾਂ।

ਉਨ੍ਹਾਂ ਕਿਹਾ ਕਿ ਅਕਾਲੀ ਦਲ ਪ੍ਰਤੀ ਲੋਕਾਂ ਦਾ ਵੱਧ ਰਿਹਾ ਉਤਸ਼ਾਹ ਦੇਖ ਸਾਨੂੰ ਭਰਪੂਰ ਹੁੰਗਾਰਾ ਮਿਲ ਰਿਹਾ ਹੈ ਉਨ੍ਹਾਂ ਕਿਹਾ ਕਿ ਹੁਣ ਪਿੰਡਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਪ੍ਰਤੀ ਲੋਕਾਂ ਦਾ ਉਤਸ਼ਾਹ ਦਿਨੋ ਦਿਨ ਵੱਧਦਾ ਜਾ ਰਿਹਾ ਹੈ ਅਤੇ ਵੱਡੇ ਪੱਧਰ ਤੇ ਯੂਥ ਸ਼੍ਰੋਮਣੀ ਅਕਾਲੀ ਦਲ ਨਾਲ ਮੁੜ ਤੋਂ ਜੁੜ ਰਿਹਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਪਿੰਡਾਂ ਦੀਆਂ ਸੱਥਾਂ ਵਿੱਚ ਜਾ ਕੇ ਬਜ਼ੁਰਗਾਂ ਅਤੇ ਆਮ ਲੋਕਾਂ ਦੀਆਂ ਜਿੱਥੇ ਮੁਸ਼ਕਿਲਾਂ ਸੁਣਨਗੇ ਉਥੇ ਮੌਜੂਦਾ ਸਰਕਾਰ ਵੱਲੋਂ ਕੀਤੇ ਜਾ ਰਹੇ ਝੂਠੇ ਪ੍ਰਚਾਰ ਅਤੇ ਕੀਤੇ ਵਾਅਦੇ ਖਿਲਾਫ਼ੀ ਖਿਲਾਫ਼ ਵੀ ਲੋਕਾਂ ਨੂੰ ਜਿੱਥੇ ਜਾਗਰੂਕ ਕਰਨਗੇ। ਉੱਥੇ ਪੰਜਾਬ ਦੇ ਨੌਜਵਾਨਾਂ ਪ੍ਰਤੀ ਵਰਤਿਆ ਜਾ ਰਿਹਾ ਵਰਤੀਰੇ ਤੋਂ ਵੀ ਨੌਜਵਾਨਾਂ ਨੂੰ ਜਾਗਰੂਕ ਕਰਨਗੇ।

ਉਨ੍ਹਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਸ਼ੁਰੂ ਕੀਤੀ ਗਈ ‘ਪੰਜਾਬ ਬਚਾਓ ਯਾਤਰਾ’ ਜੋ ਇਕ ਮਹੀਨੇ ਵਿਚ 43 ਹਲਕਿਆਂ ਵਿਚ ਜਾਵੇਗੀ। ਇਹ ਯਾਤਰਾ ਖਡੂਰ ਸਾਹਿਬ ਵਿਖੇ 07 ਫ਼ਰਵਰੀ ਨੂੰ ਪਹੁੰਚੇਗੀ ਅਤੇ ਸਰਦਾਰ ਬਾਦਲ ਸਮੇਤ ਪਾਰਟੀ ਦੇ ਸੀਨੀਅਰ ਆਗੂ ਸ੍ਰੀ ਗੋਇੰਦਵਾਲ ਸਾਹਿਬ ਵਿਖੇ ‘ਯਾਤਰਾ’ ਸਮਾਪਤ ਹੋਣ ਉਪਰੰਤ ਨਤਮਸਤਕ ਹੋਣਗੇ ਅਤੇ ਪੰਜਾਬ ਦੀ ਚੜਦੀਕਲਾ ਲਈ ਅਰਦਾਸ ਕਰਨਗੇ।

ਇਸ ਮੌਕੇ ਭੁਪਿੰਦਰ ਸਿੰਘ ਭਿੰਦਾ ਸਾਬਕਾ ਸਰਪੰਚ, ਸੁਰਿੰਦਰ ਸਿੰਘ ਛਿੰਦਾ ਸਾਬਕਾ ਸਰਪੰਚ, ਬਲਦੇਵ ਸਿੰਘ ਸ਼ੈਲਰ ਵਾਲੇ, ਤਜਿੰਦਰ ਸਿੰਘ ਪ੍ਰਿੰਸ ਸੰਮਤੀ ਮੈਂਬਰ, ਕਸ਼ਮੀਰ ਸਿੰਘ ਸਹੋਤਾ ਮੈਂਬਰ ਪੰਚਾਇਤ, ਰਤਨ ਸਿੰਘ ਪ੍ਰਧਾਨ ਲੋਕਲ ਗੁਰਦੁਆਰਾ ਕਮੇਟੀ, ਜਗਜੀਤ ਸਿੰਘ ਮੈਂਬਰ ਪੰਚਾਇਤ, ਅੰਗਰੇਜ਼ ਸਿੰਘ ਮਹੀਵਾਲ, ਹਰੀਸ਼ ਗੁਜਰ, ਡਾਕਟਰ ਮਨਜੀਤ ਸਿੰਘ, ਬੇਅੰਤ ਸਿੰਘ ਪੰਪ ਵਾਲੇ, ਗੁਰਭੇਜ ਸਿੰਘ ਭੇਜੀ, ਮਨੋਹਰ ਸਿੰਘ ਚੌਹਾਨ, ਕੁਲਵੰਤ ਸਿੰਘ ਸਾਸੀ ਮੈਂਬਰ, ਸੁਖਪਾਲ ਸਿੰਘ ਕਾਨੁੰਗੋ, ਬਿੱਟੂ ਦਿਓਲ, ਰਣਜੀਤ ਸਿੰਘ ਭੱਟਾ ਧਰਮਿੰਦਰ ਸਿੰਘ ਅਟਵਾਲ ਨੰਬਰਦਾਰ ਸੰਤੋਖ ਸਿੰਘ ਬਲਵਿੰਦਰ ਸਿੰਘ ਸਾਭੀ ਜਸਬੀਰ ਸਿੰਘ ਬਿੱਲਾ ਪ੍ਰਧਾਨ ਰਣਜੀਤ ਸਿੰਘ ਬੱਬੀ ਸਾਬਕਾ ਸਰਪੰਚ ਚੰਡੀਗੜ੍ਹ ਮੁਹੱਲਾ , ਕਰਨ ਮੱਟੂ, ਮੁਲਕਰਾਜ , ਮਹਿੰਦਰ ਸਿੰਘ ਨਿਰਾਲਾ, ਸਾਬੀ ਟੈਂਟ, ਸਰਵਨ ਸਿੰਘ, ਹਰਜੀਤ ਸਿੰਘ ਪ੍ਰਕਾਸ਼ ਪੈਲਸ ਵਾਲੇ, ਗਿਆਨ ਸਿੰਘ ਦਿਓਲ, ਮਨਜਿੰਦਰ ਸਿੰਘ ਮਿੰਟੂ ਮੀਤ ਪ੍ਰਧਾਨ ਅਕਾਲੀ ਦੱਲ ਮਾਂਝਾ ਜੋਨ, ਜਸਵੰਤ ਸਿੰਘ ਸਾਬਕਾ ਸੰਮਤੀ ਮੈਂਬਰ, ਗੁਰਚੇਤਨਦੀਪ ਸਿੰਘ ਗਿੱਲ, ਬਖਸ਼ੀਸ਼ ਸਿੰਘ ਸਾਬਕਾ ਮੈਬਰ ਪੰਚਾਇਤ ਮ, ਟਿੰਕੂ ਗਿੱਲ, ਅਮਰਜੀਤ ਸਿੰਘ ਖੇਲਾ ਸਾਬਕਾ ਸਰਪੰਚ, ਅਜਮੇਰ ਸਿੰਘ ਖੇਲਾ, ਸਿਮਰਜੀਤ ਸਿੰਘ ਖੇਲਾ , ਰਣਜੋਧ ਸਿੰਘ ਜੋਧਾ ਖਾਨ , ਸੁਖਦੇਵ ਸਿੰਘ ਖਾਨ ਰਜਾਦਾ ਆਦਿ ਅਕਾਲੀ ਵਰਕਰ ਹਾਜ਼ਰ ਸਨ।

dawn punjab
Author: dawn punjab

Leave a Comment

RELATED LATEST NEWS

Top Headlines

BKU ਏਕਤਾ-ਉਗਰਾਹਾਂ ਵੱਲੋਂ 16 ਜ਼ਿਲ੍ਹਿਆਂ ਵਿੱਚ 44 ਥਾਂਵਾਂ ‘ਤੇ ਟਰੈਕਟਰ ਮਾਰਚ ਕਰਕੇ WTO ਦੇ ਪੁਤਲਾ ਫੂਕ ਮੁਜ਼ਾਹਰੇ

ਸ਼ੁਭਕਰਨ ਸਿੰਘ ਦੇ ਕਾਤਲਾਂ ‘ਤੇ ਕਤਲ ਦਾ ਕੇਸ ਦਰਜ ਕਰਨ ਦੀ ਕੀਤੀ ਮੰਗ ਚੰਡੀਗੜ੍ਹ: ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲੋਂ ਸੰਯੁਕਤ

Live Cricket

Rashifal