ਚੰਡੀਗੜ੍ਹ :
ਪੰਜਾਬ ਸਰਕਾਰ ਵੱਲੋਂ ਸਥਾਨਕ ਸਰਕਾਰ ਵਿਭਾਗ ਪੰਜਾਬ ਅਧੀਨ ਨਗਰ ਨਿਗਮਾਂ, ਨਗਰ ਕੌਸਲਾਂ, ਨਗਰ ਪੰਚਾਇਤਾਂ ਅਤੇ ਨਗਰ ਸੁਧਾਰ ਟਰੱਸਟਾਂ ਵਿੱਚ ਗਰੁੱਪ ਬੀ ਕਾਡਰ ਦੀਆਂ ਜੇ ਈ (ਸਿਵਲ), ਜੇ ਈ ਸਿਵਲ (ਓ ਅਤੇ ਐਮ) ਅਤੇ ਸੀਨੀਅਰ ਸਹਾਇਕ ਕਮ ਇੰਸਪੈਕਟਰ ਦੀਆਂ ਕੁਲ 345 ਅਸਾਮੀਆਂ ਕੱਢੀਆਂ ਗਈਆਂ ਹਨ।
ਇਹ ਅਸਾਮੀਆਂ ਅਧੀਨ ਸੇਵਾਵਾਂ ਚੋਣ ਬੋਰਡ ਦੇ ਰਾਹੀਂ ਭਰੀਆਂ ਜਾਣਗੀਆਂ। ਯੋਗ ਉਮੀਦਵਾਰ ਅਧੀਨ ਸੇਵਾਵਾਂ ਚੋਣ ਬੋਰਡ ਦੀ ਵੈਬਸਾਈਟ ਉਤੇ 20 ਅਕਤੂਬਰ ਤੱਕ ਆਨਲਾਈਨ ਅਪਲਾਈ ਕਰ ਸਕਦੇ ਹਨ। ਫੀਸ ਭਰਨ ਦੀ ਆਖਰੀ ਮਿਤੀ 23 ਅਕਤੂਬਰ 2023 ਹੋਵੇਗੀ।